ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਸੁਲਤਾਨਪੁਰ ਲੋਧੀ : ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇਕ ਕਰਮਚਾਰੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਕਰਮਚਾਰੀ ਜਸਪਿੰਦਰ ਸਿੰਘ (21) ਪੁੱਤਰ ਕਾਲਾ ਸਿੰਘ ਵਾਸੀ ਪਿੰਡ ਆਹਲੀ ਕਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਕਰਮਚਾਰੀ ਸੀ। ਉਸ ਦੀ ਮੌਤ ਦਾ ਬੇਰ ਸਾਹਿਬ ਦੇ ਸਟਾਫ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਸ ਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਲਾਕ ਕੀਤਾ ਹੋਇਆ ਸੀ ਤੇ ਸਵੇਰ ਸਮੇਂ ਉਹ ਕਾਫੀ ਦੇਰ ਤਕ ਬਾਹਰ ਨਹੀਂ ਆਇਆ।
ਪੁਲਿਸ ਨੇ ਦੱਸਿਆ ਕਿ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਸੀ, ਜਿਸ ਨੂੰ ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਬਾਰੇ ਹਾਲੇ ਤਕ ਕੁੱਝ ਸਪੱਸ਼ਟ ਨਹੀਂ ਹੋ ਪਾਇਆ ਹੈ। ਜਸਵਿੰਦਰ ਸਿੰਘ ਜੱਸੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਦੋ ਭੈਣਾਂ ਦਾ ਭਰਾ ਸੀ। ਜਸਪਿੰਦਰ ਦੀ ਮੌਤ ’ਤੇ ਆਹਲੀ ਕਲਾਂ ਤੇ ਇਲਾਕੇ ’ਚ ਸ਼ੋਕ ਦੀ ਲਹਿਰ ਹੈ। ਉਥੇ ਸੂਚਨਾ ਹੈ ਕਿ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਇਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਮਾਮਲੇ ਬਾਰੇ ਸੱਚਾਈ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।
