Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਪੰਜਾਬ ‘ਚ ਹਾਲੇ ਵੀ ਅਕਾਲੀ-ਭਾਜਪਾ ਗਠਜੋੜ ਦੀ ਉਮੀਦ! ‘ਆਪ’-ਕਾਂਗਰਸ ਗਠਜੋੜ ਦੀ ਆਸ ਪਈ ਫਿੱਕੀ

ਚੰਡੀਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ 9 ਉਮੀਦਵਾਰਾਂ ਦੇ ਐਲਾਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਕੱਲਿਆਂ ਹੀ ਚੋਣ ਲੜਨ ਦੇ ਐਲਾਨ ਦੇ ਬਾਅਦ 6 ਉਮੀਦਵਾਰ ਮੈਦਾਨ ਵਿਚ ਉਤਾਰਣ ਦੇ ਬਾਵਜੂਦ ‘ਆਪ’ ਦੇ ਕਾਂਗਰਸ ਅਤੇ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਦੀ ਉਮੀਦ ਹਾਲੇ ਵੀ ਬਰਕਰਾਰ ਹੈ। ਇਸ ਨੂੰ ਲੈ ਕੇ ਚਾਰੋਂ ਪਾਰਟੀਆਂ ’ਚ ਅੰਦਰਖਾਤੇ ਚਰਚਾ ਜਾਰੀ ਹੈ। ਹਾਲਾਂਕਿ ਮੰਗਲਵਾਰ ਸ਼ਾਮ ‘ਆਪ’ ਵੱਲੋਂ 2 ਹੋਰ ਉਮੀਦਵਾਰਾਂ ਦੇ ਐਲਾਨ ਤੋਂ ਉਸ ਦੇ ਕਾਂਗਰਸ ਨਾਲ ਗਠਜੋੜ ਦੀ ਉਮੀਦ ਹੁਣ ਫਿੱਕੀ ਪੈ ਗਈ ਹੈ।

ਭਾਵੇਂ ਭਾਜਪਾ ਨੇ ਹੋਲੀ ਤੋਂ ਤੁਰੰਤ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖੜ ਰਾਹੀਂ ਇਹ ਐਲਾਨ ਕਰਵਾ ਦਿੱਤਾ ਸੀ ਕਿ ਉਹ ਸਾਰੀਆਂ 13 ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ, ਪਰ ਅਕਾਲੀ ਦਲ ਦਾ ਇਕ ਧੜਾ ਹਾਲੇ ਵੀ ਭਾਜਪਾ ਨਾਲ ਸਮਝੌਤੇ ਦੇ ਹੱਕ ਵਿਚ ਹੈ। ਅਕਾਲੀ ਦਲ ਦੇ ਇਕ ਸਾਬਕਾ ਸੰਸਦ ਮੈਂਬਰ ਅਤੇ ਕੁਝ ਸਾਬਕਾ ਮੰਤਰੀ ਚਾਹੁੰਦੇ ਹਨ ਕਿ ਭਾਜਪਾ ਨਾਲ ਮੁੜ ਗੱਲਬਾਤ ਕੀਤੀ ਜਾਵੇ।

ਹਾਲਾਂਕਿ 3-4 ਤੇਜ਼-ਤਰਾਰ ਆਗੂਆਂ ਦਾ ਗਰੁੱਪ ਇਕੱਲਿਆਂ ਚੋਣਾਂ ਦੇ ਹੱਕ ਵਿਚ ਹੈ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਮਾਝੇ ਦਾ ਇੱਕ ਵੱਡਾ ਆਗੂ ਪਹਿਲਾਂ ਭਾਜਪਾ ਨਾਲ ਗੱਠਜੋੜ ਦੇ ਹੱਕ ਵਿਚ ਨਹੀਂ ਸੀ ਪਰ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਨਾਲ ਗਠਜੋੜ ਹੁੰਦਾ ਹੈ ਤਾਂ ਵੀ ਠੀਕ ਹੈ ਅਤੇ ਜੇਕਰ ਨਹੀਂ ਹੁੰਦਾ ਤਾਂ ਇਕੱਲੇ ਹੀ ਲੜੋ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਦੋ ਦਿਨ ਵੱਖ ਹਲਕਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਨੇਤਾਵਾਂ ਨਾਲ ਬੈਠਕਾਂ ਕਰ ਰਹੇ ਹਨ। ਉਹ ਕਰੀਬ ਦਰਜ਼ਨਾਂ ਜ਼ਿਲਿਆਂ ਦੇ ਪਾਰਟੀ ਉਮੀਦਵਾਰਾਂ ਨੂੰ ਲੈ ਕੇ ਚਰਚਾ ਕਰ ਚੁੱਕੇ ਹਨ। ਇਸ ਦੇ ਬਾਵਜੂਦ ਅਕਾਲੀ ਭਾਜਪ ਗਠਜੋੜ ਦੀ ਉਮੀਦ ਰਾਜਨੀਤਿਕ ਹਲਕਿਆਂ ਵਿਚ ਕਾਇਮ ਹੈ। ਖਾਸ ਗੱਲ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਚਾਹੇ ਗਠਜੋੜ ਨਾ ਚਾਹੁੰਦਾ ਹੋਵੇ ਪਰ ਵੱਡੇ ਪੱਧਰ ’ਤੇ ਪ੍ਰਦੇਸ਼ ਦੇ ਨੇਤਾ ਅਤੇ ਵਰਕਰ ਇਸ ਲਈ ਤਿਆਰ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ 9 ਸੀਟਾਂ ’ਤੇ ਉਮੀਦਵਾਰ ਐਲਾਨਣ ਦੇ ਬਾਵਜੂਦ ਕੁਝ ਹੋਰ ਸੂਬਿਆਂ ਵਾਂਗ ਪੰਜਾਬ ’ਚ ਵੀ ਕਾਂਗਰਸ ਨਾਲ ਗਠਜੋੜ ਦੀਆਂ ਕਿਆਸਅਰਾਈਆਂ ਬੰਦ ਨਹੀਂ ਹੋਈਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਲ ਹੀ ਵਿਚ ਈ.ਡੀ. ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਵਿਰੋਧੀ ਧਿਰ ਦੀ ਰੈਲੀ ਵਿਚ ਕਾਂਗਰਸ ਲੀਡਰਸ਼ਿਪ ਨੇ ਜਿਸ ਤਰ੍ਹਾਂ ‘ਆਪ’ ਦਾ ਸਮਰਥਨ ਕੀਤਾ, ਉਸ ਤੋਂ ਇਨ੍ਹਾਂ ਅਟਕਲਾਂ ਨੂੰ ਬਲ ਮਿਲਿਆ ਹੈ। ਇਸ ਤਾਕਤ ਦੇ ਪ੍ਰਦਰਸ਼ਨ ਵਿਚ ਕਾਂਗਰਸ ਹਾਈਕਮਾਂਡ ਦੇ ਇਸ਼ਾਰੇ ’ਤੇ ਭਾਰੀ ਭੀੜ ਇਕੱਠੀ ਕੀਤੀ ਗਈ ਸੀ। ਸਟੇਜ ’ਤੇ ਰਾਹੁਲ ਗਾਂਧੀ ਦੇ ਬਿਲਕੁਲ ਨਾਲ ਭਗਵੰਤ ਮਾਨ ਵੀ ਬੈਠੇ ਸਨ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਅਤੇ ਭਗਵੰਤ ਮਾਨ ਵਿਚਕਾਰ ਪੰਜਾਬ ਨੂੰ ਲੈ ਕੇ ਗੱਲਬਾਤ ਸ਼ੁਰੂ ਹੋ ਸਕਦੀ ਹੈ।

ਹਾਲਾਂਕਿ ਪੰਜਾਬ ਕਾਂਗਰਸ ਦਾ ਇਕ ਵੱਡਾ ਧੜਾ ਅਜਿਹੇ ਕਿਸੇ ਵੀ ਗਠਜੋੜ ਦੇ ਖਿਲਾਫ਼ ਹੈ। ਪਾਰਟੀ ਵਿਚ ਸਿਰਫ਼ ਉਹੀ ਲੋਕ ਗਠਜੋੜ ਦੇ ਖ਼ਿਲਾਫ਼ ਹਨ, ਜੋ ਖ਼ੁਦ ਟਿਕਟ ਦੇ ਦਾਅਵੇਦਾਰ ਹਨ ਜਾਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਟਿਕਟ ਦਿਵਾਉਣਾ ਚਾਹੁੰਦੇ ਹਨ। ‘ਆਪ’ ਦੇ ਨਾਲ ਗਠਜੋੜ ’ਤੇ ਜੇਕਰ ਇੰਨਾਂ ਦਾ ਹਲਕਾ ‘ਆਪ’ ਦੇ ਕੋਟੇ ’ਚ ਚਲਾ ਗਿਆ ਤਾਂ ਉਨ੍ਹਾਂ ’ਚੋਂ ਕਈਆਂ ਦਾ ਪੱਤਾ ਕੱਟਣਾ ਤੈਅ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ 9 ਸੀਟਾਂ ’ਤੇ ਉਮੀਦਵਾਰਾਂ ਦੇ ਐਲਾਨ ਕਰਨ ਤੋਂ ਬਾਅਦ ਗਠਜੋੜ ਵੀ ਠੰਡੇ ਬਸਤੇ ਵਿਚ ਚੱਲਾ ਗਿਆ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਨਜਾਇਜ਼ ਸ਼ਰਾਬ ਦਾ ਧੰਦਾ ਬੇਖੌਫ਼ ਜਾਰੀ, ਗ਼ਰੀਬਾਂ ਦੀ ਜ਼ਿੰਦਗੀ ਨਾਲ ਖੇਡਣਾ ਬਹੁਤ ਮੰਦਭਾਗਾ : ਢੀਂਡਸਾ

Read Next

ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ