Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਉਂਗਲਾਂ ਦੇ ਪੋਟੇ ਕੱਟ ਕੇ ਪਾਪਾ ਬੋਲੇ; ਹੁਣ ਦੇਖਦਾਂ, ਕਿਵੇਂ ਪਾਉਂਦੀ ਏ ਇੰਸਟਾਗ੍ਰਾਮ ‘ਤੇ ਰੀਲ; ਬੱਚਿਆਂ ਨੇ ਦਰਦ ਭਰੀ ਕਹਾਣੀ ਤੋਂ ਚੁੱਕਿਆ ਪਰਦਾ

ਮੋਗਾ : ਪਤੀ ਦੇ ਜ਼ੁਲਮਾਂ ਦਾ ਸ਼ਿਕਾਰ ਹੋਈ ਬਾਉਲੀ ਬਸਤੀ ਦੀ ਰਹਿਣ ਵਾਲੀ ਔਰਤ ਦੀ ਐਤਵਾਰ ਸ਼ਾਮ ਮੌਤ ਹੋ ਗਈ। ਔਰਤ ਨੂੰ ਸਿਵਲ ਹਸਪਤਾਲ ਤੋਂ ਫਰੀਦਕੋਟ ਰੈਫਰ ਕੀਤਾ ਗਿਾ ਸੀ। ਉੱਥੇ ਹੀ ਔਰਤ ਦੇ ਬੱਚਿਆਂ ਨੇ ਇਸ ਪੂਰੀ ਘਟਨਾ ਪਿੱਛੇ ਕਈ ਖੁਲਾਸੇ ਕੀਤੇ ਹਨ। ਸਰਬਜੀਤ ਕੌਰ ਜੋ ਆਪਣੇ ਪ੍ਰੇਮੀ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਸੀ, ਉਸ ਦੇ ਪਤੀ ਹਰਮੇਸ਼ ਸਿੰਘ ਨੇ 5 ਜਨਵਰੀ ਨੂੰ ਉਸ ਦੀ ਇਕ ਅੱਖ ਕੱਢ ਦਿੱਤੀ ਤੇ ਉਸ ਦੀਆਂ ਉਂਗਲਾਂ ਦੇ ਪੋਟੇ ਕੱਟ ਦਿੱਤੇ ਸੀ।

ਪ੍ਰੇਮੀ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਹੀ ਸੀ ਪਤਨੀ

ਮ੍ਰਿਤਕਾ ਦੇ ਬੇਟੇ ਅਨੁਸਾਰ ਉਸ ਦਾ ਪਿਤਾ ਆਪਣੇ ਮਾਂ ਦੇ ਨਾਲ ਉਸ ਦੇ ਪ੍ਰੇਮੀ ਦੀ ਵੀ ਹੱਤਿਆ ਕਰਨਾ ਚਾਹੁੰਦਾ ਸੀ। 5 ਜਨਵਰੀ ਨੂੰ ਦੋਵੇਂ ਘਰ ‘ਚ ਸਨ ਪਰ ਪਿਤਾ ਦੇ ਹਮਲੇ ਤੋਂ ਪਹਿਲਾਂ ਹੀ ਮਾਂ ਦਾ ਪ੍ਰੇਮੀ ਘਰੋਂ ਭੱਜ ਗਿਆ ਸੀ। ਬਾਅਦ ‘ਚ ਉਸਦੇ ਪਿਤਾ ਨੇ ਉਸਦੀ ਮਾਂ ਨੂੰ ਬੇਰਹਿਮੀ ਨਾਲ ਕੁੱਟਿਆ ਤੇ ਉਸ ਦੀ ਇਕ ਅੱਖ ਕੱਢ ਦਿੱਤੀ। ਉਸ ਦੀ ਮਾਂ 8 ਜਨਵਰੀ ਨੂੰ ਆਪਣੇ ਪ੍ਰੇਮੀ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਹੀ ਸੀ। ਇਸ ਬਾਰੇ ਪਿਤਾ ਨੂੰ ਪਤਾ ਲੱਗ ਗਿਆ ਸੀ। ਇਸੇ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

ਮ੍ਰਿਤਕ ਔਰਤ ਦੇ ਸਨ ਛੇ ਬੱਚੇ

ਬੱਚਿਆਂ ਮੁਤਾਬਕ ਮਾਂ ਦੀਆਂ ਉਂਗਲਾਂ ਕੱਟਣ ਤੋਂ ਬਾਅਦ ਪਿਤਾ ਨੇ ਕਿਹਾ ਕਿ ਹੁਣ ਦੇਖਦਾਂ ਕਿ ਤੂੰ ਇੰਸਟਾਗ੍ਰਾਮ ‘ਤੇ ਰੀਲ ਬਣਾ ਕੇ ਕਿਵੇਂ ਪੋਸਟ ਕਰਦੀ ਏ? ਮ੍ਰਿਤਕਾ ਸਰਬਜੀਤ ਕੌਰ ਦੇ ਪੁੱਤਰ ਸੋਨੂੰ ਤੇ ਬੇਟੀ ਰਮਨਦੀਪ ਕੌਰ ਨੇ ਦੱਸਿਆ ਕਿ ਉਹ ਛੇ ਭੈਣ-ਭਰਾ ਸਨ। ਦੋ ਭੈਣਾਂ ਦੀ ਮੌਤ ਹੋ ਗਈ ਹੈ। ਤਿੰਨ ਵਿਆਹੇ ਹੋਏ ਹਨ। ਇਕ ਛੋਟੀ ਭੈਣ ਕੁਆਰੀ ਹੈ।

ਘਰ ‘ਚ ਅਕਸਰ ਰਹਿੰਦਾ ਸੀ ਝਗੜਾ

ਸਾਰਾ ਪਰਿਵਾਰ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦਾ ਹੈ। ਸੋਨੂੰ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦੇ ਘਰ ਨੇੜੇ ਰਹਿੰਦੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸਨ। ਮਾਂ ਆਪਣੇ ਪ੍ਰੇਮੀ ਨਾਲ ਰੀਲਾਂ ਬਣਾ ਕੇ ਇੰਸਟਾਗ੍ਰਾਮ ‘ਤੇ ਪੋਸਟ ਕਰਦੀ ਸੀ। ਪਿਤਾ ਨੇ ਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਪਿੰਡ ‘ਚ ਉਸ ਦੀ ਬਦਨਾਮੀ ਹੋ ਰਹੀ ਹੈ ਤੇ ਲੋਕ ਉਸ ਦਾ ਮਜ਼ਾਕ ਉਡਾਉਂਦੇ ਹਨ ਪਰ ਮਾਂ ਇਹ ਮੰਨਣ ਨੂੰ ਤਿਆਰ ਨਹੀਂ ਸੀ। ਇਸ ਗੱਲ ਨੂੰ ਲੈ ਕੇ ਘਰ ‘ਚ ਕਲੇਸ਼ ਰਹਿੰਦਾ ਸੀ। ਪਿਛਲੇ ਦਿਨੀਂ ਇਸ ਝਗੜੇ ਕਾਰਨ ਥਾਣਾ ਮਹਿਣਾ ਵਿੱਚ ਪੰਚਾਇਤ ਪੱਧਰੀ ਸਮਝੌਤਾ ਵੀ ਹੋਇਆ ਸੀ।

ਮੁਲਜ਼ਮ ਪਤੀ ਖਿਲਾਫ ਹੱਤਿਆ ਦਾ ਮਾਮਲਾ ਦਰਜ, ਕੀਤਾ ਗ੍ਰਿਫਤਾਰ

ਔਰਤ ਦੇ ਕਤਲ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਪਿਤਾ 5 ਜਨਵਰੀ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ। ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਜ਼ਖਮੀ ਔਰਤ ਨੂੰ ਕਿਸੇ ਤਰ੍ਹਾਂ ਮਥੁਰਾਦਾਸ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਗੰਭੀਰ ਹੋਣ ’ਤੇ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਉੱਥੇ ਹੀ 7 ਜਨਵਰੀ ਐਤਵਾਰ ਸ਼ਾਮ ਨੂੰ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੇਰ ਰਾਤ ਥਾਣਾ ਮਹਿਣਾ ਦੀ ਪੁਲਿਸ ਨੇ ਔਰਤ ਦੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਮਹਿਣਾ ਦੇ ਸਹਾਇਕ ਐਸਐਚਓ ਸੁਖਪਾਲ ਸਿੰਘ ਨੇ ਮੁਲਜ਼ਮ ਪਤੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਮੁਲਜ਼ਮ ਦੀ ਪਹਿਲੀ ਪਤਨੀ ਦੀ ਹੋ ਚੁੱਕੀ ਹੈ ਮੌਤ, ਦੂਜੀ ਨੂੰ ਮਾਰ ਦਿੱਤਾ

ਪਤੀ ਦੇ ਜ਼ੁਲਮ ਕਾਰਨ ਮਾਰੀ ਗਈ ਔਰਤ ਸਰਬਜੀਤ ਕੌਰ ਦੇ ਪਤੀ ਹਰਮੇਸ਼ ਸਿੰਘ ਮੇਸਾ ਦਾ ਇਹ ਦੂਜਾ ਵਿਆਹ ਸੀ। ਪਹਿਲੀ ਪਤਨੀ ਦੀ ਮੌਤ ਹੋ ਚੁੱਕੀ ਹੈ। ਉਸ ਦੀਆਂ ਪੰਜ ਧੀਆਂ ਸਨ। ਦੂਜਾ ਵਿਆਹ ਸਰਬਜੀਤ ਕੌਰ ਨਾਲ ਹੋਇਆ ਸੀ। ਇਸ ਦਾ ਸਿਰਫ਼ ਇਕ ਪੁੱਤਰ ਸੋਨੂੰ ਹੈ। ਦੂਜੀ ਪਤਨੀ ਨੂੰ ਹਰਮੇਸ਼ ਸਿੰਘ ਨੇ ਆਪਣੇ ਹੱਥੀਂ ਮਾਰਿਆ। ਇਸ ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਸੀ। ਐਤਵਾਰ ਨੂੰ ਔਰਤ ਦੀ ਮੌਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਫੜ ਲਿਆ। ਹੁਣ ਉਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਸਟੇਟ ਇਲੈਕਸ਼ਨ ਕਮਿਸ਼ਨ ਨਿਗਮ ਚੋਣਾਂ ਕਰਵਾਉਣ ਲਈ ਤਿਆਰ; ਪੰਜਾਬ ਸਰਕਾਰ ਦੀ ਹਰੀ ਝੰਡੀ ਦਾ ਇੰਤਜ਼ਾਰ

Read Next

ਕਮਿਸ਼ਨਰੇਟ ਪੁਲਿਸ ਨੇ ਅਪਰਾਧਿਕ ਮਾਮਲਿਆਂ ‘ਚ ਫਰਜ਼ੀ ਜ਼ਮਾਨਤ ਬਾਂਡ ਦੇਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼