ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ”ਤਾ ਮੁੰਡਾ
ਫਗਵਾੜਾ – ਸ਼ਿਵ ਸੈਨਾ ਅਖੰਡ ਭਾਰਤ ਦੇ ਕੌਮੀ ਪ੍ਰਧਾਨ ਹਰਜਿੰਦਰ ਬਿੱਲਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ-ਹਰਿਆਣਾ ਸਰਹੱਦ ‘ਤੇ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਕਿਸਾਨ ਅੰਦੋਲਨ ਦਾ ਜਲਦ ਤੋਂ ਜਲਦ ਕੋਈ ਸਾਰਥਕ ਹੱਲ ਕੱਢਣਾ ਚਾਹੀਦਾ ਹੈ। ਕਿਉਂਕਿ ਇਸ ਅੰਦੋਲਨ ਨੇ ਜਿੱਥੇ ਕਿਸਾਨਾਂ ਨੂੰ ਖੁੱਲ੍ਹੇ ਅਸਮਾਨ ਹੇਠ ਸੜਕਾਂ ‘ਤੇ ਰਾਤਾਂ ਕੱਟਣ ਲਈ ਮਜਬੂਰ ਕੀਤਾ ਹੈ, ਉੱਥੇ ਹੀ ਆਮ ਲੋਕਾਂ ਨੂੰ ਆਉਣ-ਜਾਣ ‘ਚ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਇਸ ਤੋਂ ਬਾਅਦ ਮਹਾਂਸ਼ਿਵਰਾਤਰੀ, ਹੋਲੀ ਅਤੇ ਰਾਮਨੌਮੀ ਵਰਗੇ ਵੱਡੇ ਤਿਉਹਾਰ ਆ ਰਹੇ ਹਨ। ਇਸ ਤਿਉਹਾਰੀ ਸੀਜ਼ਨ ਨੂੰ ਸ਼ਾਂਤਮਈ ਮਾਹੌਲ ਵਿੱਚ ਖੁਸ਼ੀ-ਖੁਸ਼ੀ ਲੰਘਾਉਣ ਲਈ ਜ਼ਰੂਰੀ ਹੈ ਕਿ ਕਿਸਾਨ ਅੰਦੋਲਨ ਨੂੰ ਸਦਭਾਵਨਾ ਵਾਲੇ ਮਾਹੌਲ ਵਿੱਚ ਸਮਾਪਤ ਕੀਤਾ ਜਾਵੇ। ਬਿੱਲਾ ਨੇ ਹਰਿਆਣਾ ਸਰਕਾਰ ਦੀ ਕਿਸਾਨਾਂ ‘ਤੇ ਕੀਤੀ ਜਾ ਰਹੀ ਬੇਰਹਿਮੀ ਲਈ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਕਿ ਕਿਸਾਨਾਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਨਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਦੋਂ ਸ਼ੰਭੂ ਅਤੇ ਖਨੌਰੀ ਦੀਆਂ ਸਰਹੱਦਾਂ ‘ਤੇ ਮਾਹੌਲ ਇੰਨਾ ਤਣਾਅਪੂਰਨ ਹੈ ਤਾਂ ਪੰਜਾਬ ਸਰਕਾਰ ਦਾ ਤਮਾਸ਼ਬੀਨ ਬਣਨਾ ਹੈਰਾਨੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰਿਆਣਾ ਸਰਹੱਦ ਦੇ ਪੰਜਾਬ ਵਾਲੇ ਪਾਸੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰੇ ਤਾਂ ਜੋ ਕੋਈ ਸ਼ਰਾਰਤੀ ਅਨਸਰ ਦੂਜੇ ਪਾਸੇ ਤਾਇਨਾਤ ਪੁਲੀਸ ਨੂੰ ਭੜਕਾਉਣ ਦਾ ਕੰਮ ਨਾ ਕਰੇ। ਸ਼ਿਵ ਸੈਨਾ ਆਗੂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਕਿਹਾ ਕਿ ਉਹ ਤਣਾਅਪੂਰਨ ਮਾਹੌਲ ਵਿੱਚ ਸਿਆਸੀ ਫਾਇਦੇ ਲਈ ਭੜਕਾਊ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਸਮੇਂ ਲੋਕ ਸਭਾ ਚੋਣਾਂ ਦਾ ਮੌਸਮ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਸਮੇਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਲਈ ਭੰਬਲਭੂਸੇ ਦੀ ਸਥਿਤੀ ਪੈਦਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੀਆਂ ਹਨ ਪਰ ਅਜਿਹੀ ਘਟੀਆ ਰਾਜਨੀਤੀ ਨਹੀਂ ਹੋਣੀ ਚਾਹੀਦੀ | ਜਿਸ ਨਾਲ ਬਹੁਤ ਵੱਡਾ ਖੂਨ-ਖਰਾਬਾ ਹੋ ਸਕਦਾ ਹੈ ਕਿਉਂਕਿ ਪੰਜਾਬ ਦਾ ਅਤੀਤ ਅਜਿਹੇ ਬਹੁਤ ਸਾਰੇ ਸਬਕ ਦਿੰਦਾ ਹੈ ਜਿਸ ਤੋਂ ਸਭ ਨੂੰ ਸਿੱਖਣਾ ਚਾਹੀਦਾ ਹੈ।
ਫੋਟੋ: ਹਰਜਿੰਦਰ ਬਿੱਲਾ।