Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਕਰਨ ਤੇ ਮਰਿਆਦਾ ਭੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਅਵੱਗਿਆ ਦਾ ਦੋਸ਼ੀ – ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

Vinkmag ad
Share Our Daily Posts

News Desk

Read Previous

Jalandhar News : ਇਕੱਲੀ ਔਰਤ ਦੇਖ ਕੇ ਹੈਵਾਨ ਬਣਿਆ ਆਟੋ ਚਾਲਕ, ਹੱਤਿਆ ਤੋਂ ਬਾਅਦ ਲਾਸ਼ ਨਾਲ ਦੋ ਵਾਰ ਕੀਤਾ ਜਬਰ ਜਨਾਹ

Read Next

ਬਠਿੰਡਾ ‘ਚ ਦੋਸਤ ਦਾ ਕਤਲ ਕਰ ਕੇ ਘਰ ’ਚ ਦੱਬੀ ਲਾਸ਼, ਬਹਾਨੇ ਨਾਲ ਲੈ ਗਿਆ ਚਚੇਰੇ ਭਰਾ ਦੀ ਵਰਕਸ਼ਾਪ ‘ਤੇ ਫਿਰ ……