Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਰੋਪੜ ‘ਚ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਸ਼ੈਅ, ਇਲਾਜ ਦੌਰਾਨ ਮੌਤ; ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ

ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਥਾਣਾ ਸਿਟੀ ਅਧੀਨ ਪੈਂਦੇ ਮਹੱਲਾ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੇ ਆਪਣੇ ਪਤੀ ਅਤੇ ਸਹੁਰੇ ਦੇ ਤਸ਼ੱਦਦ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਦਕਿ ਹੁਣ ਇਲਾਜ ਦੌਰਾਨ ਵਿਆਹੁਤਾ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਭਰਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ’ਚ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ਼ਿਕਾਇਤਕਰਤਾ ਨਰਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ ਚਾਰ ਹਰੀਦਾਸ ਕਾਲੋਨੀ, ਨਾਭਾ ਰੋਡ ਪਟਿਆਲਾ ਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਬਨੀਤਾ ਦਾ ਵਿਆਹ ਕਰੀਬ 12 ਸਾਲ ਪਹਿਲਾਂ ਰੂਪਨਗਰ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਬਨੀਤਾ ਦਾ ਪਤੀ ਰਮੇਸ਼ ਕੁਮਾਰ ਨਸ਼ੇ ਦਾ ਆਦੀ ਸੀ ਅਤੇ ਕੁੱਟਮਾਰ ਵੀ ਕਰਦਾ ਹੈ। ਉਸ ਨੇ ਇਹ ਵੀ ਦੱਸਿਆ ਕਿ ਉਸ ਦੀ ਭੈਣ ਕਿਸੇ ਨਾ ਕਿਸੇ ਤਰ੍ਹਾਂ ਆਪਣਾ ਸਮਾਂ ਲੰਘਾ ਰਹੀ ਸੀ ਪਰ ਹੁਣ ਉਸ ਦੇ ਪਤੀ ਰਮੇਸ਼ ਕੁਮਾਰ ਦੇ ਪਿਤਾ ਨੇ ਵੀ ਉਸ ਦਾ ਸਾਥ ਦੇਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਾਰਨ ਉਸ ਦੀ ਭੈਣ ਬਨੀਤਾ ਨੇ ਬੀਤੀ 2 ਫਰਵਰੀ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਸ ਨੂੰ ਪੀਜੀਆਈ, ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਪੀਜੀਆਈ ਵਿੱਚ ਇਲਾਜ ਦੌਰਾਨ ਬਨੀਤਾ ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਸਿਟੀ ਦੇ ਤਫਤੀਸ਼ੀ ਅਫਸਰ ਏਐੱਸਆਈ ਕੁਸ਼ਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਪਤੀ ਅਤੇ ਸਹੁਰੇ ਰਣਜੀਤ ਸਿੰਘਖਿ਼ਲਾਫ਼ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

 

Vinkmag ad
Share Our Daily Posts

News Desk

Read Previous

ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨੀ ਦੁੱਖਦਾਈ: ਐਡਵੋਕੇਟ ਧਾਮੀ

Read Next

ਮੁਲਜ਼ਮਾਂ ਦੇ ਘਰਾਂ ‘ਚ ਪੁਲਿਸ ਨੇ ਕੀਤੀ ਛਾਪੇਮਾਰੀ