Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ੍ਰੀ ਮੁਕਤਸਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ, ਖ਼ਾਲਸਾਈ ਰੰਗ ’ਚ ਰੰਗਿਆ ਸ਼ਹਿਰ

ਸ੍ਰੀ ਮੁਕਤਸਰ ਸਾਹਿਬ : ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ (Shaheedi Jor Mela) ਦੇ ਦੂਜੇ ਦਿਨ ਸੋਮਵਾਰ ਨੂੰ ਦੋ ਰਵਾਇਤੀ ਨਗਰ ਕੀਰਤਨਾਂ ਨਾਲ ਮੇਲਾ ਮਾਘੀ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਭਾਵੇਂ ਇਹ ਮੇਲਾ ਸ਼ਹਿਰੀਆਂ ਦੇ ਮੇਲੇ ਵਜੋਂ ਅਜੇ ਕਰੀਬ 20 ਦਿਨ ਹੋਰ ਜਾਰੀ ਰਹੇਗਾ। ਰਵਾਇਤ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।

ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਂਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚਿਆ ਜਿੱਥੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਇਆ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ‘ਤੇ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ‘ਤੇ ਪੈਰਾਸ਼ੂਟ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਫੌਜੀ ਬੈਂਡ ਟੀਮ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਧਾਰਮਿਕ ਸਟਾਲਾਂ, ਪ੍ਰਦਰਸ਼ਨੀਆਂ ਵੀ ਲਗਾਈਆਂ। ਇਸ ਮੌਕੇ ਵਿਗਾਸ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਹੱਥਾਂ ’ਚ ਤਖ਼ਤੀਆਂ ਫੜ ਕੇ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਮੈਨੇਜਰ ਰੇਸ਼ਮ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ’ਚ ਸੰਗਤ ਨੇ ਹਾਜ਼ਰ ਲਵਾਈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ

Read Next

ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਖਹਿਰਾ ਨੇ ਕਿਹਾ- ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦੈ ਪਰ ਹਰਾਇਆ ਨਹੀਂ ਜਾ ਸਕਦਾ