ਚੰਡੀਗੜ੍ਹ : ਪੂਰੇ ਦੇਸ਼ ‘ਚ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਚੋਣ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ‘ਚ 7ਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਇਸ ਦੇ ਨਤੀਜੇ ਆਉਣਗੇ।
ਇਸ ਦੇ ਨਾਲ ਹੀ 7 ਤੋਂ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ, ਜਦੋਂ ਕਿ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। ਪੰਜਾਬ ‘ਚ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਇਨ੍ਹਾਂ ‘ਚੋਂ 8 ਸੀਟਾਂ ‘ਤੇ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬਾਕੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ। ਚੰਡੀਗੜ੍ਹ ‘ਚ ਵੀ 1 ਜੂਨ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 3 ਦਿਨ ਬਾਅਦ 4 ਜੂਨ ਨੂੰ ਨਤੀਜੇ ਆ ਜਾਣਗੇ।
