Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੰਜਾਬ ਕਾਂਗਰਸ ”ਚ ਵੱਡੀ ਹਲਚਲ, ਦਿੱਲੀ ਪੁੱਜੇ ਕਾਂਗਰਸੀ MP

ਚੰਡੀਗੜ੍ਹ : ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਕਾਂਗਰਸ ਵਿਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। ਪੰਜਾਬ ਤੋਂ ਕਾਂਗਰਸ ਪਾਰਟੀ ਦੇ 5 ਸੰਸਦ ਮੈਂਬਰ ਦਿੱਲੀ ਪਹੁੰਚ ਗਏ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਉੱਥੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਜਾਣਕਾਰੀ ਮੁਤਾਬਕ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ. ਅਮਰ ਸਿੰਘ ਦਿੱਲੀ ਪਹੁੰਚੇ ਹਨ ਤੇ ਉਨ੍ਹਾਂ ਵੱਲੋਂ ਕਾਂਗਰਸੀ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਪਾਰਟੀ ਵੱਲੋਂ ਚੋਣ ਪ੍ਰਚਾਰ ਵਿਚ ਦੇਰੀ ਹੋ ਰਹੀ ਹੈ।

ਇੱਥੇ ਦੱਸ ਦਈਏ ਕਿ ਅੱਜ ਦਿੱਲੀ ਪਹੁੰਚੇ ਜ਼ਿਆਦਾਤਰ ਆਗੂਆਂ ਦੀ ਕੁਝ ਦਿਨ ਪਹਿਲਾਂ ਤਕ ਭਾਜਪਾ ‘ਚ ਜਾਣ ਦੀ ਵੀ ਚਰਚਾ ਸੀ। ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਪਰਨੀਤ ਕੌਰ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਜਾ ਵੀ ਚੁੱਕੇ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ 9 ਅਤੇ ਭਾਜਪਾ ਵੱਲੋਂ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਦਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤਕ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

Vinkmag ad
Share Our Daily Posts

News Desk

Read Previous

ਪਟਿਆਲਾ ’ਚ ਮੇਲੇ ਦੌਰਾਨ ਟੁੱਟਿਆ ਚੱਲਦਾ ਝੂਲਾ, ਪੈ ਗਿਆ ਚੀਕ-ਚਿਹਾੜਾ

Read Next

ਕੈਨੇਡਾ ਦੀ ਪਾਰਲੀਮੈਂਟ ”ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ