ਅਟਾਰੀ, – ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਬਾਸਰਕੇ ਗਿੱਲਾਂ ਦੇ ਨਜ਼ਦੀਕ ਅੱਜ ਤੜਕੇ ਹੋਏ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਐਸ.ਐਚ.ਓ. ਅਰਜਨ ਕੁਮਾਰ ਘਰਿੰਡਾ ਤੇ ਪੁਲਿਸ ਚੌਂਕੀ ਖਾਸਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਛੇਹਰਟਾ ਤੋਂ ਬਾਬਾ ਬੁੱਢਾ ਸਾਹਿਬ ਰੋਡ ‘ਤੇ ਪੈਂਦੇ ਪਿੰਡ ਬਾਸਰਕੇ ਗਿੱਲਾਂ ਦੇ ਨਜ਼ਦੀਕ ਪਿੰਡ ਕੋਟਲੀ ਵਾਲੇ ਮੋੜ ਦੇ ਨੇੜੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪਤੀ-ਪਤਨੀ ਦੀ ਪਹਿਚਾਨ ਸੁਖਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਗੁਰੂ ਕੀ ਵਡਾਲੀ ਤੇ ਪਤਨੀ ਅਮਨਦੀਪ ਕੌਰ ਵਜੋਂ ਹੋਈ ਹੈ।
ਸੜਕ ਹਾਦਸੇ ਚ ਪਤੀ ਪਤਨੀ ਦੀ ਮੌਤ