Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਵਿਆਹੁਤਾ ਨਾਲ ਨਾਜਾਇਜ਼ ਸੰਬੰਧ, ਸਹੇਲੀਆਂ ਨਾਲ ਵੀ ਬਨਾਉਣਾ ਚਾਹੁੰਦਾ ਸੀ, 10 ਜਣਿਆਂ ਨੇ ਮਿਲ ਕੇ ਕਰਤਾ ਕਤਲ

ਜਲੰਧਰ –  ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਨੇ ਅੰਨ੍ਹੇ ਕਤਲ ਕੇਸ ਨੂੰ 24 ਘੰਟਿਆਂ ਵਿਚ ਸੁਲਝਾਉਂਦੇ ਹੋਏ ਇਕ ਨਾਬਾਲਗ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 21 ਅਪ੍ਰੈਲ ਨੂੰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਪਿੰਡ ਖੇੜਾ ਦੀ ਲਿੰਕ ਰੋਡ ’ਤੇ ਗਾਰਜੀਅਨ ਜਿਮ ਦੇ ਪਿੱਛੇ ਖਾਲੀ ਪਲਾਟ ਨੇੜੇ ਇਕ ਲਾਸ਼ ਪਈ ਹੋਈ ਹੈ। ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਜਾਰਜ ਉਰਫ ਕੱਟਾ ਪੁੱਤਰ ਸਵ. ਹਰਬੰਸ ਲਾਲ ਨਿਵਾਸੀ ਪਿੰਡ ਸੰਸਾਰਪੁਰ, ਥਾਣਾ ਕੈਂਟ, ਜਲੰਧਰ ਵਜੋਂ ਹੋਈ। ਉਸ ਤੋਂ ਬਾਅਦ ਸਦਰ ਪੁਲਸ ਸਟੇਸ਼ਨ ਵਿਚ ਐੱਫ. ਆਈ. ਆਰ. ਨੰਬਰ 75, ਮਿਤੀ 21 ਅਪ੍ਰੈਲ ਨੂੰ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ।

ਸੀ. ਪੀ. ਨੇ ਦੱਸਿਆ ਕਿ ਪੁਲਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਦੇ ਪਿੰਡ ਸੰਸਾਰਪੁਰ ਨਿਵਾਸੀ ਸੋਨੀਆ ਨਾਂ ਦੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ ਪਰ ਜਾਰਜ ਸੋਨੀਆ ਦੀ ਸਹੇਲੀ ਗੋਮਤੀ ਉਰਫ ਪ੍ਰੀਤੀ ਅਤੇ ਕਾਜਲ ਨਾਂ ਦੀਆਂ ਔਰਤਾਂ ਨਾਲ ਵੀ ਨਾਜਾਇਜ਼ ਸਬੰਧ ਬਣਾਉਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਸੋਨੀਆ ਨੇ ਇਸਦਾ ਵਿਰੋਧ ਕੀਤਾ ਅਤੇ ਉਸਨੇ ਆਪਣੇ 9 ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਜਾਰਜ ਦਾ ਕਤਲ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਣ ਕੁਮਾਰ ਉਰਫ ਖੱਬੂ ਉਰਫ ਖੰਨਾ ਨਿਵਾਸੀ ਪਿੰਡ ਬੰਬੀਆਂਵਾਲ, ਸੁਹੇਲ ਉਰਫ ਪਰੋਥਾ ਨਿਵਾਸੀ ਪਿੰਡ ਬੰਬੀਆਂਵਾਲ, ਜਗਪ੍ਰੀਤ ਉਰਫ ਜੱਗੂ ਨਿਵਾਸੀ ਪਿੰਡ ਬੰਬੀਆਂਵਾਲ ਅਤੇ ਜਸਕਰਨ ਸਿੰਘ ਉਰਫ ਮੱਲੂ ਦੇ ਰੂਪ ਵਿਚ ਹੋਈ ਹੈ।

ਬੂਟਾ ਰਾਮ ਦਾ ਬੇਟਾ ਨਿਵਾਸੀ ਪਿੰਡ ਮੱਲੂ, ਜ਼ਿਲ੍ਹਾ ਕਪੂਰਥਲਾ, ਜੋ ਕਿ ਹੁਣ ਪਿੰਡ ਬੰਬੀਆਂਵਾਲ ਵਿਚ ਕਿਰਾਏਦਾਰ ਹੈ, ਮਨਜੀਤ ਉਰਫ ਮਾਨ ਪੁੱਤਰ ਮਹਿੰਦਰਪਾਲ ਨਿਵਾਸੀ ਪਿੰਡ ਰਹਿਮਾਨਪੁਰ, ਸੋਨੀਆ ਪਤਨੀ ਸਵ. ਵਿਜੇ ਕੁਮਾਰ ਨਿਵਾਸੀ ਪਿੰਡ ਸੰਸਾਰਪੁਰ, ਪ੍ਰੀਤੀ ਪਤਨੀ ਅਜੈ ਨਿਵਾਸੀ ਲਾਲ ਕੁੜਤੀ ਛਾਉਣੀ, ਕਾਜਲ ਪਤਨੀ ਵਿਸ਼ਾਲ ਨਿਵਾਸੀ ਪਿੰਡ ਧੀਣਾ ਅਤੇ ਸੋਨੂੰ ਉਰਫ ਕਾਲੀ ਪੁੱਤਰ ਜਸਪਾਲ ਉਰਫ ਨਿੱਕਾ ਨਿਵਾਸੀ ਪਿੰਡ ਬੰਬੀਆਂਵਾਲ ਦੇ ਨਾਲ ਇਕ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਧਾਰਾ 148, 149 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ 120-ਬੀ ਆਈ. ਪੀ. ਸੀ. ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ।

ਸੀ. ਪੀ. ਨੇ ਕਿਹਾ ਕਿ ਇਕ ਹੋਰ ਮੁਲਜ਼ਮ ਪਿੰਡ ਬੰਬੀਆਂਵਾਲ ਨਿਵਾਸੀ ਅਜੈਦੀਪ ਸਿੰਘ ਅਜੇ ਫ਼ਰਾਰ ਹੈ, ਜਿਸਨੂੰ ਜਲਦ ਫੜ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ ਵਾਰਦਾਤ ਵਿਚ ਵਰਤੇ ਤੇਜ਼ਧਾਰ ਹਥਿਆਰ ਅਤੇ ਇਕ ਹੁੰਡਈ ਆਈ-20 ਕਾਰ ਨੰਬਰ ਪੀ ਬੀ 03 ਏ ਐਕਸ-9162 ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਕਿਸੇ ਵੀ ਮੁਲਜ਼ਮ ਦਾ ਪਹਿਲਾਂ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। ਜੇਕਰ ਜਾਂਚ ਵਿਚ ਕੋਈ ਹੋਰ ਵੀ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਜਿਉਂਦੇ ਸੜ ਗਏ ਮਾਸੂਮ ਬੱਚੇ

Read Next

ਪੰਜਾਬ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ‘ਆਪ’ ‘ਚ ਸ਼ਾਮਲ