ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ
ਨਵੀਂ ਦਿੱਲੀ : ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।
ਕਰੀਬ 3 ਘੰਟੇ ਦੀ ਬਹਿਸ ਤੋਂ ਬਾਅਦ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਈਡੀ ਰਿਮਾਂਡ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਇਸ ਵਾਰ ਅਰਵਿੰਦ ਕੇਜਰੀਵਾਲ ਦੀ ਹੋਲੀ ਈਡੀ ਦੀ ਹਿਰਾਸਤ ‘ਚ ਬਿਤਾਈ ਜਾਵੇਗੀ। ਰੌਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।
