Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 4, 2026

ਏਟੀਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਗਿ੍ਫ਼ਤਾਰ

ਬਠਿੰਡਾ – ਲੁਟੇਰਿਆਂ ਵੱਲੋਂ ਐੱਸਬੀਆਈ ਬੈਂਕ ਦੀ ਸ਼ਾਖਾ ਘੁੱਦਾ ਦੀ ਏਟੀਐੱਮ ਮਸ਼ੀਨ ਤੋੜ ਕੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਘਟਨਾ ਦੇ 12 ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਏਟੀਐੱਮ ਲੁੱਟਣ ਲਈ ਵਰਤਿਆ ਗਿਆ ਸਾਮਾਨ ਵੀ ਬਰਾਮਦ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਸਿਟੀ ਨਰਿੰਦਰ ਸਿੰਘ ਅਤੇ ਡੀਐੱਸਪੀ ਦਿਹਾਤੀ ਹਿਨਾ ਗੁਪਤਾ ਨੇ ਦੱਸਿਆ ਕਿ 31 ਦਸੰਬਰ ਨੂੰ ਸਵੇਰੇ 4 ਵਜੇ ਥਾਣਾ ਨੰਦਗੜ੍ਹ ਨੂੰ ਸੂਚਨਾ ਮਿਲੀ ਸੀ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਪਿੰਡ ਘੁੱਦਾ ਵਿਚ ਸਥਿਤ ਐੱਸਬੀਆਈ ਬੈਂਕ ਦੀ ਸ਼ਾਖਾ ਵਿਚ ਲੱਗੇ ਏਟੀਐੱਮ ਵਿਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਲੁਟੇਰੇ ਸਭ ਤੋਂ ਪਹਿਲਾਂ ਮੂੰਹ ‘ਤੇ ਕੱਪੜੇ ਬੰਨ੍ਹ ਕੇ ਏਟੀਐੱਮ ਮਸ਼ੀਨ ਦੇ ਕਮਰੇ ‘ਚ ਦਾਖਲ ਹੋਏ। ਇਸ ਤੋਂ ਬਾਅਦ, ਉਨ੍ਹਾਂ ਨੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ‘ਤੇ ਕਾਲੇ ਰੰਗ ਦਾ ਿਛੜਕਾਅ ਕਰ ਕੇ ਵਿਜ਼ੀਬਿਲਟੀ ਬੰਦ ਕਰ ਦਿੱਤੀ। ਏਟੀਐੱਮ ਨਾਲ ਛੇੜਛਾੜ ਕਰਨ ਤੋਂ ਪਹਿਲਾਂ ਉੱਥੇ ਉੱਚ ਸੁਰੱਖਿਆ ਕਰਮਚਾਰੀ ਤਾਇਨਾਤ ਸਨ। ਏਟੀਐੱਮ ਨਾਲ ਛੇੜਛਾੜ ਕਰਨ ਤੋਂ ਪਹਿਲਾਂ ਉੱਥੇ ਲੱਗੇ ਹਾਈ ਸਕਿਓਰਿਟੀ ਸਾਇਰਨ ਅਤੇ ਹੂਟਰਾਂ ਸਮੇਤ ਕੈਮਰਿਆਂ ਦੀਆਂ ਤਾਰਾਂ ਨੂੰ ਕੱਟ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਏਟੀਐੱਮ ਦੇ ਨਟ ਅਤੇ ਬੋਲਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕਿਆ ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਏਟੀਐੱਮ ਨਾਲ ਛੇੜਛਾੜ ਸਬੰਧੀ ਮੌਕੇ ‘ਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਨੰਦਗੜ੍ਹ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਨਾਲ ਮੁਖਬਰਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਅਰਸ਼ਦੀਪ ਸਿੰਘ, ਕਮਲਦੀਪ ਸ਼ਰਮਾ ਵਾਸੀ ਪਿੰਡ ਘੁੱਦਾ ਅਤੇ ਗੁਰਵੀਰ ਸਿੰਘ ਉਰਫ਼ ਗੁਰੀ ਵਾਸੀ ਪਿੰਡ ਜੰਗੀਰਾਣਾ ਜ਼ਿਲ੍ਹਾ ਬਠਿੰਡਾ ਨੇ ਸਾਂਝੇ ਤੌਰ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਿਨਾਂ ਸਮਾਂ ਬਰਬਾਦ ਕੀਤੇ ਸਾਰੇ ਮੁਲਜ਼ਮਾਂ ਖ਼ਲਿਾਫ਼ ਥਾਣਾ ਨੰਦਗੜ੍ਹ ਵਿਚ ਕੇਸ ਦਰਜ ਕਰਕੇ ਉਨਾਂ੍ਹ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਮੁਲਜ਼ਮਾਂ ਕੋਲੋਂ ਇਕ ਕਾਲੇ ਰੰਗ ਦਾ ਸਪਰੇਅ, ਇਕ ਨਟ ਖੋਲ੍ਹਣ ਵਾਲੀ ਚਾਬੀ, ਪੇਚ, ਹੀਰੋ ਹਾਂਡਾ ਲਾਲ ਰੰਗ ਦਾ ਮੋਟਰਸਾਈਕਲ, ਇਕ ਗੈਸ ਕਟਰ, ਆਕਸੀਜਨ ਸਿਲੰਡਰ ਅਤੇ ਪਾਈਪ ਬਰਾਮਦ ਕੀਤੀ ਗਈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਦਾ ਮਕਸਦ ਜਲਦੀ ਤੋਂ ਜਲਦੀ ਅਮੀਰ ਹੋਣਾ ਹੈ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨਾਂ੍ਹ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ। ਉਸ ਨੇ ਦੱਸਿਆ ਕਿ ਇਕ ਦੋਸ਼ੀ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਹੈ ਅਤੇ ਐੱਮਏ ਦੀ ਪੜ੍ਹਾਈ ਕਰ ਰਿਹਾ ਹੈ, ਜਦਕਿ ਦੂਜਾ ਦੋਸ਼ੀ ਬੀਏ ਦੀ ਪੜ੍ਹਾਈ ਕਰ ਰਿਹਾ ਹੈ। ਐੱਸਪੀ ਸਿਟੀ ਨੇ ਕਿਹਾ ਕਿ ਜ਼ਲਿ੍ਹੇ ਵਿਚ ਕਿਸੇ ਵੀ ਅਪਰਾਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਿਸ ਟੀਮਾਂ ਨੂੰ ਸਰਗਰਮ ਹੋਣ, ਕੇਸ ਨੂੰ ਟਰੇਸ ਕਰਨ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ | ਜਿਸ ਕਾਰਨ ਥਾਣਾ ਨੰਦਗੜ੍ਹ ਅਧੀਨ ਵਾਪਰੀ ਘਟਨਾ ਨੂੰ ਟਰੇਸ ਕਰ ਲਿਆ ਗਿਆ ਅਤੇ ਕੁਝ ਸਮੇਂ ਬਾਅਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਕੀ ਇਨ੍ਹਾਂ ਵੱਲੋਂ ਪਹਿਲਾਂ ਵੀ ਅਜਿਹੀ ਕੋਈ ਅਪਰਾਧਿਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ ਟਾਈਮਿੰਗ

Read Next

ਕੁੰਵਾਰਾ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸ਼ਮਸ਼ੇਰ ਸਿੰਘ, ਲੇਹ ਲੱਦਾਖ ‘ਚ ਸ਼ਹੀਦ ਹੋਏ ਜਵਾਨ ਦਾ ਕੀਤਾ ਸਸਕਾਰ