Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਬਾਈਕ ਸਵਾਰ ਤਿੰਨ ਲੁਟੇਰਿਆਂ ਦਾ ਖੌਫ਼ ਜਾਰੀ, ਹੁਣ ਰੇਲਵੇ ਮੁਲਾਜ਼ਮ ਨੂੰ ਲੁੱਟਿਆ

ਜਲੰਧਰ : ਲੁੱਟ-ਖੋਹ ਦੀਆਂ ਵਾਰਦਾਤਾਂ ਹਰ ਦਿਨ ਵੱਧ ਰਹੀਆਂ ਹਨ। ਕੋਈ ਦਿਨ ਅਜਿਹਾ ਨਹੀਂ ਬੀਤਦਾ ਜਦੋਂ ਲੁੱਟ ਦੀ ਕੋਈ ਵਾਰਦਾਤ ਨਾ ਵਾਪਰੀ ਹੋਵੇ। ਰੋਜ਼ਾਨਾ ਹੀ ਸ਼ਹਿਰ ‘ਚ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਪਰ ਹਾਲੇ ਤੱਕ ਪੁਲਿਸ ਇਨ੍ਹਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਤੱਕ ਪੁੱਜਣ ‘ਚ ਕਾਮਯਾਬ ਨਹੀਂ ਹੋਈ। ਇਸ ਕਾਰਨ ਇਨ੍ਹਾਂ ਦੇ ਹੌਸਲੇ ਲਗਾਤਾਰ ਵਧਦੇ ਜਾ ਰਹੇ ਹਨ ਤੇ ਲੁੱਟ ਦੀਆਂ ਵਾਰਦਾਤਾਂ ਵੱਧਦੀਆਂ ਦੇਖ ਸ਼ਹਿਰ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਵਡਾਲਾ ਚੌਕ ਕੋਲ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਰੇਲਵੇ ਮੁਲਾਜ਼ਮ ਨੂੰ ਲੁੱਟ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਰੇਲਵੇ ‘ਚ ਮੁਲਾਜ਼ਮ ਹੈ ਤੇ ਰੋਜ਼ ਵਾਂਗ ਸਵੇਰੇ 4 ਵਜੇ ਉਹ ਡਿਊਟੀ ‘ਤੇ ਜਾਣ ਲਈ ਘਰੋਂ ਨਿਕਲਿਆ ਸੀ ਜਦੋਂ ਉਹ ਵਡਾਲਾ ਚੌਕ ਨੇੜੇ ਪੁੱਜਾ ਤਾਂ ਉਸ ਨੂੰ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਰੋਕਿਆ ਤੇ ਉਸ ਨੂੰ ਤੇਜ਼ਧਾਰ ਹਥਿਆਰਾਂ ਦਾ ਡਰਾਵਾ ਦੇ ਕੇ ਲੁਟੇਰੇ ਉਸ ਦਾ ਮੋਬਾਈਲ ਤੇ ਟੈਬ ਲੈ ਕੇ ਭੱਜ ਗਏ। ਪੀੜਤ ਨੇ ਘਟਨਾ ਦੀ ਸੂਚਨਾ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਦਿੱਤੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਪੱਛਮੀ ਹਲਕੇ ‘ਚ ਪਿਛਲੇ ਕੁਝ ਦਿਨਾਂ ਤੋਂ ਲੁੱਟ-ਖੋਹ ਦੀਆਂ ਘਟਨਾਵਾਂ ‘ਚ ਵਾਧਾ ਹੋਣ ਕਾਰਨ ਲੋਕਾਂ ਦੇ ਮਨਾਂ ‘ਚ ਗੁੱਸਾ ਹੈ। ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਸਖਤ ਕਾਰਵਾਈ ਨਹੀਂ ਕਰ ਰਹੀ ਜਿਸ ਕਾਰਨ ਚੋਰਾਂ ਤੇ ਲੁਟੇਰਿਆਂ ਦਾ ਮਨੋਬਲ ਇੰਨਾ ਬੁਲੰਦ ਹੋ ਗਿਆ ਹੈ ਕਿ ਉਹ ਦਿਨ-ਬ-ਦਿਨ ਵਾਰਦਾਤਾਂ ਕਰਨ ਲੱਗ ਪਏ ਹਨ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ

Read Next

ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! ਕਰਜ਼ ਲੈਣ ਦੀ ਲਿਮਟ ‘ਚ ਹੋਵੇਗੀ 2300 ਕਰੋੜ ਰੁਪਏ ਦੀ ਕਟੌਤੀ