Breaking News :

ਵੱਡੀ ਖ਼ਬਰ: ਅੰਮ੍ਰਿਤਸਰ ਨੂੰ ਮਿਲਿਆ ਮੇਅਰ

ਚਾਈਨਾ ਡੋਰ ਦਾ ਸ਼ਿਕਾਰ ਹੋਇਆ ਰਮਨਦੀਪ ਸਿੰਘ ਰੋਕ ਹੋਣ ਦੇ ਬਾਵਜੂਦ ਵੀ ਨਹੀਂ ਹੱਟਦੇ ਲੋਕ

ਫੜਿਆ ਗਿਆ ਸੈਫ ਅਲੀ ਖਾਨ ”ਤੇ ਹਮਲਾ ਕਰਨ ਵਾਲਾ, ਚੱਲਦੀ ਰੇਲ ਗੱਡੀ ”ਚੋਂ ਕੀਤਾ ਕਾਬੂ

ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ

ਪੰਜਾਬ ਬੰਦ” ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ ”ਤੇ ਰੋਕੀ ਗਈ ਆਵਾਜਾਈ

ਨਹੀਂ ਰਹੇ ਸਾਬਕਾ PM ਮਨਮੋਹਨ ਸਿੰਘ, ਵਿਗੜੀ ਸਿਹਤ ਮਗਰੋਂ AIIMS ‘ਚ ਕਰਵਾਇਆ ਸੀ ਦਾਖਲ

ਪੰਜਾਬ ”ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ ”ਚ ਚੱਲੀਆਂ ਗੋਲ਼ੀਆਂ

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਕਾਲਜ ਤੇ ਦਫ਼ਤਰ

ਸ੍ਰੀ ਫਤਿਹਗੜ੍ਹ ਸਾਹਿਬ ”ਚ Traffic Route ਹੋਇਆ ਜਾਰੀ, ਇੱਧਰ ਆਉਣ ਵਾਲੇ ਲੋਕ ਦੇਣ ਧਿਆਨ

ਲਾਈਵ ਕੰਸਰਟ ‘ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- ‘ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ’

February 9, 2025

Jalandhar News : ਇਕੱਲੀ ਔਰਤ ਦੇਖ ਕੇ ਹੈਵਾਨ ਬਣਿਆ ਆਟੋ ਚਾਲਕ, ਹੱਤਿਆ ਤੋਂ ਬਾਅਦ ਲਾਸ਼ ਨਾਲ ਦੋ ਵਾਰ ਕੀਤਾ ਜਬਰ ਜਨਾਹ

ਜਲੰਧਰ : ਖਾਂਬੜਾ ਚਰਚ ਤੋਂ ਆਟੋ ’ਚ ਬੈਠੀ ਨਰਸ ਦੀ ਆਟੋ ਚਾਲਕ ਵੱਲੋਂ ਹੱਤਿਆ ਕਰ ਕੇ ਉਸ ਦੀ ਲਾਸ਼ ਨਾਲ ਦੋ ਵਾਰ ਜਬਰ-ਜਨਾਹ ਕੀਤਾ ਗਿਆ ਸੀ। ਉਸ ਉਪਰੰਤ ਉਸ ਨੇ ਨਰਸ਼ ਦੀ ਲਾਸ਼ ਲਾਂਬੜਾ ਦੇ ਪਿੰਡ ਤਰਾੜ ਦੀ ਸੁੱਕੀ ਨਹਿਰ ’ਚ ਨਹਿਰ ’ਚ ਸੁੱਟ ਦਿੱਤੀ ਸੀ। ਇੰਨਾ ਹੀ ਨਹੀਂ ਜਦੋਂ ਇਹ ਦਰਿੰਦਾ ਆਪਣੀ ਕਾਮ-ਵਾਸਨਾ ਪੂਰੀ ਨਾ ਕਰ ਸਕਿਆ ਤਾਂ ਉਸ ਨੇ ਨਰਸ ਦਾ ਗਲ਼ਾ ਘੁਟ ਕੇ ਹੱਤਿਆ ਕਰ ਦਿੱਤੀ ਤੇ ਬਾਅਦ ’ਚ ਲਾਸ਼ ਨਾਲ ਦੋ ਵਾਰ ਆਪਣੀ ਹਵਸ ਬੁਝਾਈ। ਥਾਣਾ ਲਾਂਬੜਾ ਦੀ ਪੁਲਿਸ ਨੇ ਮੁਲਜ਼ਮ ਆਟੋ ਚਾਲਕ ਪ੍ਰਿੰਸ ਵਾਸੀ ਰਾਜਪੂਤ ਨਗਰ ਮਾਡਲ ਹਾਊਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਹੁਣ ਹੱਤਿਆ ਦੇ ਇਸ ਕੇਸ ’ਚ ਜਬਰ-ਜਜਹ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸੁਰਿੰਦਰ ਪਾਲ ਧੋਗੜੀ ਨੇ ਦੱਸਿਆ ਕਿ 26 ਦਸੰਬਰ 2023 ਨੂੰ ਪਿੰਡ ਤਰੜਾ ਦੇ ਸਰਪੰਚ ਕੁਲਦੀਪ ਸਿੰਘ ਨੇ ਥਾਣਾ ਲਾਂਬੜਾ ਦੇ ਇੰਚਾਰਜ ਜਤਿੰਦਰ ਸਿੰਘ ਨੂੰ ਸੂਚਨਾ ਦਿੱਤੀ ਸੀ ਕਿ ਪਿੰਡ ਗੱਦੋਵਾਲੀ ਰੋਡ ’ਤੇ ਸਥਿਤ ਪਿੰਡ ਤਰਾੜ ਸੁੱਕੀ ਨਹਿਰ ’ਚ ਇਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ। ਉਨ੍ਹਾਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਔਰਤ ਦੀ ਗਲਾ ਘੋਟ ਕੇ ਹੱਤਿਆ ਕੀਤੀ ਗਈ ਹੈ। ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਜਾਂਚ ਦੌਰਾਨ ਮ੍ਰਿਤਕਾ ਦੀ ਪਛਾਣ ਸ਼ਮਾ ਵਾਸੀ ਢਿੱਲਵਾਂ ਡਾਕਖਾਨਾ ਦਰਗਾਬਾਦ ਥਾਣਾ ਕੋਟਲੀ ਸੂਰਤ ਮੱਲ੍ਹੀ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸ ਦੌਰਾਨ ਪੁਲਿਸ ਸ਼ਮਾ ਦੇ ਮੋਬਾਈਲ ਰਾਹੀਂ ਤਕਨੀਕੀ ਤੌਰ ’ਤੇ ਮੁਲਜ਼ਮ ਤੱਕ ਪੁੱਜੀ ਤੇ ਪੁਲਿਸ ਨੇ ਮੁਲਜ਼ਮ ਪਿ੍ਰੰਸ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ਮਾ ਮਿਸ਼ਨ ਚੌਕ, ਜਲੰਧਰ ਨੇੜੇ ਇਕ ਨਿੱਜੀ ਹਸਪਤਾਲ ’ਚ ਕੰਮ ਕਰਦੀ ਸੀ।

ਮੁਲਜ਼ਮ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਔਰਤ ਨੂੰ ਨਹਿਰ ਦੇ ਕੰਢੇ ਲੈ ਗਿਆ ਸੀ। ਇਸ ਦੌਰਾਨ ਉਸ ਨੇ ਆਟੋ ਖਰਾਬ ਹੋਣ ਦਾ ਬਹਾਨਾ ਬਣਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਜਦੋਂ ਔਰਤ ਨੇ ਰੌਲਾ ਪਾਇਆ ਤਾਂ ਉਸ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਲੜਕੀ ਦੀ ਲਾਸ਼ ਨਾਲ ਜਬਰ ਜਨਾਹ ਕੀਤਾ। ਫਿਰ ਲਾਸ਼ ਨੂੰ ਨਹਿਰ ਕਿਨਾਰੇ ਛੱਡ ਦਿੱਤਾ ਗਿਆ। ਉਕਤ ਮੁਲਜ਼ਮ ਨੇ ਫਿਰ ਮੌਕੇ ’ਤੇ ਆ ਕੇ ਮ੍ਰਿਤਕਾ ਨਾਲ ਆਪਣੀ ਹਵਸ ਬੁਝਾਈ। ਡੀਐੱਸਪੀ ਸੁਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਲਿਆ ਹੈ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਮੁਲਜ਼ਮ ਨੂੰ ਵਾਰਦਾਤ ਵਾਲੀ ਥਾਂ ’ਤੇ ਲਿਜਾ ਕੇ ਪੁੱਛਗਿੱਛ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬਠਿੰਡਾ ਜੇਲ੍ਹ ‘ਚ ਸ਼ਿਫਟ ਹੋਇਆ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਸਾਥੀ, ਲਾਰੈਂਸ ਤੋਂ ਦੱਸਿਆ ਜਾਨ ਦਾ ਖ਼ਤਰਾ; DGP ਨੂੰ ਵੀ ਲੀਗਲ ਨੋਟਿਸ ਜਾਰੀ

Read Next

ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਕਰਨ ਤੇ ਮਰਿਆਦਾ ਭੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਅਵੱਗਿਆ ਦਾ ਦੋਸ਼ੀ – ਗਿਆਨੀ ਰਘਬੀਰ ਸਿੰਘ