Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਜਿਊਲਰੀ ਸ਼ਾਪ ‘ਤੇ ਡਾਕਾ ਮਾਰਨ ਵਾਲਾ ਗਿਰੋਹ ਕਾਬੂ, ਹਥਿਆਰਾਂ ਦੇ ਜ਼ੋਰ ‘ਤੇ ਚਾਂਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਹੋਏ ਸਨ ਫਰਾਰ

ਲੁਧਿਆਣਾ : ਦੇਸੀ ਪਿਸਤੌਲਾਂ ਨਾਲ ਲੈਸ ਹੋਏ ਪੰਜ ਮੈਂਬਰੀ ਗਿਰੋਹ ਨੇ ਗਿੱਲ ਰੋਡ ਤੇ ਪੈਂਦੇ ਇੱਕ ਸੁਨਿਆਰੇ ਦੀ ਦੁਕਾਨ ਤੇ ਡਾਕਾ ਮਾਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ l ਪਿਸਤੌਲਾਂ ਦੀ ਨੋਕ ਤੇ ਮੁਲਜਮ ਸੁਨਿਆਰੇ ਜਗਦੀਸ਼ ਕੁਮਾਰ ਨੂੰ ਡਰਾ ਧਮਕਾ ਕੇ ਉਸ ਕੋਲੋਂ ਤਿੰਨ ਤੋਂ ਚਾਰ ਕਿਲੋ ਚਾਂਦੀ ਅਤੇ ਕੁਝ ਸੋਨੇ ਦੇ ਗਹਿਣੇ ਲੁੱਟ ਕੇ ਲੈ ਗਏ ਸਨl ਵਾਰਦਾਤ ਦੇ ਪੰਜ ਦਿਨਾਂ ਬਾਅਦ ਲੁਧਿਆਣਾ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ l

ਜਾਣਕਾਰੀ ਦਿੰਦਿਆਂ ਡੀਸੀਪੀ ਜਸ ਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਤਿਗੁਰੂ ਨਗਰ ਦੇ ਰਹਿਣ ਵਾਲੇ ਅਨੀਕੇਤ, ਗੁਰੂ ਨਾਨਕ ਨਗਰ ਡਾਬਾ ਦੇ ਵਾਸੀ ਰਾਹੁਲ ਕੁਮਾਰ,ਪਿੱਪਲ ਚੌਂਕ ਦੇ ਵਾਸੀ ਨਵਦੀਪ ਦੂਬੇ ਉਰਫ ਗੋਲੂ, ਜੀਟੀਬੀ ਇਨਕਲੇਵ ਵੈਸਟ ਦਿੱਲੀ ਦੇ ਵਾਸੀ ਅੰਕਿਤ ਕੁਮਾਰ ਅਤੇ ਕਰਨ ਵਜੋਂ ਹੋਈ ਹੈ।

ਡੀਸੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ 2 ਕਿਲੋ 120 ਗ੍ਰਾਮ ਚਾਂਦੀ, ਗਹਿਣਿਆਂ ਦੇ ਤਿੰਨ ਖਾਲੀ ਡੱਬੇ, ਦੋ ਦੇਸੀ ਪਿਸਤੌਲਾਂ, ਇੱਕ ਏਅਰਗਨ, 315 ਦੇ ਪੰਜ ਜਿੰਦਾ ਕਾਰਤੂਸ, ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤ ਹੈ l ਮੁਢਲੀ ਪੜਤਾਲ ਦੇ ਦੌਰਾਨ ਸਾਹਮਣੇ ਆਇਆ ਕਿ ਮੁਲਜਮ ਅੰਕਿਤ ਦੇ ਖਿਲਾਫ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਚਾਰ ਅਪਰਾਧਿਕ ਮਾਮਲੇ ਦਰਜ ਹਨ l ਇਸੇ ਤਰ੍ਹਾਂ ਮੁਲਜਮ ਕਰਨ ਦੇ ਖਿਲਾਫ ਗਾਜ਼ੀਆਬਾਦ ਅਤੇ ਨੋਇਡਾ ਵਿੱਚ ਦੋ ਮੁਕਦਮੇ ਦਰਜ ਹਨ ਜਦਕਿ ਮੁਲਜਮ ਅਨਿਕੇਤ ਦੇ ਖਿਲਾਫ ਲੁਧਿਆਣਾ ਦੇ ਥਾਣਾ ਦੁਗਰੀ ਵਿੱਚ ਇੱਕ ਕੇਸ ਰਜਿਸਟਰਡ ਹੈ

ਇੰਝ ਦਿੱਤਾ ਗਿਆ ਸੀ ਵਾਰਦਾਤ ਨੂੰ ਅੰਜਾਮ

15 ਜਨਵਰੀ ਨੂੰ ਸ਼ਾਮ 6:30 ਵਜੇ ਦੇ ਕਰੀਬ ਸੁਨਿਆਰਾ ਜਗਦੀਸ਼ ਕੁਮਾਰ ਗਿੱਲ ਰੋਡ ਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਕੋਲ ਪੈਂਦੀ ਆਪਣੀ ਸੋਢੇ ਜਿਊਲਰ ਤੇ ਮੌਜੂਦ ਸੀl ਇਸੇ ਦੌਰਾਨ ਹਥਿਆਰਾਂ ਨਾਲ ਲੈਸ ਹੋ ਕੇ ਕਾਰ ਸਵਾਰ ਗਿਰੋਹ ਉਸਦੀ ਦੁਕਾਨ ਦੇ ਬਾਹਰ ਆਇਆ ਅਤੇ ਅੰਦਰ ਦਾਖਲ ਹੁੰਦੇ ਸਾਰ ਹੀ ਹਥਿਆਰ ਕੱਢ ਲਏ l ਬਦਮਾਸ਼ਾਂ ਨੇ ਜਗਦੀਸ਼ ਕੁਮਾਰ ਨੂੰ ਡਰਾ ਧਮਕਾ ਕੇ ਉਸਦੀ ਦੁਕਾਨ ਚੋਂ ਕੀਮਤੀ ਗਹਿਣੇ ਲੁੱਟ ਲਏl ਵਾਰਦਾਤ ਦੀਆਂ ਤਸਵੀਰਾਂ ਦੁਕਾਨ ਦੇ ਅੰਦਰ ਬਾਹਰ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ l ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਸ਼ੁਰੂ ਕੀਤੀ l ਤਫਤੀਸ਼ ਤੋਂ ਬਾਅਦ ਪੁਲਿਸ ਨੇ ਪੰਜ ਦਿਨਾਂ ਦੇ ਅੰਦਰ ਪੂਰੇ ਗਿਰੋਹ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛ ਗਿੱਛ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਦੌਰਾਨੇ ਤਫਤੀਸ਼ ਕਈ ਖੁਲਾਸੇ ਹੋਣਗੇ l

Vinkmag ad
Share Our Daily Posts

News Desk

Read Previous

Jalandhar News : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਟੋਲ ਪਲਾਜ਼ਾ ‘ਤੇ ਲਗਾਇਆ ਧਰਨਾ, 2 ਘੰਟਿਆਂ ਲਈ ਕੀਤਾ ਫ੍ਰੀ

Read Next

ਤਰਨਤਾਰਨ ਜ਼ਿਲ੍ਹੇ ਚ ਨੌਜਵਾਨ ਦੀ ਹੱਤਿਆ ਦਾ ਮਾਮਲਾ ਕਪੂਰਥਲਾ ਪੁਲਿਸ ਨੇ ਕੀਤਾ ਹੱਲ, ਦੋ ਗ੍ਰਿਫ਼ਤਾਰ