ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ”ਤਾ ਮੁੰਡਾ
ਦੋਦਾ : ਝਾੜੂੁ ਵਾਲਿਆਂ ਨੇ ਐਨਾ ਝੂਠ ਬੋਲਿਆ, ਐਨਾ ਗੁਮਰਾਹ ਕੀਤਾ ਕਿ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ। ਅੱਜ ਗੈਂਗਸਟਰ ਰਾਜ ਕਰ ਰਿਹਾ। ਨਸ਼ਾ ਘਰ-ਘਰ ਵੇਚਣ ਲਾ ਦਿੱਤਾ। ਰੇਤ ਮਾਫ਼ੀਆ ਬਣੇ ਫਿਰਦੇ ਐ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ‘ਪੰਜਾਬ ਬਚਾਓ ਯਾਤਰਾ’ ਦੀ ਅਗਵਾਈ ਕਰਦੇ ਹੋਏ ਪਿੰਡ ਦੋਦਾ ਵਿਖੇ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਨੌਜਵਾਨ ਆਗੂ ਅਭੈ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇੱਥੇ ਪਹੁੰਚਣ ’ਤੇ ਇਸਤਰੀ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਬੱਬੂ ਬਰਾੜ ਵੱਲੋਂ ਆਪਣੀਆਂ ਸਾਥੀ ਔਰਤਾਂ ਸਮੇਤ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਪਾ ਕੇ ਸ੍ਰੀ ਸਾਹਿਬ ਦੇ ਕੇ ਜੀ ਆਇਆਂ ਆਖਿਆ।
ਇਸ ਮੌਕੇ ਇਕੱਤਰ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਹਲਕਾ ਖ਼ਾਸ ਕਰਕੇ ਦੋਦਾ ਜੈਲ ਦੇ ਪਿੰਡ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜਨਮ ਭੂਮੀ ਹੈ। ਸੂਬੇ ਦਾ ਸਭ ਤੋਂ ਵੱਧ ਵਿਕਾਸ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਹੋਇਆ, ਪਰ ਅਫ਼ਸੋਸ ਕਿ ਉਨ੍ਹਾਂ ਦੀ ਸਰਕਾਰ ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਪੰਜਾਬ ਵਿਚ ਆਈਆਂ ਸਭ ਨੇ ਸੂਬੇ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ।
ਉਨ੍ਹਾਂ ਸੂਬੇ ਦੀ ਮੌਜੂਦਾ ਸਰਕਾਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਸਰਕਾਰ ਹੋਵੇਗੀ ਜੋ ਵੱਡੇ-ਵੱਡੇ ਝੂਠ ਬੋਲ ਕੇ ਬਣਾਈ ਗਈ ਅਤੇ ਜਿਸ ਦੀ ਸਾਰੀ ਕਾਰਗੁਜ਼ਾਰੀ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਕਤਲ ਕਰ ਗੈਂਗਸਟਰ ਰਾਜ ਕਰ ਰਹੇ ਹਨ, ਹਰ ਪਾਸੇ ਨਸ਼ੇ ਦਾ ਬੋਲ-ਬਾਲਾ, ਰੇਤ ਮਾਫ਼ੀਆ, ਲੁੱਟਾਂ ਖੋਹਾਂ ਹੋ ਰਹੀਆਂ ਜਿਸ ਕਾਰਨ ਆਮ ਨਾਗਰਿਕ ਦਾ ਜਿਉਣਾ ਦੁੱਭਰ ਹੋ ਚੁੱਕਾ ਅਤੇ ਪੰਜਾਬ ’ਚ ਕਾਨੂੰਨ ਦਾ ਕਿਸੇ ਨੂੰ ਕੋਈ ਡਰ ਨਹੀਂ ਰਿਹਾ, ਜਿਸ ਕਾਰਨ ਅੱਜ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਬਚਾਓ ਯਾਤਰਾ ਕਰਨ ਦੀ ਲੋੜ ਪਈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਹਲਕਾ ਗਿੱਦੜਬਾਹਾ ਦੇ ਮੌਜੂਦਾ ਵਿਧਾਇਕ ਨੂੰ ਸੂਬਾ ਸਰਕਾਰ ਵੱਲੋਂ ਬੱਸਾਂ ਦੀਆਂ ਬਾਡੀਆਂ ਲਵਾਉਣ ਵਾਲੇ ਕੇਸ ਦਾ ਡਰ ਵਿਖਾ ਪੂਰੀ ਤਰ੍ਹਾਂ ਚੁੱਪ ਕਰਵਾ ਰੱਖਿਆ ਹੈ, ਜੋ ਵਿਰੋਧੀ ਧਿਰ ਹੁੰਦਿਆਂ ਇਕ ਵੀ ਸ਼ਬਦ ਬੋਲਣ ਤੋਂ ਹਰ ਵਕਤ ਗੁਰੇਜ਼ ਕਰਦਾ ਹੈ। ਉਨ੍ਹਾਂ ਇਕੱਤਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਉਹ ਬਹਿਰੂਪੀਏ ਤੇ ਪੰਜਾਬ ਵਿਰੋਧੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਆਪਣੀ ਖੇਤਰੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਬਾਦਲ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਪੰਜਾਬ ਨੂੰ ਇਕ ਵਾਰ ਫਿਰ ਤੋਂ ਤਰੱਕੀ ਦੀ ਰਾਹ ’ਤੇ ਲਿਆਂਦਾ ਜਾ ਸਕੇ।