Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਮੁਲਜ਼ਮ ਅਫ਼ਸਰਾਂ ’ਤੇ ਕਾਰਵਾਈ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਝਾੜਝੰਬ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਮਾਮਲੇ ਵਿਚ ਇਕ ਵਾਰ ਫਿਰ ਗ੍ਰਹਿ ਮੰਤਰਾਲੇ ਨੇ ਇਸ ਦੇ ਲਈ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ। 9 ਮਹੀਨਿਆਂ ਅੰਦਰ ਇਹ ਲਗਾਤਾਰ ਦੂਸਰੀ ਵਾਰ ਹੈ ਜਦੋਂ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਹੋਏ ਗੰਭੀਰ ਮਾਮਲੇ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਹਾਲਾਂਕਿ ਗ੍ਰਹਿ ਮੰਤਰਾਲੇ ਦੇ ਇਸ ਪੱਤਰ ਤੋਂ ਬਾਅਦ ਹੀ ਪੰਜਾਬ ਦੇ ਗ੍ਰਹਿ ਵਿਭਾਗ ਨੇ ਇਕ ਐੱਸਪੀ, ਦੋ ਡੀਐੱਸਪੀ, ਤਿੰਨ ਇੰਸਪੈਕਟਰਾਂ ਤੇ ਕਰਮਚਾਰੀਆਂ ’ਤੇ ਮੇਜਰ ਪੈਨਲਟੀ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ੁਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿਚ ਐੱਸਪੀ ਗੁਰਵਿੰਦਰ ਸਿੰਘ, ਡੀਐੱਸਪੀ ਪ੍ਰਸੋਨ ਸਿੰਘ, ਡੀਐੱਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਜਸਵੰਤ ਸਿੰਘ, ਏਏਆਈ ਰਾਕੇਸ਼ ਕੁਮਾਰ ਸ਼ਾਮਲ ਹਨ।

ਗੁਰਵਿੰਦਰ ਸਿੰਘ ਪ੍ਰਧਾਨ ਮੰਤਰੀ ਦੇ ਦੌਰੇ ਦੇ ਸਮੇਂ ਐੱਸਪੀ ਆਪ੍ਰੇਸ਼ਨ ਫਿਰੋਜ਼ਪੁਰ ਸਨ। ਪੀਐੱਮ ਸੁਰੱਖਿਆ ਮਾਮਲੇ ’ਚ ਸੁਪਰੀਮ ਕੋਰਟ ਦੀ ਜੱਜ ਇੰਦੂ ਮਲਹੋਤਰਾ ਦੀ ਰਿਪੋਰਟ ਤੋਂ ਬਾਅਦ ਲਗਪਗ ਡੇਢ ਸਾਲ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੇਜਰ ਪੈਨਲਟੀ ਦੀ ਸਿਫਾਰਸ਼ ਕੀਤੀ ਗਈ ਹੈ ਪਰ ਗ੍ਰਹਿ ਮੰਤਰਾਲੇ ਦੀ ਨਾਰਾਜ਼ਗੀ ਵੱਡੇ ਅਧਿਕਾਰੀਆਂ ’ਤੇ ਕਾਰਵਾਈ ਨਾ ਹੋਣ ਨੂੰ ਲੈ ਕੇ ਹੈ ਜਿਸ ਵਿਚ ਉਦੋਂ ਦੇ ਡੀਜੀਪੀ ਸਿਧਾਰਥ ਚੱਟੋਪਾਧਿਆਏ ਤੇ ਹੋਰ ਆਈਪੀਐੱਸ ਅਧਿਕਾਰੀ ਹਨ।

5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਉਕਾਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ 25 ਅਗਸਤ 2022 ਨੂੰ ਸੌਂਪੀ ਗਈ ਸੀ। ਜਸਟਿਸ ਇੰਦੂ ਮਲਹੋਤਰਾ ਦੀ ਕਮੇਟੀ ਨੇ ਮੌਕੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੌਕੇ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ, ਉਦੋਂ ਦੇ ਡੀਆਈਜੀ ਇੰਦਰਬੀਰ ਸਿੰਘ ਅਤੇ ਮੌਕੇ ਦੇ ਐੱਸਐੱਸਪੀ ਫਿਰੋਜ਼ਪੁਰ ਹਰਮਨਦੀਪ ਸਿੰਘ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਉਕਾਈ ਲਈ ਪ੍ਰਮੁੱਖ ਤੌਰ ’ਤੇ ਜ਼ਿੰਮੇਵਾਰ ਮੰਨਿਆ ਸੀ।

ਇਨ੍ਹਾਂ ਤਿੰਨ ਅਧਿਕਾਰੀਆਂ ਤੋਂ ਇਲਾਵਾ ਕੁਝ ਹੋਰ ਅਧਿਕਾਰੀਆਂ ਨੂੰ ਵੀ ਸੁਰੱਖਿਆ ’ਚ ਖਾਮੀ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਨ੍ਹਾਂ ਵਿਚ ਮੌਕੇ ਦੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਮੌਕੇ ਦੇ ਸਾਈਬਰ ਕ੍ਰਾਈਮ ਵਿਭਾਗ ਦੇ ਏਡੀਜੀਪੀ ਜੀ ਨਾਗੇਸ਼ਵਰ ਰਾਓ, ਮੁਖਵਿੰਦਰ ਸਿੰਘ ਛੀਨਾ, ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਅਤੇ ਡੀਆਈਜੀ ਸੁਰਜੀਤ ਸਿੰਘ ਅਤੇ ਐੱਸਐੱਸਪੀ ਮੋਗਾ ਚਰਨਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਮਾਰਚ 2023 ਤੱਕ ਸਰਕਾਰ ਨੇ ਜਦੋਂ ਕੋਈ ਕਾਰਵਾਈ ਨਾ ਕੀਤੀ ਤਾਂ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਪੁੱਛਿਆ ਕਿ ਦੋਸ਼ੀਆਂ ’ਤੇ ਹਾਲੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਵਿਚਾਰ-ਵਟਾਂਦਰੇ ਤੋਂ ਬਾਅਦ ਜਾਰੀ ਕੀਤੇ ਇਹ ਆਦੇਸ਼

Read Next

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮਾਮਲਾ, ਕਿਹਾ- ਫਸਾ ਰਹੇ ਹਨ ਟਰੈਵਲ ਏਜੰਟ