ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ – ‘ਚ ਅਮਨ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਨਜ਼ਰ ਆ ਰਹੀ ਹੈ। ਸੂਤਰਾਂ ਮੁਤਾਬਕ ਇਸ ਸਮੇਂ ਦੀ ਵੱਡੀ ਖਬਰ ਜਲੰਧਰ ਦੇ ਬਸਤੀ ਸ਼ੇਖ ਇਲਾਕੇ ਤੋਂ ਆ ਰਹੀ ਹੈ। ਜਿੱਥੇ ਆਪਣੀ ਚਾਰ ਮਹੀਨੇ ਦੀ ਗਰਭਵਤੀ ਪਤਨੀ ਨਾਲ ਦਵਾਈ ਲੈਣ ਜਾ ਰਹੇ ਇੱਕ ਨੌਜਵਾਨ ਦਾ 8 ਤੋਂ 10 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਰਾਤ 8 ਤੋਂ 9 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਦੋ ਸਾਲ ਪਹਿਲਾਂ ਦੋਵਾਂ ਧਿਰਾਂ ਵਿਚ ਲੜਾਈ ਹੋਈ ਸੀ ਅਤੇ ਅਜੇ ਵੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਕਿਤ ਜੰਬਾ ਵਜੋਂ ਹੋਈ ਹੈ।
