Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਕੈਨੇਡਾ ਦੀ ਪਾਰਲੀਮੈਂਟ ”ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

ਓਟਾਵਾ:- ਕੈਨੇਡਾ ਦੇ ਇੱਕ ਸੰਸਦ ਮੈਂਬਰ ਨੇ ਇੱਕ ਨਿੱਜੀ ਮਤਾ ਪੇਸ਼ ਕੀਤਾ ਹੈ, ਜਿਸ ਤਹਿਤ ਇਹ ਦੋਸ਼ ਲਾਇਆ ਗਿਆ ਹੈ ਕਿ ਭਾਰਤ ਉਥੋਂ ਦੇ ਸਿਸਟਮ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਇਹ ਪ੍ਰਸਤਾਵ ਪੀ.ਐੱਮ. ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਪਾਰਲੀਮੈਂਟ ‘ਚ ਪੇਸ਼ ਕੀਤਾ ਹੈ ਅਤੇ ਇਸ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਖ਼ਰਾਬ ਹੋ ਸਕਦੇ ਹਨ। ਇਹ ਪ੍ਰਸਤਾਵ 12 ਫਰਵਰੀ ਨੂੰ ਪਾਰਲੀਮੈਂਟ ‘ਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ 6 ਹੋਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰਾਂ ਨੇ ਸਮਰਥਨ ਦਿੱਤਾ ਹੈ। ਇਸ ਮਤੇ ਵਿਚ ਕਿਹਾ ਗਿਆ ਹੈ, ‘ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਦੇਸ਼ ਅੰਦਰ ਇਕ ਧਾਰਮਿਕ ਸਥਾਨ ‘ਤੇ ਕਤਲ ਕੀਤਾ ਗਿਆ ਸੀ। ਇਸ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦੀ ਗੱਲ ਸਾਹਮਣੇ ਆਈ ਸੀ।’

ਮਤੇ ਵਿੱਚ ਅੱਗੇ ਕਿਹਾ ਗਿਆ ਹੈ, ‘ਇਹ ਉਦਾਹਰਨਾਂ ਦਰਸਾਉਂਦੀਆਂ ਹਨ ਕਿ ਕੈਨੇਡਾ ਵਿੱਚ ਦੂਜੇ ਦੇਸ਼ਾਂ ਵੱਲੋਂ ਧਮਕੀਆਂ ਅਤੇ ਦਖਲ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤ, ਚੀਨ, ਰੂਸ, ਈਰਾਨ ਅਤੇ ਕੁਝ ਹੋਰ ਦੇਸ਼ ਅਜਿਹਾ ਕਰ ਰਹੇ ਹਨ।’ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ 18 ਜੂਨ 2023 ਨੂੰ ਕੈਨੇਡਾ ਦੇ ਸਰੀ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਗੁਰਦੁਆਰੇ ਦੀ ਪਾਰਕਿੰਗ ਵਿੱਚ ਵਾਪਰੀ ਸੀ। ਇਸ ਮਾਮਲੇ ‘ਚ ਜਸਟਿਨ ਟਰੂਡੋ ਸਰਕਾਰ ਨੇ ਭਾਰਤ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਨਿੱਝਰ ਦਾ ਕਤਲ ਉਸ ਦੇ ਕਹਿਣ ‘ਤੇ ਕੀਤਾ ਗਿਆ ਸੀ। ਉਥੇ ਹੀ ਭਾਰਤ ਨੇ ਅਜਿਹੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕੈਨੇਡਾ ਤੋਂ ਸਬੂਤਾਂ ਦੀ ਮੰਗ ਕੀਤੀ ਹੈ।

ਜੇਕਰ ਇਹ ਮਤਾ ਕੈਨੇਡੀਅਨ ਪਾਰਲੀਮੈਂਟ ਵੱਲੋਂ ਪਾਸ ਹੋ ਜਾਂਦਾ ਹੈ ਤਾਂ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੋਰ ਖ਼ਰਾਬ ਹੋ ਜਾਣਗੇ।

 

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ”ਚ ਵੱਡੀ ਹਲਚਲ, ਦਿੱਲੀ ਪੁੱਜੇ ਕਾਂਗਰਸੀ MP

Read Next

ਮਾਨਸਾ ‘ਚ ਹੋਇਆ ਪੁਲਸ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ