Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਸਕੂਟਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 2 ਦੀ ਮੌਤ, 2 ਜ਼ਖ਼ਮੀ

ਸ਼ਾਹਕੋਟ – ਇਥੋਂ ਨਜ਼ਦੀਕੀ ਪਿੰਡ ਮਾਣਕਪੁਰ ’ਚ ਸਕੂਟਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ 2 ਨੌਜਵਾਨਾਂ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8 ਵਜੇ ਇਕ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨ ਮਨਦੀਪ ਸਿੰਘ ਪੁੱਤਰ ਕੁੰਦਨ ਸਿੰਘ, ਗੋਰਾ ਪੁੱਤਰ ਭੋਲਾ ਰਾਮ ਤੇ ਹਰਜੀਤ ਸਿੰਘ ਕਾਲਾ ਵਾਸੀ ਪਿੰਡ ਰਾਜੇਵਾਲ ਤੋਂ ਲੇਬਰ ਦਾ ਕੰਮ ਕਰਕੇ ਆਪਣੇ ਪਿੰਡ ਜਲਾਲਪੁਰ ਨੂੰ ਵਾਪਸ ਜਾ ਰਹੇ ਸਨ।

ਸਾਹਮਣਿਓਂ ਇਕ ਸਕੂਟਰ ਸਵਾਰ ਬਜ਼ੁਰਗ ਸਵਰਨ ਸਿੰਘ, ਜੋ ਦਾਣਾ ਮੰਡੀ ਕੋਹਾੜ ਕਲਾਂ ਤੋਂ ਸਕੂਟਰ ’ਤੇ ਪਿੰਡ ਨਵਾਂ ਪਿੰਡ ਅਕਾਲੀਆਂ (ਸ਼ਾਹਕੋਟ) ਨੂੰ ਜਾ ਰਿਹਾ ਸੀ, ਜਦੋਂ ਇਹ ਦੋਵੇਂ ਵਾਹਨ ਪਿੰਡ ਮਾਣਕਪੁਰ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ’ਚ ਇਹ ਚਾਰੋਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਲੇ-ਦੁਆਲੇ ਦੇ ਲੋਕਾਂ ਵਲੋਂ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਾਲ ਸ਼ਾਹਕੋਟ ਵਿਖੇ ਪਹੁੰਚਾਇਆ ਗਿਆ।

ਉਥੇ ਮੌਜੂਦ ਡਾਕਟਰ ਨੇ ਮਨਦੀਪ ਸਿੰਘ (28) ਪੁੱਤਰ ਕੁੰਦਨ ਸਿੰਘ ਤੇ ਗੋਰਾ (32) ਪੁੱਤਰ ਭੋਲਾ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਰੂਪ ’ਚ ਜ਼ਖ਼ਮੀ ਬਜ਼ੁਰਗ ਵਿਅਕਤੀ ਸਵਰਨ ਸਿੰਘ ਤੇ ਹਰਜੀਤ ਸਿੰਘ ਕਾਲਾ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫ਼ਰ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸਪਾ ਸੈਂਟਰਾਂ ’ਚ ਪੁਲਸ ਦੀ ਰੇਡ, ਕਈ ਲੜਕੀਆਂ ਤੇ ਗਲਤ ਕੰਮ ਕਰਨ ਆਏ ਨੌਜਵਾਨ ਕਾਬੂ

Read Next

ਮਾਪਿਆਂ ਨੂੰ ਚਿੱਠੀ ਲਿਖ ਘਰੋਂ ਗਾਇਬ ਹੋਈ ਚੌਥੀ ”ਚ ਪੜ੍ਹਦੀ ਬੱਚੀ, ਲਿਖਿਆ- ””ਜਿੱਥੇ ਵੀ ਰਹਾਂਗੀ, ਖੁਸ਼ ਰਹਾਂਗੀ…