Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣ ਲਈ 131 ਐਂਟਰੀ ਪੁਆਇੰਟ ਕੀਤੇ ਸੀਲ, ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 26 ਵਿਅਕਤੀ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਵਿਸ਼ੇਸ਼ ਆਪੇ੍ਰਸ਼ਨ ‘ਆਪੇ੍ਰਸ਼ਨ ਸੀਲ-5’ ਚਲਾਇਆ ਗਿਆ ਜਿਸ ਤਹਿਤ ਸਰਹੱਦੀ ਰਾਜ ਵਿਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ। ਇਹ ਚੈਕਿੰਗ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏਡੀਜੀਪੀ, ਫ਼ਰੀਦਕੋਟ ਰੇਂਜ ਦੇ ਆਈਜੀਐੱਸਪੀ ਅਤੇ ਬਾਰਡਰ, ਜਲੰਧਰ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐੱਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐੱਸਐੱਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐੱਸਐਚਓਜ਼ ਦੀ ਨਿਗਰਾਨੀ ਹੇਠ ਸੀÇਲੰਗ ਪੁਆਇੰਟਾਂ ’ਤੇ ਮਜ਼ਬੂਤ ਨਾਕੇ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ 10 ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀਐੱਸਪੀਜ਼ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ। 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸਏਐੱਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਆਪੇ੍ਰਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰ ਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ਉਨ੍ਹਾਂ ਕਿਹਾ, ‘ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।’

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿਚ ਦਾਖ਼ਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐੱਫਆਈਆਰਜ਼ ਦਰਜ ਕਰ ਕੇ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ।

Vinkmag ad
Share Our Daily Posts

News Desk

Read Previous

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮਾਮਲਾ, ਕਿਹਾ- ਫਸਾ ਰਹੇ ਹਨ ਟਰੈਵਲ ਏਜੰਟ

Read Next

ਮੁੱਖ ਮੰਤਰੀ ਸਮੇਤ ਵੱਡੇ ਆਗੂਆਂ ਨੇ ਰਤਨ ਸਿੰਘ ਕਾਕੜ ਕਲਾਂ ਦੀ ਮੌਤ ‘ਤੇ ਜਤਾਇਆ ਦੁੱਖ, ਕੱਲ੍ਹ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ