Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਪੰਜਾਬ ਨਗਰ ਨਿਗਮ ਚੋਣਾਂ ‘ਚ ਦੇਰੀ ‘ਤੇ HC ਸਖ਼ਤ; ਸਰਕਾਰ ਨੂੰ ਹਫ਼ਤੇ ‘ਚ ਜਵਾਬ ਦਾਇਰ ਕਰਨ ਦਾ ਆਦੇਸ਼

ਚੰਡੀਗੜ੍ਹ : Punjab Nagar Nigam Election: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ਸਿਰ ਨਾ ਕਰਵਾਉਣ ‘ਤੇ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਇੱਕ ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਅੰਮ੍ਰਿਤਸਰ ਵਾਸੀ ਪ੍ਰਬੋਧ ਚੰਦਰ ਬਾਲੀ ਵੱਲੋਂ ਦਾਇਰ ਜਨਹਿਤ ਪਟੀਸ਼ਨ ’ਤੇ ਜਾਰੀ ਕੀਤੇ ਹਨ।

ਚੋਣਾਂ ਕਰਵਾਉਣ ਲਈ ਹਾਈਕੋਰਟ ਤੋਂ ਕੀਤੀ ਗਈ ਮੰਗ

ਪਟੀਸ਼ਨਰ ਨੇ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦਾ ਕਾਰਜਕਾਲ ਪਿਛਲੇ ਸਾਲ ਜਨਵਰੀ ‘ਚ ਖਤਮ ਹੋ ਗਿਆ ਸੀ, ਪਰ ਅਜੇ ਤਕ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸ ਲਈ ਇਨ੍ਹਾਂ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ ਕਰ ਕੇ ਚੋਣ ਕਰਵਾਉਣ ਦੀ ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ।

ਪਿਛਲੇ ਸਾਲ ਜਨਵਰੀ ਤੋਂ ਲੰਬਿਤ ਹਨ ਚੋਣਾਂ

ਪਟੀਸ਼ਨ ‘ਚ ਦੱਸਿਆ ਗਿਆ ਸੀ ਕਿ ਉਨ੍ਹਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਪੈਂਡਿੰਗ ਹਨ। ਪਟੀਸ਼ਨਰਾਂ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਜਨਵਰੀ, 2023 ‘ਚ ਮਿਉਂਸਪਲ ਕਾਰਪੋਰੇਸ਼ਨਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਦੀ ਧਾਰਾ 7 ਤਹਿਤ ਕਰਨਾ ਜ਼ਰੂਰੀ ਹੈ।

ਚੋਣਾਂ ਕਰਵਾਉਣ ਦਾ ਪ੍ਰੋਗਰਾਮ ਨੋਟੀਫਾਈ ਨਹੀਂ ਕੀਤਾ

ਇਹ ਚੋਣਾਂ ਨਾ ਕਰਵਾ ਕੇ ਰਾਜ ਨੇ ਵੋਟਰਾਂ ਨੂੰ ਆਪਣੇ ਹੇਠਲੇ ਪੱਧਰ ਦੇ ਜਮਹੂਰੀ ਅਦਾਰਿਆਂ ‘ਚ ਆਪਣੇ ਨੁਮਾਇੰਦੇ ਚੁਣਨ ਦੇ ਬਹੁਮੁੱਲੇ ਜਮਹੂਰੀ ਹੱਕ ਤੋਂ ਲਗਪਗ ਇਕ ਸਾਲ ਤੋਂ ਵਾਂਝਾ ਰੱਖਿਆ ਹੋਇਆ ਹੈ, ਕਿਉਂਕਿ ਰਾਜ ਚੋਣ ਕਮਿਸ਼ਨ ਵੱਲੋਂ ਅਜੇ ਤਕ ਚੋਣਾਂ ਕਰਵਾਉਣ ਦੇ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ, ਠੰਢ ਤੇ ਸੰਘਣੀ ਧੁੰਦ ਕਾਰਨ ਲਿਆ ਫੈਸਲਾ

Read Next

ਸਟੇਟ ਇਲੈਕਸ਼ਨ ਕਮਿਸ਼ਨ ਨਿਗਮ ਚੋਣਾਂ ਕਰਵਾਉਣ ਲਈ ਤਿਆਰ; ਪੰਜਾਬ ਸਰਕਾਰ ਦੀ ਹਰੀ ਝੰਡੀ ਦਾ ਇੰਤਜ਼ਾਰ