Breaking News :

ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ”ਤਾ ਮੁੰਡਾ

ਕਦੋਂ ਹੈ ਦੀਵਾਲੀ 31 ਅਕਤੂਬਰ ਜਾਂ 1 ਨਵਬੰਰ? ਜਾਣੋ ਸ਼ੁਭ ਮਹੂਰਤ ਤੇ ਪੂਜਾ ਦਾ ਸਹੀ ਸਮਾਂ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ, ਹੋ ਗਿਆ ਐਲਾਨ

ਪੰਚਾਇਤੀ ਚੋਣਾਂ : ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ ਪੋਲਿੰਗ, ਸ਼ਾਮ ਨੂੰ ਆਉਣਗੇ ਨਤੀਜੇ

ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ

ਰਤਨ ਟਾਟਾ ਨੇ ਦੇਸ਼ ਲਈ ਕੀਤੇ ਇਹ 5 ਵੱਡੇ ਕੰਮ, ਹਮੇਸ਼ਾ ਰਹਿਣਗੇ ਯਾਦ

ਉੱਚੀ ਆਵਾਜ਼ ’ਚ ਸੰਗੀਤ ਵਜਾਉਣ ਨੂੰ ਲੈ ਕੇ ਝਗੜੇ ’ਚ ਨੌਜਵਾਨ ਦੀ ਹੱਤਿਆ

ਆਪ’ ਆਗੂ ਕਤਲ ਮਾਮਲੇ ‘ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ‘ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ

November 10, 2024

ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨੀ ਦੁੱਖਦਾਈ: ਐਡਵੋਕੇਟ ਧਾਮੀ

ਅੰਮ੍ਰਿਤਸਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ, ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਪੈਦਾ ਹੋਇਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਅੰਦਰ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਰਾਤ ਦੇ ਸਮੇਂ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨ ਅਤੇ ਮਰਯਾਦਾ ਦਾ ਉਲੰਘਣ ਕਰਨ ਦੀ ਨਿਖੇਧੀ ਕਰਦਿਆਂ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਅਤੇ ਗੁਰ ਮਰਯਾਦਾ ਦੇ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਿਸ ਵੱਲੋਂ ਗੋਲ਼ੀਬਾਰੀ ਦੀ ਘਟਨਾ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ ਅਤੇ ਹੁਣ ਮਾਨਸਾ ਅੰਦਰ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਅਤੇ ਪਵਿੱਤਰਤਾ ਨੂੰ ਦਰਕਿਨਾਰ ਕਰਕੇ ਪੁਲਿਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮਾਨਸਾ ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਬਿਲਕੁਲ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਿਵੇਂ ਪੁਲਿਸ ਦੇ ਕੁਝ ਅਧਿਕਾਰੀ ਗੁਰਦੁਆਰਾ ਸਾਹਿਬ ਅੰਦਰ ਕੰਧ ਟੱਪ ਕੇ ਦਾਖਲ ਹੁੰਦੇ ਹਨ ਅਤੇ ਸੇਵਾਦਾਰਾਂ ਨੂੰ ਕੁੱਟਣਾ ਮਾਰਨਾ ਸ਼ੁਰੂ ਕਰ ਦਿੰਦੇ ਹਨ। ਇਹ ਤਸਵੀਰ ਪੰਜਾਬ ਸਰਕਾਰ ਦਾ ਅਸਲ ਚਿਹਰਾ ਇੱਕ ਵਾਰ ਫਿਰ ਲੋਕਾਂ ਸਾਹਮਣੇ ਲਿਆਉਣ ਵਾਲੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਅਤੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਅਧਿਆਪਕਾਂ ਦੇ ਹੱਕ ‘ਚ ਹਾਈ ਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਲਾਇਆ ਜੁਰਮਾਨਾ

Read Next

ਰੋਪੜ ‘ਚ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਸ਼ੈਅ, ਇਲਾਜ ਦੌਰਾਨ ਮੌਤ; ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ