Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਖਹਿਰਾ ਨੇ ਕਿਹਾ- ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦੈ ਪਰ ਹਰਾਇਆ ਨਹੀਂ ਜਾ ਸਕਦਾ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਦੇਣ ’ਤੇ ਕਿਹਾ ਕਿ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਨਫ਼ਰਤ ਦੀ ਭਾਵਨਾ ਨਾਲ ਉਨ੍ਹਾਂ ’ਤੇ ਪੰਜ ਕੇਸ ਦਰਜ ਕੀਤੇ ਸਨ। ਤਿੰਨ ਕੇਸਾਂ ਵਿਚ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਤਾਂ ਨਾਰਕੋਟਿਕਸ ਦੇ ਝੂਠੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ 4 ਜਨਵਰੀ ਨੂੰ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਤਾਂ ਉਸੇ ਦਿਨ ਤੜਕੇ ਗਵਾਹ ਨੂੰ ਧਮਕਾਉਣ ਦਾ ਝੂਠਾ ਕੇਸ ਦਰਜ ਕਰ ਲਿਆ। ਖਹਿਰਾ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਐੱਨਡੀਪੀਸੀ ਐਕਟ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਜ਼ਮਾਨਤ ਰੱਦ ਕਰਵਾਉਣ ਲਈ ਬਹੁਤ ਕਾਹਲੀ ਵਿਚ ਸਰਕਾਰ ਸੁਪਰੀਮ ਕੋਰਟ ਪੁੱਜ ਗਈ। ਉਨ੍ਹਾਂ ਨੂੰ ਫਸਾਉਣ ਲਈ ਝੂਠੀਆਂ ਗਵਾਹੀਆਂ ਤੇ ਝੂਠੀਆਂ ਰਿਕਵਰੀਆਂ ਪਲਾਂਟ ਕੀਤੀਆਂ ਗਈਆਂ ਅਤੇ ਸੁਪਰੀਮ ਕੋਰਟ ਨੇ ਜਾਂਚ ਏਜੰਸੀ ਦੀ ਜਾਂਚ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਗ਼ਲਤ ਕੀਤਾ ਹੈ, ਉਨ੍ਹਾਂ ਨੂੰ ਗ਼ਲਤੀ ਦਾ ਖਮਿਆਜ਼ਾ ਭੁਗਤਣਾ ਪਵੇਗਾ। ਵਰਨਣਯੋਗ ਹੈ ਕਿ ਬੁੱਧਵਾਰ ਨੂੰ ਖਹਿਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਿਹਾ ਸੀ ਕਿ ਉਹ ਮਾਮਲੇ ਨੂੰ ਤਹਿ ਤੱਕ ਲੈ ਕੇ ਜਾਣਗੇ ਤੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕਰਨਗੇ।

Vinkmag ad
Share Our Daily Posts

News Desk

Read Previous

ਸ੍ਰੀ ਮੁਕਤਸਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ, ਖ਼ਾਲਸਾਈ ਰੰਗ ’ਚ ਰੰਗਿਆ ਸ਼ਹਿਰ

Read Next

ਮੋਰਿੰਡਾ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨਕਲੀ ਪੁਲਿਸ ਮੁਲਾਜ਼ਮ ਕਾਬੂ, ਵੱਖ- ਵੱਖ ਧਾਰਾਵਾਂ ਤਹਿਤ ਕੇਸ ਦਰਜ