15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਪਟਿਆਲਾ – ਆਤਮਾ ਰਾਮ ਕੁਮਾਰ ਸਭਾ ਗਰਾਉਂਡ ’ਚ ਲੱਗੇ ਮੇਲੇ ਵਿਚ ਝੂਲਾ ਟੁੱਟਣ ਨਾਲ ਭਾਜੜਾਂ ਪੈ ਗਈਆਂ। ਇਸ ਦੌਰਾਨ 2 ਔਰਤਾਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਉਂਡ ’ਚ ਮੇਲਾ ਦੌਰਾਨ ਮੰਨੋਰੰਜਨ ਲਈ ਝੂਲਾ ਲੱਗਿਆ ਹੋਇਆ ਹੈ। ਅੱਜ ਜਦੋਂ ਲੋਕ ਝੂਟੇ ਲੈਣ ਲੱਗੇ ਤਾਂ ਅਚਾਨਕ ਝੂਲਾ ਟੁੱਟ ਗਿਆ। ਉਸ ’ਚ ਸਵਾਰ ਲੋਕਾਂ ਵਿਚੋਂ 2 ਮਹਿਲਾਵਾਂ ਜ਼ਖਮੀ ਹੋ ਗਈਆਂ। ਇਨ੍ਹਾਂ ਦੀ ਉਮਰ 35 ਤੋਂ 40 ਸਾਲ ਦੱਸੀ ਜਾ ਰਹੀ ਹੈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
