Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਮੋਰਿੰਡਾ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨਕਲੀ ਪੁਲਿਸ ਮੁਲਾਜ਼ਮ ਕਾਬੂ, ਵੱਖ- ਵੱਖ ਧਾਰਾਵਾਂ ਤਹਿਤ ਕੇਸ ਦਰਜ

ਮੋਰਿੰਡਾ : ਸਿਟੀ ਪੁਲਿਸ ਮੋਰਿੰਡਾ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।

ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਅਜੇ ਪੁੱਤਰ ਟੋਨੀ ਵਾਸੀ ਚਤਾਮਲੀ ਥਾਣਾ ਸਿੰਘ ਭਗਵੰਤਪੁਰ ਜ਼ਿਲ੍ਹਾ ਰੂਪਨਗਰ ਨੇ ਸ਼ਿਕਾਇਤ ਕੀਤੀ ਸੀ ਕਿ 17 ਜਨਵਰੀ ਨੂੰ ਉਹ ਤੇ ਉਸ ਦਾ ਫੁੱਫੜ ਸੋਢੀ ਪੁੱਤਰ ਮੋਹਣਾ ਵਾਸੀ ਚਤਾਮਲੀ ਆਪਣੇ ਮੋਟਰਸਾਈਕਲ ’ਤੇ ਪਿੰਡ ਬੜੀ ਮੜੌਲੀ ਤੇ ਛੋਟੀ ਮੜੌਲੀ ਵੱਲ ਨੂੰ ਜਾ ਰਹੇ ਸੀ। ਉਹ ਬਾਈਪਾਸ ਰੋਡ ਤੇ ਪੁਲ ਦੇ ਥੱਲੇ ਤਿੰਨ ਲੜਕਿਆਂ ਨੇ ਖ਼ੁਦ ਨੂੰ ਪੁਲਿਸ ਵਾਲੇ ਦੱਸ ਕੇ ਉਨ੍ਹਾਂ ਦੀ ਤਲਾਸ਼ੀ ਲੈਣ ਬਹਾਨੇ ਜੇਬ ’ਚੋਂ 60,100 ਰੁਪਏ ਕੱਢ ਲਏ। ਜਦੋਂ ਉਨ੍ਹਾਂ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਲੜਕਿਆਂ ਨੇ ਕੁੱਟਿਆਂ ਤੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਿਸ ਕਾਰਨ ਉਨ੍ਹਾਂ ਨੇ ਕਈ ਦਿਨ ਪੁਲਿਸ ਨੂੰ ਸ਼ਿਕਾਇਤ ਨਹੀ ਕੀਤੀ। ਫਿਰ ਪਤਾ ਲੱਗਾ ਕਿ ਉਹ ਸ਼ੰਮਾ ਪੁੱਤਰ ਜਸਵੀਰ ਵਾਸੀ ਅਰਨੌਲੀ, ਸੰਤੂ ਪੁੱਤਰ ਸਪਿੰਦਰ ਵਾਸੀ ਛੋਟੀ ਮੜੌਲੀ ਅਤੇ ਜੱਗੀ ਪੁੱਤਰ ਮੇਜਰ ਵਾਸੀ ਰਤਨਗੜ੍ਹ ਹਨ।

ਮਾਮਲੇ ਦੇ ਤਫਤੀਸ਼ੀ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਕਾਬੂ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਮੋਟਰਸਾਈਕਲ ਤੇ 10 ਹਜ਼ਾਰ ਰੁਪਏ ਬਰਾਮਦ ਹੋਏ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਪੁੱਛ-ਪੜਤਾਲ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਖਹਿਰਾ ਨੇ ਕਿਹਾ- ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦੈ ਪਰ ਹਰਾਇਆ ਨਹੀਂ ਜਾ ਸਕਦਾ

Read Next

ਹੜ੍ਹ ਪੀੜਤਾਂ ਲਈ ਬਣੇਗਾ ਗੁਰੂ ਨਾਨਕ ਨਗਰ, ਕਾਕੜ ਕਲਾਂ ਪਰਿਵਾਰ ਵੱਲੋਂ ਦਾਨ ਕੀਤੀ ਜ਼ਮੀਨ ’ਤੇ ਵਸਾਇਆ ਜਾਵੇਗਾ ਨਗਰ