Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਮੁੱਖ ਮੰਤਰੀ ਸਮੇਤ ਵੱਡੇ ਆਗੂਆਂ ਨੇ ਰਤਨ ਸਿੰਘ ਕਾਕੜ ਕਲਾਂ ਦੀ ਮੌਤ ‘ਤੇ ਜਤਾਇਆ ਦੁੱਖ, ਕੱਲ੍ਹ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

ਸ਼ਾਹਕੋਟ/ਮਲਸੀਆਂ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਅਕਾਲ ਚਲਾਣਾ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ‘ਆਪ’ ਦੇ ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਧ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ, ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸ਼ਾਮ ਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ, ਬੋਰਡਾਂ ਦੇ ਚੇਅਰਮੈਨ, ਜ਼ਿਲ੍ਹਾ ਆਗੂਆਂ, ਹਲਕੇ ਦੇ ਲੋਕਾਂ ਅਤੇ ਧਾਰਮਿਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹਲਕਾ ਇੰਚਾਰਜ ਕਾਕੜ ਕਲਾਂ ਦੇ ਅਕਾਲ ਚਲਾਣੇ ਦੀ ਖਬਰ ਸੁਣਦਿਆਂ ਹੀ ਪੂਰੇ ਹਲਕੇ ਵਿਚ ਸੋਗ ਦੀ ਲਹਿਰ ਹੈ। ਸਵੇਰ ਤੋਂ ਹੀ ਕਾਕੜ ਕਲਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਮਰਥਕਾਂ ਤੇ ਹਲਕੇ ਦੇ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ। ਪੀਏ ਨਿਰਮਲ ਸਿੰਘ ਮੱਲ੍ਹ ਤੇ ਸੀਨੀਅਰ ‘ਆਪ’ ਆਗੂ ਬੂਟਾ ਸਿੰਘ ਕਲਸੀ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਪੁੱਤਰਾਂ ਦੇ ਆਉਣ ਤੋਂ ਬਾਅਦ 15 ਦਸੰਬਰ ਨੂੰ ਦੁਪਹਿਰ 12 ਵਜੇ ਪਿੰਡ ਕਾਕੜ ਕਲਾਂ ਵਿਖੇ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣ ਲਈ 131 ਐਂਟਰੀ ਪੁਆਇੰਟ ਕੀਤੇ ਸੀਲ, ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 26 ਵਿਅਕਤੀ ਕੀਤੇ ਗ੍ਰਿਫ਼ਤਾਰ

Read Next

ਮੁੱਖ ਮੰਤਰੀ ਦਾ ਤਹਿਸੀਲ ’ਚ ਛਾਪਾ – ਲੋਕਾਂ ਦਾ ਜੀਵਨ ਸੌਖਾ ਕਰਨ ਲਈ ਅਜਿਹੇ ਛਾਪੇ ਪੈਂਦੇ ਰਹਿਣਗੇ : CM ਭਗਵੰਤ ਮਾਨ