Breaking News :

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

ਚੋਰਾਂ ਨੇ ਭਗਵਾਨ ਦੇ ਘਰ ਨੂੰ ਵੀ ਨਾ ਬਖ਼ਸ਼ਿਆ, ਚੋਰੀ ਤਾਂ ਕੀਤੀ ਹੀ, ਉੱਤੋਂ CCTV ਦਾ DVR ਵੀ ਉਡਾ ਲੈ ਗਏ

ਮਿਸਿਜ ਇੰਡੀਆ ਦੂਜੇ ਨੰਬਰ ਤੇ ਰਹਿਣ ਵਾਲੀ ਰਾਜਵੰਤ ਕੌਰ ਵਾਹਨ ਨੇ ਮੱਕੜ ਪਰਿਵਾਰ ਦਾ‌‌ ਨਾਮ‌ ਕੀਤਾ ਉਚਾ ਮੱਕੜ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ

ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਕੈਨੇਡਾ ”ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਮਸ਼ਹੂਰ ਪੰਜਾਬੀ ਬਿਲਡਰ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ

ਕੈਨੇਡਾ ਦਾ ਸਿਟੀਜ਼ਨ ਦੱਸ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਠੱਗੇ 32 ਲੱਖ, ਸੱਚ ਸੁਣ ਖੁੱਲ੍ਹ ਜਾਣਗੀਆਂ ਅੱਖਾਂ

ਮਾਨਸਾ ‘ਚ ਹੋਇਆ ਪੁਲਸ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ

ਕੈਨੇਡਾ ਦੀ ਪਾਰਲੀਮੈਂਟ ”ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

ਸਕੂਲ ਦੇ ਬਾਹਰ ਖੜ੍ਹੇ ਬੱਚਿਆਂ ਨੂੰ ਟਰੱਕ ਨੇ ਦਰੜਿਆ, 6 ਦੀ ਮੌਤ

ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

April 14, 2024

ਗੁਰਪਤਵੰਤ ਸਿੰਘ ਪਨੂੰ ਖ਼ਿਲਾਫ਼ ਮਿਲੀ ਕਿਸੇ ਵੀ ਜਾਣਕਾਰੀ ਦੀ ਕਰਾਂਗੇ ਜਾਂਚ- ਪ੍ਰਧਾਨ ਮੰਤਰੀ

ਨਵੀਂ ਦਿੱਲੀ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਭਾਰਤ ਵਲੋਂ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪਨੂੰ ਦੇ ਖ਼ਿਲਾਫ਼ ਕਥਿਤ ਤੌਰ ’ਤੇ ਨਾਕਾਮ ਕੀਤੀ ਗਈ ਹੱਤਿਆ ਦੀ ਸਾਜ਼ਿਸ਼ ਨਾਲ ਜੁੜੇ ਅਮਰੀਕਾ ਦੇ ਦਾਅਵੇ ’ਤੇ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਹੈ ਕਿ ਉਹ ਕਿਸੇ ਵੀ ਸਬੂਤ ’ਤੇ ਗੌਰ ਕਰਨਗੇ। ਉਨ੍ਹਾਂ ਕਿਹਾ ਕਿ ਕੁਝ ਘਟਨਾਵਾਂ ਅਮਰੀਕਾ-ਭਾਰਤ ਸੰਬੰਧਾਂ ਨੂੰ ਪ੍ਰਭਾਵਿਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਯਕੀਨੀ ਤੌਰ ’ਤੇ ਇਸ ਦੀ ਜਾਂਚ ਕਰਾਂਗੇ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਮਾੜਾ ਕੀਤਾ ਹੈ, ਤਾਂ ਅਸੀਂ ਇਸ ਦੀ ਜਾਂਚ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਸ਼ਾਸਨ ਪ੍ਰਤੀ ਹੈ। ਗੁਰਪਤਵੰਤ ਸਿੰਘ ਪੰਨੂ, ਜਿਸ ਨੂੰ ਭਾਰਤ ਸਰਕਾਰ ਵਲੋਂ 1 ਜੁਲਾਈ, 2020 ਨੂੰ ‘ਮਨੋਨੀਤ ਵਿਅਕਤੀਗਤ ਅੱਤਵਾਦੀ’ ਘੋਸ਼ਿਤ ਕੀਤਾ ਗਿਆ ਸੀ, ਸੋਸ਼ਲ ਮੀਡੀਆ ’ਤੇ ਸਰਗਰਮੀ ਨਾਲ ਪੰਜਾਬ ਦੇ ਗੈਂਗਸਟਰਾਂ ਅਤੇ ਨੌਜਵਾਨਾਂ ਨੂੰ ਖ਼ਾਲਿਸਤਾਨ ਦੇ ਆਜ਼ਾਦ ਰਾਜ ਲਈ ਲੜਨ ਲਈ ਚੁਣੌਤੀ ਦੇ ਰਿਹਾ ਹੈ। ਪੰਨੂ 2019 ਤੋਂ ਐਨ.ਆਈ.ਏ. ਦੇ ਘੇਰੇ ਵਿਚ ਹੈ ਜਦੋਂ ਅੱਤਵਾਦ ਵਿਰੋਧੀ ਏਜੰਸੀ ਨੇ ਉਸ ਵਿਰੁੱਧ ਆਪਣਾ ਪਹਿਲਾ ਕੇਸ ਦਰਜ ਕੀਤਾ ਸੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਹਾਈਵੋਲਟੇਜ ਡਰਾਮਾ…DSP ਨੇ ਨਸ਼ੇ ‘ਚ ਚਲਾਈ ਗੋਲ਼ੀ, ਲੋਕਾਂ ਨੇ ਪਿਸਤੌਲ ਖੋਹ ਕੇ ਕੁੱਟਿਆ; ਲਾਅ ਦੇ ਵਿਦਿਆਰਥੀ ਨਾਲ ਹੋਇਆ ਸੀ ਵਿਵਾਦ

Read Next

Jalandhar Crime News : ਲੁਟੇਰਿਆਂ ਨੇ ਨਾਗਰਾ ਫਾਟਕ ਨੇੜੇ ਨੌਜਵਾਨ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਐਕਟਿਵਾ ਲੈ ਕੇ ਫਰਾਰ