Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਕੁੰਵਾਰਾ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸ਼ਮਸ਼ੇਰ ਸਿੰਘ, ਲੇਹ ਲੱਦਾਖ ‘ਚ ਸ਼ਹੀਦ ਹੋਏ ਜਵਾਨ ਦਾ ਕੀਤਾ ਸਸਕਾਰ

ਚੋਗਾਵਾਂ : ਲੇਹ ਲੱਦਾਖ ਦੀਆਂ ਬਰਫੀਲੀਆਂ ਚੋਟੀਆਂ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਡੱਗ ਡੋਗਰ ਦੇ ਇਕ ਫੌਜੀ ਜਵਾਨ ਦੀ ਮਾਈਨਸ 40 ਡਿਗਰੀ ਤਾਪਮਾਨ ਦੌਰਾਨ ਡਿਊਟੀ ਕਰਦਿਆਂ ਅਚਾਨਕ ਤਬੀਅਤ ਵਿਗੜ ਜਾਣ ਉਪਰੰਤ ਨਾਲ ਮੌਤ ਹੋ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡੱਗ ਡੋਗਰ ਦਾ ਰਹਿਣ ਵਾਲਾ ਫੌਜੀ ਜਵਾਨ ਸ਼ਮਸ਼ੇਰ ਸਿੰਘ ਕਰੀਬ 4 ਸਾਲ ਪਹਿਲਾਂ ਫੌਜ ਦੀ 105 ਇੰਜੀਨੀਅਰਿੰਗ ਬਟਾਲੀਅਨ ’ਚ ਭਰਤੀ ਹੋਇਆ ਸੀ ਅਤੇ ਇਸ ਵਕਤ ਬਰਫੀਲੇ ਖੇਤਰ ਲੇਹ ਲਦਾਖ ਵਿੱਚ ਤਾਇਨਾਤ ਸੀ ਜਿਸ ਦੀ ਡਿਊਟੀ ਦੌਰਾਨ ਮੌਤ ਹੋ ਗਈ।

ਸ਼ਮਸ਼ੇਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਸ਼ਮਸ਼ੇਰ ਸਿੰਘ ਦੀ ਦੇਹ ਉਨ੍ਹਾਂ ਦੀ ਜੱਦੀ ਪਿੰਡ ਪਹੁੰਚੀ ਤਾਂ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਇਹ ਫੌਜੀ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹਾਲੇ ਕੁੰਵਾਰਾ ਸੀ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸ਼ਹੀਦ ਸ਼ਮਸ਼ੇਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਸ਼ਹੀਦ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾ ਭੇਟ ਕੀਤੀ ਅਤੇ ਸੰਬੰਧਿਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਹਰਦਿਆਲ ਸਿੰਘ ਔਲਖ, ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਆਪ ਆਗੂ ਗੁਰਵਿੰਦਰ ਸਿੰਘ ਫੌਜੀ, ਡਾ ਸ਼ਰਨਜੀਤ ਸਿੰਘ ਲੋਪੋਕੇ, ਬਲਾਕ ਪ੍ਰਧਾਨ ਤਰਸੇਮ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੇਅਰਮੈਨ ਮਿਆਦੀਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਰਕਾਰੀ ਮਦਦ ਦੇਣ ਦਾ ਭਰੋਸਾ ਦਿੱਤਾ।

Vinkmag ad
Share Our Daily Posts

News Desk

Read Previous

ਏਟੀਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਗਿ੍ਫ਼ਤਾਰ

Read Next

ਵੱਡੀ ਖ਼ਬਰ : ਤੇਲ ਸਟਾਕ ‘ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ; ਹਾਈ ਲੈਵਲ ਮੀਟਿੰਗ ਤੋਂ ਬਾਅਦ ਦਿੱਤੇ ਇਹ ਹੁਕਮ