Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕਮਿਸ਼ਨਰ ਦਫ਼ਤਰ ’ਚ ਧਰਨਾ ਲਗਾਉਣ ਦੇ ਮਾਮਲੇ ‘ਚ ਵਿਧਾਇਕ ਸ਼ੀਤਲ ਅੰਗੁਰਾਲ ਸਾਥੀਆਂ ਸਣੇ ਬਰੀ, 2017 ‘ਚ ਦਰਜ ਕੀਤਾ ਗਿਆ ਸੀ ਕੇਸ

ਜਲੰਧਰ : ਜਲੰਧਰ ਪੱਛਮੀ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਸਾਲ 2017 ’ਚ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਉਣ ਦੇ ਮਾਮਲੇ ਵਿਚ ਭਰਾ ਰਾਜਨ ਅੰਗੁਰਾਲ ਅਤੇ ਹੋਰਨਾਂ ਸਾਥੀਆਂ ਸਮੇਤ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸ਼ੀਤਲ ਅੰਗੁਰਾਲ ਦੇ ਖ਼ਿਲਾਫ਼ ਇਹ ਮਾਮਲਾ ਕਮਿਸ਼ਨਰ ਦਫਤਰ ਵਿਚ ਕੰਮ ਕਰਨ ਵਾਲੇ ਸਿਮਰਨਜੀਤ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਸੀ ਕਿ ਪ੍ਰਦੀਪ ਖੁੱਲਰ, ਸ਼ੀਤਲ ਅੰਗੁਰਾਲ ਸਮੇਤ ਹੋਰਨਾਂ ਨੇ ਕਮਿਸ਼ਨਰ ਦਫਤਰ ’ਚ ਧਰਨਾ ਲਗਾ ਕੇ ਲੋਕਾਂ ਨੂੰ ਪਰੇਸ਼ਾਨ ਕੀਤਾ। ਸੀਜੇਐੱਮ ਗਗਨਦੀਪ ਕੌਰ ਦੀ ਅਦਾਲਤ ਨੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਉਣ ਦੇ ਮਾਮਲੇ ਵਿਚ ਵਿਧਾਇਕ ਸ਼ੀਤਲ ਅੰਗੁਰਾਲ ਤੇ ਉਸ ਸਮੇਂ ਦੇ ਭਾਜਪਾ ਨੇਤਾ ਸਮੇਤ ਪ੍ਰਦੀਪ ਖੁੱਲਰ, ਰਾਜਨ ਅੰਗੁਰਾਲ, ਤਰਸੇਮ ਸਿੰਘ, ਮਿੰਟੂ, ਮਹਿੰਦਰ ਭਗਤ, ਹਰਮਨ ਗਿੱਲ, ਅਨਿਲ ਸੋਨਕਰ, ਆਸ਼ੂ ਘਈ, ਵਿਨੋਦ ਘਈ, ਸੋਨੂ ਦਿਨਕਰ ਤੇ ਸੰਜੇ ਕਾਲੜਾ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ 8 ਮਈ, 2017 ਨੂੰ ਥਾਣਾ ਨਵੀਂ ਬਾਰਾਂਦਰੀ ’ਚ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ’ਚ ਉਨ੍ਹਾਂ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ।

ਅਗਵਾ ਤੇ ਜੂਏ ਦੇ ਮਾਮਲੇ ’ਚ ਵੀ ਹੋਏ ਸਨ ਬਰੀ

 

 

ਵਿਧਾਇਕ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ ਨੂੰ ਸੀਜੇਐੱਮ ਡਾ. ਗਗਨਦੀਪ ਕੌਰ ਦੀ ਅਦਾਲਤ ਵਿਚ ਇਕ ਅਗਵਾ ਦੇ ਕੇਸ ਵਿਚ ਬਰੀ ਕਰ ਦਿੱਤਾ ਸੀ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਨੌਜਵਾਨ ਦੇ ਅਗਵਾ ਦਾ ਕੇਸ ਦਰਜ ਕੀਤਾ ਸੀ। ਕੇਸ ਵਿਚ ਵਿਧਾਇਕ ਅੰਗੁਰਾਲ ਤੇ ਉਨ੍ਹਾਂ ਦੇ ਭਰਾ ਸਮੇਤ ਜੌਲੀ, ਜਿੰਨੀ, ਦੀਪਾ ਅਤੇ ਚਿਰਾਗ ਨੂੰ ਵੀ ਕੇਸ ’ਚ ਬਰੀ ਕਰ ਦਿੱਤਾ ਗਿਆ ਸੀ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਸਾਲ 2020 ’ਚ ਵਿਧਾਇਕ ਅੰਗੁਰਾਲ ਸਮੇਤ ਪੰਜ ’ਤੇ 11 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਦੋਸ਼ਾਂ ਵਿਚ ਕੇਸ ਦਰਜ ਕੀਤਾ ਸੀ। ਇਸ ਤੋਂ ਇਲਾਵਾ ਵਿਧਾਇਕ ਸ਼ੀਤਲ ਅੰਗੁਰਾਲ ਸਬੂਤਾਂ ਦੀ ਕਮੀ ’ਚ ਗੈਂਬਲਿੰਗ ਐਕਟ ਦੇ ਪੁਰਾਣੇ ਕੇਸ ਵਿਚ ਬਰੀ ਕਰ ਦਿੱਤੇ ਗਏ ਸਨ। ਪੁਲਿਸ ਕੋਈ ਗਵਾਹ ਪੇਸ਼ ਨਹੀਂ ਕਰ ਸਕੀ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਸਬੂਤਾਂ ਦੀ ਕਮੀ ਕਾਰਨ ਬਰੀ ਕਰ ਦਿੱਤਾ ਸੀ। ਜੂਏ ਦਾ ਕੇਸ ਸਾਲ 2020 ’ਚ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਦਰਜ ਕੀਤਾ ਸੀ।

Vinkmag ad
Share Our Daily Posts

News Desk

Read Previous

ਮੁਲਜ਼ਮਾਂ ਦੇ ਘਰਾਂ ‘ਚ ਪੁਲਿਸ ਨੇ ਕੀਤੀ ਛਾਪੇਮਾਰੀ

Read Next

ਬਜ਼ੁਰਗ ਜੋੜੇ ਨੇ 14 ਘੰਟੇ ਉਡਾਣ ’ਚ ਟੁੱਟੀ ਸੀਟ ’ਤੇ ਕੀਤਾ ਸਫ਼ਰ, ਏਅਰ ਇੰਡੀਆ ਦੇਵੇਗੀ 50 ਹਜ਼ਾਰ ਹਰਜਾਨਾ