Breaking News :

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

July 28, 2026

ਜਲੰਧਰ ‘ਚ Encounter, ਲਾਰੈਂਸ ਗੈਂਗ ਦੇ ਦੋ ਬਦਮਾਸ਼ਾਂ ਨੂੰ ਲੱਗੀ ਗੋਲ਼ੀ; ਇਕ ਪੁਲਿਸ ਮੁਲਾਜ਼ਮ ਦੀ ਪੱਗ ‘ਚ ਵੱਜੀ ਗੋਲ਼ੀ

ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਨਕੋਦਰ ਰੋਡ ‘ਤੇ ਸਥਿਤ ਗੁਲ ਮਿਹਰ ਐਵੇਨਿਊ ਲਾਗੇ ਮੁਕਾਬਲਾ ਹੋਇਆ ਜਿਸ ਵਿਚ ਦੋ ਗੈਂਗਸਟਰਾਂ ਨੂੰ ਗੋਲ਼ੀ ਲੱਗਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿੱਚ ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੂਰਾ ਇਲਾਕਾ ਛਾਉਣੀ ‘ਚ ਤਬਦੀਲ ਹੋ ਗਿਆ। ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਇਸ ਵੇਲੇ ਨਕੋਦਰ ਰੋਡ ‘ਤੇ ਸਥਿਤ ਗੁਲਮੇਹਰ ਐਵਨਿਊ ਲਾਗੇ ਮੌਜੂਦ ਹਨ ਜਿਸ ‘ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਕਤ ਥਾਂ ‘ਤੇ ਘੇਰਾ ਪਾ ਲਿਆ। ਪੁਲਿਸ ਪਾਰਟੀ ਨੂੰ ਦੇਖਦੇ ਹੀ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲ਼ੀਆਂ ‘ਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਫੜੇ ਗਏ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸਨ 2 ਲੋਕ, ਦੋਵਾਂ ਕੋਲੋਂ ਦੋ ਪਿਸਤੌਲ ਬਰਾਮਦ

ਐਤਵਾਰ ਸਵੇਰੇ ਗੁਲਮੋਹਰ ਕਲੋਨੀ ਵਿੱਚ ਹੋਈ ਮੁੱਠਭੇੜ ਤੋਂ ਬਾਅਦ ਪੁਲਿਸ ਵੱਲੋਂ ਜ਼ਖਮੀ ਹਾਲਤ ‘ਚ ਗ੍ਰਿਫਤਾਰ ਕੀਤੇ ਗਏ ਦੋਵੇਂ ਗੈਂਗਸਟਰ ਸ਼ਹਿਰ ‘ਚ ਦੋ ਲੋਕਾਂ ਨੂੰ ਟਾਰਗੇਟ ਬਣਾਉਣ ਲਈ ਘੁੰਮ ਰਹੇ ਸਨ। ਇਹ ਟਾਰਗੇਟ ਉਨ੍ਹਾਂ ਨੂੰ ਅਮਰੀਕਾ ਬੈਠੇ ਗੈਂਗਸਟਰ ਲੱਕੀ ਵੱਲੋਂ ਦਿੱਤਾ ਗਿਆ ਸੀ। ਫੜੇ ਗਏ ਗੈਂਗਸਟਰ ਨਿਤਿਨ ਵਾਸੀ ਜਲੰਧਰ ਤੇ ਅਸ਼ੀਸ਼ ਵਾਸੀ ਬੁੱਲੋਵਾਲ ਹੁਸ਼ਿਆਰਪੁਰ ਹਨ ਜਿਨ੍ਹਾਂ ਖਿਲਾਫ 10 ਤੋਂ ਵੱਧ ਮਾਮਲੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ।

ਸਵੇਰੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸਰਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਗੈਂਗਸਟਰ ਗੁਲਮੋਹਕ ਕਲੋਨੀ ਲਾਗੇ ਇੱਕ ਗੱਡੀ ‘ਚ ਘੁੰਮ ਰਹੇ ਹਨ ਜਿਨ੍ਹਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਉਕਤ ਇਲਾਕੇ ਨੂੰ ਘੇਰਾ ਪਾ ਲਿਆ। ਜਦ ਪੁਲਿਸ ਪਾਰਟੀ ਗੈਂਗਸਟਰਾਂ ਲਾਗੇ ਪਹੁੰਚੀ ਤਾਂ ਉਨ੍ਹਾਂ ਗੋਲ਼ੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਗੋਲ਼ੀਬਾਰੀ ‘ਚ ਦੋਵੇਂ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਦਕਿ ਥਾਣੇਦਾਰ ਏਐਸਆਈ ਨਿਸ਼ਾਨ ਸਿੰਘ ਦੇ ਪੱਗ ਬੱਝੀ ਹੋਣ ਕਾਰਨ ਗੋਲ਼ੀ ਪੱਗ ‘ਤੇ ਲੱਗੀ ਜਿਸ ਨਾਲ ਉਹ ਵਾਲ-ਵਾਲ ਬਚ ਗਏ। ਫਿਲਹਾਲ ਦੋਵਾਂ ਗੈਂਗਸਟਰਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਪੁਲਿਸ ਦਾ ਸਖਤ ਪਹਿਰਾ ਲਗਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਤਰਨਤਾਰਨ ਜ਼ਿਲ੍ਹੇ ਚ ਨੌਜਵਾਨ ਦੀ ਹੱਤਿਆ ਦਾ ਮਾਮਲਾ ਕਪੂਰਥਲਾ ਪੁਲਿਸ ਨੇ ਕੀਤਾ ਹੱਲ, ਦੋ ਗ੍ਰਿਫ਼ਤਾਰ

Read Next

ਬਠਿੰਡਾ ਜੇਲ੍ਹ ‘ਚ ਸ਼ਿਫਟ ਹੋਇਆ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਸਾਥੀ, ਲਾਰੈਂਸ ਤੋਂ ਦੱਸਿਆ ਜਾਨ ਦਾ ਖ਼ਤਰਾ; DGP ਨੂੰ ਵੀ ਲੀਗਲ ਨੋਟਿਸ ਜਾਰੀ