Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬ ਪੁਲਸ ਦੀ ਵੱਡੀ ਕਾਰਵਾਈ! ਨਾਮੀ ਗੈਂਗਸਟਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਸ ਨੇ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ‘ਤੇ ਵੱਡਾ ਵਾਰ ਕਰਦਿਆਂ ਮਲਕੀਤ ਸਿੰਘ ਉਰਫ਼ ਨਵਾਬ ਨੂੰ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕੋਲੋਂ ਪਿਲਤੌਲਾਂ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਨਵਾਬ ਗੋਪੀ ਘਨਸ਼ਾਮਪੁਰੀਆ ਤੇ ਹੈਰੀ ਚੱਠਾ ਗੈਂਗਸ ਦਾ ਮੈਂਬਰ ਸੀ ਤੇ ਉਸ ਖ਼ਿਲਾਫ਼ ਕਈ ਕ੍ਰਿਮੀਨਲ ਕੇਸ ਦਰਜ ਸਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਦੀ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਲਕੀਤ ਸਿੰਘ ਉਰਫ਼ ਨਵਾਬ ਅਤੇ ਉਸ ਦੇ ਸਾਥੀ ਗਮਦੂਰ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਕੋਲੋਂ 6 ਪਿਸਤੌਲਾਂ, 10 ਜਿੰਦਾ ਕਾਰਤੂਸ ਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਨਵਾਬ ਗੋਪੀ ਘਨਸ਼ਾਮਪੁਰੀਆ ਤੇ ਹੈਰੀ ਚੱਠਾ ਗੈਂਗਸ ਨਾਲ ਜੁੜਿਆ ਹੋਇਆ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਚਲਾ ਰਿਹਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 30 ਕ੍ਰਿਮੀਨਲ ਕੇਸ ਦਰਜ ਹਨ ਤੇ ਉਕਤ ਗਿਰੋਹ ਤੋਂ ਤਕਰੀਬਨ 100 ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Vinkmag ad
Share Our Daily Posts

News Desk

Read Previous

ਫ਼ਿਲੌਰ ‘ਚ ਉੱਡੀਆਂ ਚੋਣ ਜ਼ਾਬਤੇ ਦੀਆਂ ਧੱਜੀਆਂ! ਦੋ ਧਿਰਾਂ ਦੀ ਲੜਾਈ ‘ਚ ਨਾਜਾਇਜ਼ ਹਥਿਆਰ ਨਾਲ ਚੱਲੀਆਂ ਗੋਲ਼ੀਆਂ

Read Next

ਜਲੰਧਰ ਦੇ ਸਪਾ ਸੈਂਟਰਾਂ ’ਚ ਪੁਲਸ ਦੀ ਰੇਡ, ਕਈ ਲੜਕੀਆਂ ਤੇ ਗਲਤ ਕੰਮ ਕਰਨ ਆਏ ਨੌਜਵਾਨ ਕਾਬੂ