Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਨਕੋਦਰ ਨਾਬਾਲਗਾ ਗੈਂਗਰੇਪ ਮਾਮਲੇ ‘ਚ ਪੁਲਸ ਨੇ ਸਾਰੇ 8 ਮੁਲਜ਼ਮ ਕੀਤੇ ਕਾਬੂ, ਨਾਬਾਲਗ ਨੂੰ ਭੇਜਿਆ ਜੁਵੇਨਾਈਲ ਹੋਮ

ਨਕੋਦਰ – ਨਕੋਦਰ ਵਿਖੇ ਇਕ ਧਾਰਮਿਕ ਅਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਮੱਥਾ ਟੇਕਣ ਆਈ 16 ਸਾਲਾ ਨਾਬਾਲਗ ਲੜਕੀ ਨਾਲ ਹੋਏ ਗੈਂਗਰੇਪ ਦੇ ਮਾਮਲੇ ’ਚ ਜਲੰਧਰ ਦਿਹਾਤੀ ਪੁਲਸ ਨੇ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਡੀ.ਐੱਸ.ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਿਟੀ ਥਾਣਾ ਮੁਖੀ ਇੰਸ. ਸੰਜੀਵ ਕਪੂਰ ਨੇ ਕਿਹਾ ਕਿ ਲੋੜੀਂਦੇ 8 ਮੁਲਜ਼ਮਾਂ, ਜਿਨ੍ਹਾਂ ’ਚ ਕਰਨ, ਪਵਨ, ਮੁਕੇਸ਼ ਕੁਮਾਰ ਯਾਦਵ ਵਾਸੀਆਨ (ਤਿੰਨੇ) ਸੁੰਦਰ ਨਗਰ ਨਕੋਦਰ, ਨਵਨੀਤ ਸਿੰਘ, ਚੰਦਨ ਤੇ ਵਿਕਰਾਲ ਰਾਜ ਵਾਸੀਆਨ (ਤਿੰਨੇ) ਆਜ਼ਾਦ ਨਗਰ ਨਕੋਦਰ, ਵਿੱਕੀ ਵਾਸੀ ਮੁਹੱਲਾ ਰਹਿਮਾਨਪੁਰਾ ਤੇ ਅਜੇ ਕੁਮਾਰ ਵਾਸੀ ਵਿਜੇ ਨਗਰ ਕਾਲੋਨੀ ਨਕੋਦਰ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਨਕੋਦਰ-ਜਲੰਧਰ ਰੋਡ ’ਤੇ ਪਿੰਡ ਸਿਆਣੀਵਾਲ ਨੇੜਿਓਂ ਕਾਬੂ ਕਰ ਕੇ ਘਟਨਾਕ੍ਰਮ ’ਚ ਵਰਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ।

7 ਮੁਲਜ਼ਮ ਪੁਲਸ ਰਿਮਾਂਡ ’ਤੇ, ਇਕ ਜੁਵੇਨਾਈਲ ਹੋਮ ਲੁਧਿਆਣਾ ਭੇਜਿਆ
ਉਕਤ ਮਾਮਲੇ ਵਿਚ ਜਿਨ੍ਹਾਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ, ਉਨ੍ਹਾਂ ਵਿਚੋਂ ਇਕ ਨੌਜਵਾਨ ਨਾਬਾਲਗ ਸੀ, ਜਿਸ ਨੂੰ ਜੁਵੇਨਾਈਲ ਹੋਮ ਲੁਧਿਆਣਾ ਵਿਖੇ ਭੇਜਿਆ ਗਿਆ ਹੈ, ਬਾਕੀ 7 ਮੁਲਜ਼ਮਾਂ ਕਰਨ, ਮੁਕੇਸ਼ ਕੁਮਾਰ ਯਾਦਵ, ਨਵਨੀਤ ਸਿੰਘ, ਚੰਦਨ, ਵਿਕਰਾਲ ਰਾਜ, ਵਿੱਕੀ ਕੁਮਾਰ ਤੇ ਅਜੇ ਕੁਮਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 5 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਮਾਮਲੇ ’ਚ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁਕਤਸਰ ਦੇ ਮਲੋਟ ਤੋਂ ਨਾਬਾਲਗ ਕੁੜੀ ਬੱਸ ਰਾਹੀਂ ਨਕੋਦਰ ਮੱਥਾ ਟੇਕਣ ਆਈ ਸੀ, ਜਿਸ ਨੂੰ ਕਮਰਾ ਦਿਵਾਉਣ ਦਾ ਝਾਂਸਾ ਦੇ ਕੇ 8 ਨੌਜਵਾਨਾਂ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਸੀ। ਇਨ੍ਹਾਂ ਮੁਲਜ਼ਮਾਂ ‘ਚੋਂ ਇਕ ਨਾਬਾਲਗ ਵੀ ਹੈ।

Vinkmag ad
Share Our Daily Posts

News Desk

Read Previous

ਮਾਸੂਮ ‘ਦਿਲਰੋਜ਼’ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ

Read Next

ਫ਼ਿਲੌਰ ‘ਚ ਉੱਡੀਆਂ ਚੋਣ ਜ਼ਾਬਤੇ ਦੀਆਂ ਧੱਜੀਆਂ! ਦੋ ਧਿਰਾਂ ਦੀ ਲੜਾਈ ‘ਚ ਨਾਜਾਇਜ਼ ਹਥਿਆਰ ਨਾਲ ਚੱਲੀਆਂ ਗੋਲ਼ੀਆਂ