Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਨਜਾਇਜ਼ ਸ਼ਰਾਬ ਦਾ ਧੰਦਾ ਬੇਖੌਫ਼ ਜਾਰੀ, ਗ਼ਰੀਬਾਂ ਦੀ ਜ਼ਿੰਦਗੀ ਨਾਲ ਖੇਡਣਾ ਬਹੁਤ ਮੰਦਭਾਗਾ : ਢੀਂਡਸਾ

ਸੁਨਾਮ : ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦਰਦਨਾਕ ਮੌਤਾਂ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਵਧ ਰਹੇ ਸ਼ਰਾਬ ਦੇ ਕਥਿਤ ਕਾਲ਼ੇ ਕਾਰੋਬਾਰ ਨੇ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਹੈ। ਸਰਕਾਰ ਦੀ ਅਣਗਹਿਲੀ ਕਾਰਨ ਗਰੀਬਾਂ ਦੀ ਜਾਨ ਨਾਲ ਖੇਡਿਆ ਜਾ ਰਿਹਾ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਮਾਮਲੇ ਵੱਲ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਰੈਕੇਟ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਸਰਕਾਰ ਨੂੰ ਇਸ ਬਾਰੇ ਕੋਈ ਸੁਰਾਗ ਵੀ ਨਹੀਂ ਲੱਗਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਗੰਭੀਰਤਾ ਦਿਖਾਈ ਜਾਵੇ। ਲੱਗਦਾ ਹੈ ਕਿ ਇਹ ਰੈਕੇਟ ਪੂਰੇ ਪੰਜਾਬ ਵਿਚ ਫੈਲ ਜਾਵੇਗਾ ਜੇਕਰ ਸਮੇਂ ਸਿਰ ਕਾਰਗਰ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਅਜਿਹੇ ਦਰਦਨਾਕ ਦ੍ਰਿਸ਼ ਸਾਹਮਣੇ ਆ ਸਕਦੇ ਹਨ। ਪੰਜਾਬ ਸਰਕਾਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਪੀੜਤਾਂ ਨੂੰ ਨੌਕਰੀਆਂ ਦੇਵੇ।

Vinkmag ad
Share Our Daily Posts

News Desk

Read Previous

ਗੱਠਜੋੜ ਲਈ ‘ਭਾਜਪਾ’ ਤਰਲੋ ਮੱਛੀ, ‘ਅਕਾਲੀ’ ਹੁਣ ਮੰਨਦੇ ‘ਘਾਟੇ ਦਾ ਸੌਦਾ’!

Read Next

ਪੰਜਾਬ ‘ਚ ਹਾਲੇ ਵੀ ਅਕਾਲੀ-ਭਾਜਪਾ ਗਠਜੋੜ ਦੀ ਉਮੀਦ! ‘ਆਪ’-ਕਾਂਗਰਸ ਗਠਜੋੜ ਦੀ ਆਸ ਪਈ ਫਿੱਕੀ