Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਵਿਆਹ ‘ਤੇ ਜਾ ਰਹੇ ਨਵੇਂ ਵਿਆਹੇ ਜੋੜੇ ਸਣੇ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਮੋਗਾ : ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਨਵੇਂ ਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਪੰਜ ਸਾਲ ਦੀ ਬੱਚੀ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ ਅਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਉਕਤ ਪਰਿਵਾਰ ਸ੍ਰੀ ਗੰਗਾ ਨਗਰ ਤੋਂ ਪਿੰਡ ਦੋਧਰ ਵਿਖੇ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਆਇਆ ਸੀ। ਜੋ ਕਿ ਅੱਜ ਰਾਤ ਨੂੰ ਵਿਆਹ ਦੀ ਜਾਗੋ ਦਾ ਪ੍ਰੋਗਰਾਮ ਸੀ, ਜਦ ਉਹ ਪਿੰਡ ਬੁੱਟਰ ਕਲਾਂ ਦੇ ਮੁੱਖ ਮਾਰਗ ਨੇੜੇ ਪਹੁੰਚੇ ਤਾਂ ਪੱਥਰਾਂ ਨਾਲ ਭਰੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ਦੇ ਉੱਪਰ ਡਿੱਗ ਗਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਮਿੱਧੀ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 5 ਸਾਲ ਦੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਅਤੇ ਕਰੇਨ ਦੀ ਦੀ ਮਦਦ ਨਾਲ ਭਾਰੀ ਜੱਦੋ-ਜਹਿਦ ਤੋਂ ਬਾਅਦ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਵੀਡੀਓ ਬਣਾ ਕੇ ਇਕ ਵਾਰ ਮੁੜ ਘਿਰਿਆ Kulhad Pizza Couple, ਨਿਹੰਗ ਸਿੱਖ ਨੇ ਲਾਏ ਗੰਭੀਰ ਦੋਸ਼; ਪੜ੍ਹੋ ਕੀ ਹੈ ਪੂਰਾ ਮਾਮਲਾ

Read Next

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ