Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸੁਲਤਾਨਪੁਰ ਲੋਧੀ ‘ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਸੁਲਤਾਨਪੁਰ ਲੋਧੀ – ਥਾਣਾ ਫੱਤੂਢੀਂਗਾ ਅਧੀਨ ਪੈਦੇ ਪਿੰਡ ਸੈਫਲਾਬਾਦ ਵਿਖੇ ਇਕ ਵਿਅਕਤੀ ਨੂੰ ਘਰ ’ਚ ਜਬਰੀ ਲਿਜਾ ਕੇ ਉਸ ’ਤੇ ਤੇਜ਼ਧਾਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਫੱਤੂਢੀਂਗਾ ਵਿਖੇ ਮ੍ਰਿਤਕ ਦੇ ਲੜਕੇ ਮਨਜੀਤ ਸਿੰਘ ਨੇ ਆਪਣੇ ਬਿਆਨ ਦਿੰਦਿਆਂ ਦੱਸਿਆ ਕਿ 10 ਅਪ੍ਰੈਲ ਨੂੰ ਰਾਤ ਕਰੀਬ 10 ਵਜੇ ਉਹ, ਉਸ ਦੇ ਪਿਤਾ ਗੁਰਮੁਖ ਸਿੰਘ ਅਤੇ ਮਾਸੀ ਦਾ ਮੁੰਡਾ ਜਤਿੰਦਰ ਸਿੰਘ ਪੁੱਤਰ ਜਗੀਰ ਸਿੰਘ ਪਿੰਡ ਵਰਿਆ ਜ਼ਿਲ੍ਹਾ ਫਿਰੋਜ਼ਪੁਰ ਪਿੰਡ ਉੱਚਾ ਤੋਂ ਆਪਣੇ ਪਿੰਡ ਸੈਫਲਾਬਾਦ ਵਿਖੇ ਆਪਣੇ ਸਾਧਨਾਂ ’ਤੇ ਆ ਰਹੇ ਸਨ, ਜਦ ਉਹ ਆਪਣੇ ਭੂਆ ਦੇ ਘਰ ਨੇੜੇ ਪੁੱਜੇ ਤਾਂ ਘਰ ਦੇ ਬਾਹਰ ਪਹਿਲਾਂ ਤੋਂ ਹੀ ਗੁਰਪ੍ਰੀਤ ਸਿੰਘ ਅਤੇ ਕਾਰਜ ਸਿੰਘ ਪੁੱਤਰ ਸੁਖਦੇਵ ਸਿੰਘ, ਸੋਨੀਆ ਪੁੱਤਰੀ ਸੁਖਦੇਵ ਸਿੰਘ, ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ ਖੜ੍ਹੇ ਸਨ, ਜਿਨ੍ਹਾਂ ਨੇ ਸਾਨੂੰ ਰਸਤੇ ’ਚ ਘੇਰ ਲਿਆ। ਇਸ ਦੌਰਾਨ ਉਸ ਦੇ ਪਿਤਾ ਗੁਰਮੁਖ ਸਿੰਘ ਨੂੰ ਫੜ ਕੇ ਖਿੱਚ ਕੇ ਆਪਣੇ ਘਰ ਦੇ ਅੰਦਰ ਲੈ ਗਏ, ਉਹ ਵੀ ਪਿੱਛੇ-ਪਿੱਛੇ ਆਪਣੇ ਪਿਤਾ ਨੂੰ ਛਡਾਉਣ ਲਈ ਚਲੇ ਗਏ ਤਾਂ ਉਕਤ ਨੇ ਆਪਣੇ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ।

ਮਨਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਆਪਣੇ ਪਿਤਾ ਨੂੰ ਛਡਾਉਣ ਲਈ ਦਰਵਾਜ਼ਾ ਖੋਲ੍ਹ ਕੇ ਅੰਦਰ ਗਏ ਤਾਂ ਉਨ੍ਹਾਂ ਦਾ ਪਿਤਾ ਕਮਰੇ ’ਚ ਲਿਜਾਣ ਵਾਲੇ ਉਕਤ ਵਿਅਕਤੀਆਂ ਦਾ ਵਿਰੋਧ ਕਰ ਰਿਹਾ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਘਰ ਦੇ ਅੰਦਰੋਂ ਦਾਤਰ ਚੁੱਕ ਕੇ ਸਾਡੇ ਵੇਖਦੇ ਹੀ ਵੇਖਦੇ ਉਸ ਦੇ ਪਿਤਾ ਗੁਰਮੁਖ ਸਿੰਘ ਦੇ ਸਿਰ ’ਚ ਮਾਰ ਦਿੱਤਾ, ਜਿਸ ਕਾਰਨ ਉਹ ਫਰਸ਼ ’ਤੇ ਡਿੱਗ ਪਏ ਅਤੇ ਖ਼ੂਨ ਨਾਲ ਲਥਪਥ ਹੋ ਗਏ। ਇਸ ਦੌਰਾਨ ਜ਼ਖ਼ਮੀ ਹਾਲਤ ’ਚ ਉਨ੍ਹਾਂ ਨੇ ਆਪਣੇ ਪਿਤਾ ਗੁਰਮੁਖ ਸਿੰਘ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਗਏ, ਜਿੱਥੇ ਸਿਰ ’ਚ ਜ਼ਿਆਦਾ ਸੱਟ ਹੋਣ ਕਰਕੇ ਉਸ ਦੇ ਪਿਤਾ ਨੂੰ ਅੰਮ੍ਰਿਤਸਰ ਗੁਰੂ ਨਾਨਕ ਮਿਸ਼ਨ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਬੀਤੀ 12 ਅਪ੍ਰੈਲ ਨੂੰ ਉਨ੍ਹਾਂ ਦੀ ਮੌਤ ਹੋ ਗਈ।

ਉਧਰ, ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਉਪਰੋਕਤ ਚਾਰਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਜ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ’ਚ ਛਾਪੇਮਾਰੀ ਕੀਤੀ ਹੋਈ ਹੈ। ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

Read Next

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 8 ਤੋਂ 10 ਨੌਜਵਾਨਾਂ ਨੇ ਆਪਣੀ 4 ਮਹੀਨੇ ਦੀ ਗਰਭਵਤੀ ਪਤਨੀ ਨਾਲ ਦਵਾਈ ਲੈਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।