Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ ‘ਚ ਹਾਈਵੋਲਟੇਜ ਡਰਾਮਾ…DSP ਨੇ ਨਸ਼ੇ ‘ਚ ਚਲਾਈ ਗੋਲ਼ੀ, ਲੋਕਾਂ ਨੇ ਪਿਸਤੌਲ ਖੋਹ ਕੇ ਕੁੱਟਿਆ; ਲਾਅ ਦੇ ਵਿਦਿਆਰਥੀ ਨਾਲ ਹੋਇਆ ਸੀ ਵਿਵਾਦ

ਜਲੰਧਰ : ਥਾਣਾ ਮਕਸੂਦਾਂ ਅਧੀਨ ਆਉਂਦੀ ਅੱਧੀ ਖੂਹੀ ਪੁਲਿਸ ਚੌਕੀ ਦੇ ਘੇਰੇ ’ਚ ਪੈਂਦੇ ਪਿੰਡ ਬਸਤੀ ਇਬਰਾਹੀਮ ਖਾਂ ’ਚ ਦੇਰ ਰਾਤ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਪੁਲਿਸ ਮੁਲਾਜ਼ਮ ਵੱਲੋਂ ਲਾਅ ਦੇ ਵਿਦਿਆਰਥੀ ‘ਤੇ ਗੋਲ਼ੀ ਚਲਾਉਣ ਦੇ ਦੋਸ਼ ਲੱਗੇ ਹਨ। ਐਡਵੋਕੇਟ ਗੁਰਮੇਜ ਸਿੰਘ ਵਾਸੀ ਇਬਰਾਹੀਮ ਖਾਨ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਜੋਤ ਸਿੰਘ ਆਪਣੇ ਦੋਸਤ ਭੁਪਿੰਦਰ ਸਿੰਘ ਨਾਲ ਪਿੰਡ ਦੇ ਸਰਪੰਚ ਦੇ ਘਰ ਸਮਾਗਮ ’ਤੇ ਗਿਆ ਹੋਇਆ ਸੀ।

ਇਸੇ ਦੌਰਾਨ ਉੱਥੇ ਪਹਿਲਾਂ ਮੌਜੂਦ ਪੁਲਿਸ ਮੁਲਾਜ਼ਮ ਜੋ ਆਪਣੇ-ਆਪ ਨੂੰ ਡੀਐੱਸਪੀ ਦੇ ਅਹੁਦੇ ‘ਤੇ ਤਇਨਾਤ ਦੱਸ ਰਿਹਾ ਸੀ, ਨੇ ਕਾਰ ਦਾ ਹਾਰਨ ਵਜਾਉਣ ’ਤੇ ਵਿਵਾਦ ਕਰਨਾ ਸ਼ੁਰੂ ਕਰ ਦਿੱਤਾ ਤੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਜਦ ਉਸ ਦੇ ਪੁੱਤਰ ਨੇ ਇਸ ਦਾ ਵਿਰੋਧ ਕੀਤਾ ਤਾਂ ਪੁਲਿਸ ਮੁਲਾਜ਼ਮ ਨੇ ਉਸ ’ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਡੀਐੱਸਪੀ ਵੱਲੋਂ ਨਸ਼ੇ ਦੀ ਹਾਲਤ ’ਚ ਚਾਰ ਗੋਲੀਆਂ ਚਲਾਈਆਂ ਗਈਆਂ ਜਿਸ ਦੇ ਦੋ ਖੋਲ ਵੀ ਬਰਾਮਦ ਹੋਏ ਹਨ।

ਇਸ ਉਪਰੰਤ ਉਸ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਉਸ ਕੋਲ ਮੌਜੂਦ ਖੋਲ ਬਾਰੇ ਵੀ ਕੋਈ ਪੁੱਛ-ਗਿੱਛ ਨਹੀਂ ਕੀਤੀ ਤੇ ਨਾ ਹੀ ਉਸ ਕੋਲੋਂ ਖੋਲ ਲਏ ਗਏ। ਉਨ੍ਹਾਂ ਦੱਸਿਆ ਕਿ ਜਦ ਪੁਲਿਸ ਮੁਲਾਜ਼ਮ ਵੱਲੋਂ ਉਸ ਦੇ ਪੁੱਤਰ ’ਤੇ ਗੋਲ਼ੀਆਂ ਚਲਾਈਆਂ ਗਈਆਂ ਤਾਂ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਪੁਲਿਸ ਮੁਲਾਜ਼ਮ ਦਾ ਰਿਵਾਲਵਰ ਖੋਹ ਕੇ ਆਪਣੇ ਕੋਲ ਰੱਖ ਲਿਆ ਜੋ ਰਿਵਾਲਵਰ ਵੀ ਪੁਲਿਸ ਵੱਲੋਂ ਬਰਾਮਦ ਨਹੀਂ ਕੀਤਾ ਗਿਆ। ਉਸ ਦਾ ਕਹਿਣਾ ਹੈ ਕਿ ਉਸ ਵੱਲੋਂ ਪੁਲਿਸ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦਾ ਰਹਿਣਾ ਹੈ ਕਿ ਪੁਲਿਸ ਮੁਲਾਜ਼ਮ ਦੀ ਕਾਰ ’ਤੇ ਪੁਲਿਸ ਦਾ ਕਾਰ ‘ਤੇ ਸਟਿੱਕਰ ਲੱਗਾ ਹੋਇਆ ਹੈ।

ਡੀਐੱਸਪੀ ਨੇ ਆਪੇ ਆਪਣੀ ਹਿਫਾਜ਼ਤ ਕੀਤੀ

ਥਾਣਾ ਮਕਸੂਦਾਂ ਦੇ ਮੁਖੀ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਉਸੇ ਪਿੰਡ ਦੇ ਨੇੜਲੇ ਪਿੰਡ ’ਚ ਰਹਿਣ ਵਾਲੇ ਅਰਜੁਨ ਅਵਾਰਡ ਪ੍ਰਾਪਤ ਕਰ ਚੁੱਕੇ ਡੀਐੱਸਪੀ ਦਲਬੀਰ ਸਿੰਘ ਪਿੰਡ ਦੇ ਸਰਪੰਚ ਦੇ ਘਰ ਗਿਆ ਹੋਇਆ ਸੀ ਤਾਂ ਉਥੇ ਮੌਜੂਦ ਲੜਕਿਆਂ ਵੱਲੋਂ ਉਨ੍ਹਾਂ ਨਾਲ ਵਿਵਾਦ ਕਰਨ ਦੌਰਾਨ ਡੀਐੱਸਪੀ ਵੱਲੋਂ ਆਪਣੀ ਹਿਫਾਜ਼ਤ ਲਈ ਰਿਵਾਲਵਰ ਦੀ ਵਰਤੋ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਵੱਲੋਂ ਕੋਈ ਵੀ ਫਾਇਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਕੱਤਰ ਹਜੂਮ ਵੱਲੋਂ ਉਨ੍ਹਾਂ ਨੂੰ ਕੁੱਟਣ ਦੌਰਾਨ ਉਸ ਵੱਲੋਂ ਆਪਣੀ ਹਿਫਾਜ਼ਤ ਕੀਤੀ ਗਈ ਹੈ ਤੇ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਉਨ੍ਹਾਂ ਨੂੰ ਹਜੂਮ ਕੋਲੋਂ ਬਚਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਗੋਲ਼ੀ ਚਲਾਉਣ ਤੇ ਨਸ਼ਾ ਕਰਨ ਦੇ ਲਗਾਏ ਗਏ ਦੋਸ਼ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਜੋ ਗੋਲੀ ਚਲਾਉਣ ਤੇ ਬਰਾਮਦ ਖੋਲ ਦਾ ਕਿਹਾ ਜਾ ਰਿਹਾ ਹੈ ਉਸ ਬਾਰੇ ਵੀ ਜਾਂਚ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

Jalandhar News : ਸਾਬਕਾ ਸਾਂਸਦ ਦੇ ਘਰ ਦੇ ਬਾਹਰ ਗੰਨ ਪੁਆਇੰਟ ‘ਤੇ ਲੁੱਟ, ਫੈਕਟਰੀ ਮਾਲਕ ਤੇ ਮੁਲਾਜ਼ਮਾਂ ਤੋਂ ਲੁੱਟੇ 50 ਹਜ਼ਾਰ ਤੇ ਛੇ ਮੋਬਾਈਲ

Read Next

ਗੁਰਪਤਵੰਤ ਸਿੰਘ ਪਨੂੰ ਖ਼ਿਲਾਫ਼ ਮਿਲੀ ਕਿਸੇ ਵੀ ਜਾਣਕਾਰੀ ਦੀ ਕਰਾਂਗੇ ਜਾਂਚ- ਪ੍ਰਧਾਨ ਮੰਤਰੀ