Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮਾਮਲਾ, ਕਿਹਾ- ਫਸਾ ਰਹੇ ਹਨ ਟਰੈਵਲ ਏਜੰਟ

ਸੁਲਤਾਨਪੁਰ ਲੋਧੀ/ਸ਼ਾਹਕੋਟ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿਚ ਪੰਜਾਬ ਦੀਆਂ ਔਰਤਾਂ ਦੀ ਹੋ ਰਹੀ ਖ਼ਰੀਦੋ-ਫਰੋਖਤ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਪੰਜਾਬ ਦੀਆਂ ਔਰਤਾਂ ਨੂੰ ਖਾੜੀ ਦੇਸ਼ਾਂ ਵਿਚ ਲਿਜਾ ਕੇ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਖਾੜੀ ਦੇਸ਼ਾਂ ਵਿੱਚੋਂ ਲਗਪਗ 60 ਔਰਤਾਂ ਨੂੰ ਭਾਰਤ ਵਾਪਸ ਲਿਆ ਚੁੱਕੇ ਹਨ ਜਿਨ੍ਹਾਂ ਨੂੰ ਉਥੇ ਵੇਚਿਆ ਗਿਆ ਸੀ।

ਸੰਤ ਸੀਚੇਵਾਲ ਨੇ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਗ਼ਰੀਬ ਘਰਾਂ ਦੀਆਂ ਔਰਤਾਂ/ਲੜਕੀਆਂ ਨੂੰ ਫਸਾ ਰਹੇ ਹਨ ਜੋ ਬਹੁਤ ਛੋਟੀਆਂ ਹਨ ਅਤੇ ਉਨ੍ਹਾਂ ਨੂੰ ਵਿਜ਼ਟਰ ਵੀਜ਼ੇ ’ਤੇ ਖਾੜੀ ਦੇਸ਼ਾਂ ਵਿਚ ਲਿਜਾ ਕੇ ਵੇਚ ਰਹੇ ਹਨ ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘਰ ਜਾਂ ਰੈਸਟੋਰੈਂਟ ਵਿਚ ਕੰਮ ਕਰਨ ਦਾ ਝਾਂਸਾ ਦਿੱਤਾ ਜਾਂਦਾ ਹੈ ਅਤੇ 35 ਤੋਂ 40 ਹਜ਼ਾਰ ਤੱਕ ਤਨਖ਼ਾਹ ਦਾ ਭਰੋਸਾ ਦਿੱਤਾ ਜਾਂਦਾ ਹੈ। ਫਿਰ ਉੱਥੇ ਉਨ੍ਹਾਂ ਔਰਤਾਂ ਨੂੰ ਅਰਬੀ ਭਾਸ਼ਾ ਵਿਚ ਲਿਖੇ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਕਿਹਾ ਜਾਂਦਾ ਹੈ ਜਿਸ ਦਾ ਉਹ ਨਾਜਾਇਜ਼ ਫ਼ਾਇਦਾ ਉਠਾ ਰਹੇ ਹਨ। ਇਹ ਟਰੈਵਲ ਏਜੰਟਾਂ ਦਾ ਵੱਡਾ ਸਮੂਹ ਹੈ ਜਿਸ ਦਾ ਨੈੱਟਵਰਕ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਫੈਲਿਆ ਹੋਇਆ ਹੈ।

ਵਾਪਸ ਆਈਆਂ ਔਰਤਾਂ ’ਚ ਨੇਪਾਲ ਦੀਆਂ ਵੀ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਗਿਰੋਹ ਅੰਤਰਰਾਸ਼ਟਰੀ ਹੈ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਔਰਤਾਂ ਨੂੰ ਇਰਾਕ ਵਰਗੇ ਦੇਸ਼ ਵਿਚ ਭੇਜਿਆ ਜਾ ਰਿਹਾ ਹੈ ਜਿੱਥੇ ਜਾਣਾ ਬਹੁਤ ਮੁਸ਼ਕਲ ਹੈ। ਉਨ੍ਹਾਂ ਖਾੜੀ ਦੇਸ਼ਾਂ ਵਿਚਲੇ ਭਾਰਤੀ ਦੂਤਾਵਾਸਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਆਪਣੇ ਦੇਸ਼ ’ਚੋਂ ਪਰਵਾਸੀ ਪੀੜਤ ਔਰਤਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਵਤਨ ਭੇਜਣ ਵਿਚ ਮਦਦ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਵੀ ਬੇਨਤੀ ਕੀਤੀ ਕਿ ਇਸ ਗੋਰਖਧੰਦੇ ਨਾਲ ਜੁੜੇ ਟਰੈਵਲ ਏਜੰਟ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇ ਅਤੇ ਦੇਸ਼ ਦੀਆਂ ਔਰਤਾਂ/ਕੁੜੀਆਂ ਨੂੰ ਵਿਦੇਸ਼ਾਂ ਵਿਚ ਵੇਚਣ ਵਾਲਿਆਂ ਨੂੰ ਟਰੈਵਲ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

Vinkmag ad
Share Our Daily Posts

News Desk

Read Previous

ਮੁਲਜ਼ਮ ਅਫ਼ਸਰਾਂ ’ਤੇ ਕਾਰਵਾਈ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਝਾੜਝੰਬ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ

Read Next

ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣ ਲਈ 131 ਐਂਟਰੀ ਪੁਆਇੰਟ ਕੀਤੇ ਸੀਲ, ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 26 ਵਿਅਕਤੀ ਕੀਤੇ ਗ੍ਰਿਫ਼ਤਾਰ