Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ਼ਹੀਦੀ ਦਿਹਾੜਿਆਂ ਦੌਰਾਨ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮੀ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਸ੍ਰੀ ਭਗਵੰਤ ਮਾਨ ਦਾ ਫੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।

Vinkmag ad
Share Our Daily Posts

News Desk

Read Previous

ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! ਕਰਜ਼ ਲੈਣ ਦੀ ਲਿਮਟ ‘ਚ ਹੋਵੇਗੀ 2300 ਕਰੋੜ ਰੁਪਏ ਦੀ ਕਟੌਤੀ

Read Next

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ