Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਜੇ ਨੂਹ ਮਾਮਲੇ ’ਚ ਦਰਜ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕਿਆ ਸਵਾਲ

ਤਲਵੰਡੀ ਸਾਬੋ : ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ਵਿਚ ਸਿੱਖਾਂ ਖਿਲਾਫ ਭੇਦਭਾਵ ਵਾਲਾ ਮਾਹੌਲ ਸਿਰਜਿਆ ਜਾ ਰਿਹੈ। ਹਰਿਆਣਾ ਦੇ ਨੂਹ ’ਚ ਥਾਣੇ ਨੂੰ ਅੱਗ ਲਗਾ ਕੇ ਦੰਗਾ ਫਸਾਦ ਕਰਨ ਵਾਲਿਆਂ ’ਤੇ ਦਰਜ ਪਰਚੇ ਰੱਦ ਕਰਨੇ ਜਦੋਂਕਿ ਦੂਜੇ ਪਾਸੇ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਕਸੂਰ ਐੱਨਐੱਸਏ ਤਹਿਤ ਜੇਲ੍ਹਾਂ ’ਚ ਡੱਕਣਾ ਭੇਦਭਾਵ ਹੈ। ਹੁਣ ਸਵਾਲ ਉੱਠਦਾ ਹੈ ਕਿ ਜੇਕਰ ਨੂਹ ਦੇ ਦੋਸ਼ੀਆਂ ਦੇ ਪਰਚੇ ਰੱਦ ਹੋ ਸਕਦੇ ਹਨ ਤਾਂ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਤਖਤ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ’ਚ ਸ਼ਮੂਲੀਅਤ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਖਿਲਾਫ ਇੱਕ ਖਾਸ ਸਾਜਿਸ਼ ਤਹਿਤ ਭੜਕਾਹਟ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2007 ’ਚ ਲੁਧਿਆਣਾ ਬੰਬ ਕਾਂਡ ਹੋਇਆ ਜੋ ਸਿੱਖਾਂ ਦੇ ਸਿਰ ਮੜ ਦਿੱਤਾ ਗਿਆ। ਹਾਲਾਂਕਿ ਜਿੰਨੇ ਸਿੱਖ ਉਕਤ ਮਾਮਲੇ ’ਚ ਪੁਲਿਸ ਨੇ ਫੜੇ ਉਹ ਬਾਅਦ ’ਚ ਸਾਰੇ ਬਾਇੱਜ਼ਤ ਬਰੀ ਹੋਏ, ਪਰ ਜਦੋਂ 2017 ’ਚ ਮੌੜ ਬੰਬ ਧਮਾਕਾ ਹੋਇਆ ਅਤੇ ਉਸ ’ਚ ਡੇਰਾ ਸਿਰਸਾ ਮੁਖੀ ਦਾ ਨਾਮ ਆਇਆ ਤਾਂ ਜਾਂਚ ਉੱਥੇ ਹੀ ਠੱਪ ਕਰ ਦਿੱਤੀ ਗਈ ਹੁਣ ਉਸਨੂੰ ਵਾਰ ਵਾਰ ਪੈਰੋਲ ਵੀ ਦਿੱਤੀ ਜਾ ਰਹੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੀ ਝੂਠੇ ਦੋਸ਼ਾਂ ਤਹਿਤ ਫੜੋ ਫੜਾਈ ਇਹ ਵੀ ਇਕ ਕੋਝੀ ਚਾਲ ਦਾ ਹਿੱਸਾ ਹੈ ਤੇ ਅਜਿਹੀਆਂ ਕੋਝੀਆਂ ਚਾਲਾਂ ਸਰਕਾਰਾਂ ਬੰਦ ਕਰਨ। ਉਨ੍ਹਾਂ ਮੰਗ ਕੀਤੀ ਕਿ ਜਿਵੇਂ ਨੂਹ ’ਚ ਦੰਗਾ ਫਸਾਦ ਕਰਨ ਵਾਲਿਆਂ ਦੇ ਪਰਚੇ ਰੱਦ ਕਰ ਦਿੱਤੇ ਹਨ, ਉਵੇਂ ਸਰਕਾਰ ਸਿੱਖ ਨੌਜਵਾਨਾਂ ’ਤੇ ਦਰਜ ਪਰਚੇ ਵੀ ਰੱਦ ਕਰੇ ਅਤੇ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ਨੂੰ ਵੀ ਤੁਰੰਤ ਰਿਹਾਅ ਕਰੇ।

Vinkmag ad
Share Our Daily Posts

News Desk

Read Previous

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ

Read Next

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ