Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਪਠਾਨਕੋਟ ਦਾ 28 ਸਾਲਾ ਨੌਜਵਾਨ ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ‘ਚ ਹੋਇਆ ਲਾਪਤਾ

ਪਠਾਨਕੋਟ – ਜਗਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਰਿਟਾਇਰਡ ਕਾਨੂੰਗੋઠਵਾਸੀ ਭਾਰਤ ਨਗਰ ਪਠਾਨਕੋਟ, ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਉਸ ਸਮੇਂ ਮਿਲੀ ਜਦੋਂ ਨੌਜਵਾਨ ਦੇ ਪਰਿਵਾਰ ਵਾਲਿਆਂ ਵਲੋਂ ਟਰੈਵਲ ਏਜੰਟ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ‘ਚ ਸ਼ਿਕਾਇਤ ਦਰਜ ਕਰਵਾਈ ਗਈ। ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਲੜਕੇ ਨੂੰ ਸਹੀ ਤਰੀਕੇ ਨਾਲઠਅਮਰੀਕਾ ਭੇਜਣ ਸੰਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਟ੍ਰੈਵਲ ਏਜੰਟ ਕੋਲ 45.5 ਲੱਖ ਰੁਪਏ ਵਿਚઠਗੱਲ ਹੋਈ ਸੀ ਪਰ ਉਸ ਨੇ ਉਨ੍ਹਾਂ ਨਾਲ ਠੱਗੀ ਮਾਰ ਲਈ ਅਤੇ ਉਸ ਨੂੰ ਪਨਾਮਾ ਦੇ ਜੰਗਲਾਂ ਤੋਂ ਅਮਰੀਕਾ ਭੇਜਿਆ। ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ‘ਚੋਂ 19 ਦਸੰਬਰ ਤੋਂ ਲਾਪਤਾ ਹੋ ਗਿਆ ਹੈ। ਪੁਲਿਸ ਵਲੋਂ ਟ੍ਰੈਵਲ ਏਜੰਟ ਪਰਮਿੰਦਰ ਸਿੰਘ ਤੇ ਉਸ ਦੀ ਪਤਨੀ ਬਲਵਿੰਦਰ ਕੌਰ ਨਿਵਾਸੀ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਹੋਏ ਜਾਰੀ

Read Next

ਸ਼ਰਾਬ ਦੇ ਵਾਧੂ ਪੈੱਗ ਨੇ ਯਾਰਾਂ ਹੱਥੋਂ ਮਰਵਾਇਆ ਜਿਗਰੀ ਯਾਰ, ਅਨਾਜ ਮੰਡੀ ਨੇੜਿਓਂ ਮਿਲੀ ਸੀ ਲਾਸ਼