Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਪੂਰਥਲਾ-ਪੀਟੀਯੂ ਨੇੜੇ ਸੜਕ ‘ਤੇ ਖੜ੍ਹੇ ਟਰੱਕ ਨਾਲ ਗੱਡੀ ਦੀ ਟੱਕਰ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ

ਕਪੂਰਥਲਾ: ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਗੱਡੀ ਦੀ ਟੱਕਰ ਹੋ ਜਾਣ ਕਾਰਨ ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਆਰਸੀਐਫ ਦੇ ਰਹਿਣ ਵਾਲੇ ਪੰਜ ਨੌਜਵਾਨ ਹਰਿਆਣਾ ਦੇ ਕਰਨਾਲ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਜਦੋਂ ਐਤਵਾਰ ਸਵੇਰੇ ਕਰੀਬ 7 ਵਜੇ ਪੀਟੀਯੂ ਨੇੜੇ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਆਰ.ਸੀ.ਐਫ ਦੇ ਰਹਿਣ ਵਾਲੇ ਪੰਜ ਨੌਜਵਾਨ ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਭਾਸ਼, ਤਰਨਪ੍ਰੀਤ ਸਿੰਘ ਅਤੇ ਬਰਜਿੰਦਰ ਸਿੰਘ ਰਾਤੋ ਰਾਤ ਕਰਨਾਲ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋ ਕੇ ਵਾਪਸ ਕਪੂਰਥਲਾ ਪਰਤ ਰਹੇ ਸਨ। ਐਤਵਾਰ ਸਵੇਰੇ 7 ਵਜੇ ਦੇ ਕਰੀਬ ਝਪਕੀ ਲੱਗਣ ਕਾਰਨ ਉਨ੍ਹਾਂ ਦੀ ਸਕਰੀ ਗੱਡੀ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਨਜਿੰਦਰ ਸਿੰਘ ਪੁਲਿਸ ਮੁਲਾਜ਼ਮ ਦੱਸਿਆ ਜਾਂਦਾ ਹੈ, ਜੋ ਮਰਦਾਨ ਜੇਲ੍ਹ ਵਿੱਚ ਡਿਊਟੀ ਕਰਦਾ ਹੈ। ਇਨ੍ਹਾਂ ਤੋਂ ਇਲਾਵਾ ਸੁਭਾਸ਼, ਤਰਨਪ੍ਰੀਤ ਸਿੰਘ ਅਤੇ ਬਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹਨ। ਤਰਨਪ੍ਰੀਤ ਸਿੰਘ ਮ੍ਰਿਤਕ ਮਨਜਿੰਦਰ ਸਿੰਘ ਦਾ ਕਰੀਬੀ ਭਰਾ ਦੱਸਿਆ ਜਾਂਦਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ ਜਦਕਿ ਤਿੰਨ ਜ਼ਖਮੀ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਇਸ ਘਟਨਾ ਕਾਰਨ ਪੂਰੇ ਆਰਸੀਐਫ ਵਿੱਚ ਸੋਗ ਦੀ ਲਹਿਰ ਹੈ।

 

Vinkmag ad
Share Our Daily Posts

News Desk

Read Previous

ਮੋਦੀ ਸਰਕਾਰ ਕਿਸਾਨ ਅੰਦੋਲਨ ਦਾ ਸਾਰਥਕ ਹੱਲ ਕੱਢੇ: ਹਰਜਿੰਦਰ ਬਿੱਲਾ

Read Next

ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀ ਕਾਂਡ ਦੀ ਸੁਣਵਾਈ 11 ਤੱਕ ਮੁਲਤਵੀ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਨਾਮਜ਼ਦ ਵੀਡੀੳ ਕਾਨਫਰੰਸਿੰਗ ਰਾਹੀ ਹੋਏ ਪੇਸ਼