Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਇਕ ਹੋਰ ਨੂੰਹ ਨੇ ਵਿਦੇਸ਼ ਜਾ ਕੇ ਬਦਲਿਆ ਰੰਗ ! 30 ਲੱਖ ਲਾ ਕੇ ਕੈਨੇਡਾ ਭੇਜਣ ਵਾਲੇ ਪਤੀ ਅੱਗੇ ਰੱਖ’ਤੀ ਤਲਾਕ ਦੀ ਮੰਗ

ਦੋਰਾਹਾ (ਵਿਨਾਇਕ)- ਲੁਧਿਆਣਾ ਜ਼ਿਲ੍ਹੇ ਦੇ ਪਾਇਲ ਇਲਾਕੇ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਹੁਰੇ ਪਰਿਵਾਰ ਨੇ 30 ਲੱਖ ਰੁਪਏ ਖ਼ਰਚ ਕਰ ਕੇ ਨੂੰਹ ਨੂੰ ਵਿਦੇਸ਼ ਭੇਜਿਆ ਸੀ ਤੇ ਨੂੰਹ ਨੇ ਬਾਅਦ ‘ਚ ਆਪਣੇ ਪਤੀ ਨੂੰ ਸੱਦਣ ਤੋਂ ਇਨਕਾਰ ਕਰ ਦਿੱਤਾ। ਇਹੀ ਨਹੀਂ, ਜਦੋਂ ਸਹੁਰਾ ਪਰਿਵਾਰ ਵੱਲੋਂ ਉਸ ਦੇ ਪਤੀ ਨੂੰ ਵਿਦੇਸ਼ ਬੁਲਾਉਣ ਦੀ ਵਾਰ-ਵਾਰ ਮੰਗ ਰੱਖੀ ਗਈ ਤਾਂ ਉਸ ਨੇ ਅੱਗੋਂ ਤਲਾਕ ਦੀ ਮੰਗ ਰੱਖ ਦਿੱਤੀ। ਇਸ ਸਬੰਧੀ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਰਾਹਾ ਪੁਲਸ ਨੇ ਵਿਦੇਸ਼ ‘ਚ ਰਹਿੰਦੀ ਨੂੰਹ ਦੇ ਖਿਲਾਫ਼ ਧਾਰਾ 420, 406 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਸ਼ਿਕਾਇਤਕਰਤਾ ਅਮਰਜੀਤ ਸਿੰਘ (ਪ੍ਰਧਾਨ) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬਰਮਾਲੀਪੁਰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਪੁਲਸ ਦੇ ਪਬਲਿਕ ਸ਼ਿਕਾਇਤ ਪੋਰਟਲ ‘ਤੇ ਸ਼ਿਕਾਇਤ ਨੰਬਰ 318386 ਮਿਤੀ 14.03.2024 ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੇ ਲੜਕੇ ਮਨਦੀਪ ਸਿੰਘ ਦਾ ਰਿਸ਼ਤਾ ਮਨਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਕਾਲਖ, ਜ਼ਿਲ੍ਹਾ ਲੁਧਿਆਣਾ ਨਾਲ 11.11.2009 ਨੂੰ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਸਹੁਰਾ ਅਮਰਜੀਤ ਸਿੰਘ ਨੇ ਸਾਰਾ ਖਰਚਾ ਕਰਕੇ ਮਨਦੀਪ ਕੌਰ ਨੂੰ 20.04.2010 ਕੈਨੇਡਾ ਭੇਜ ਦਿੱਤਾ।

ਇਸ ਦੌਰਾਨ ਵਾਪਸ ਆ ਕੇ ਮਨਦੀਪ ਕੌਰ ਨੇ 23.12.11 ਨੂੰ ਉਸ ਦੇ ਲੜਕੇ ਮਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ। ਇਸ ‘ਤੇ ਉਸ ਦਾ ਕੁੱਲ 30 ਲੱਖ ਰੁਪਏ ਖਰਚਾ ਆਇਆ। ਵਿਆਹ ਤੋਂ ਇਕ ਮਹੀਨੇ ਬਾਅਦ ਮਨਦੀਪ ਕੌਰ ਕੈਨੇਡਾ ਚਲੀ ਗਈ ਅਤੇ 30.10.2013 ਨੂੰ ਮਨਦੀਪ ਕੌਰ ਭਾਰਤ ਵਾਪਸ ਆਪਣੇ ਸਹੁਰੇ ਘਰ ਆ ਗਈ ਅਤੇ ਕਰੀਬ 3 ਮਹੀਨੇ ਰਹਿਣ ਤੋਂ ਬਾਅਦ ਉਹ ਮੁੜ ਕੈਨੇਡਾ ਚਲੀ ਗਈ। ਜਿਸ ਤੋਂ ਬਾਅਦ ਮਨਦੀਪ ਕੌਰ ਨੇ ਆਪਣੇ ਪਤੀ ਮਨਦੀਪ ਸਿੰਘ ਨੂੰ ਕੈਨੇਡਾ ਬੁਲਾਉਣ ਤੋਂ ਸਹੁਰਾ ਪਰਿਵਾਰ ਨੂੰ ਸਾਫ਼ ਇਨਕਾਰ ਕਰ ਦਿੱਤਾ ਅਤੇ ਹੁਣ ਆਪਣੇ ਪਤੀ ਮਨਦੀਪ ਸਿੰਘ ਤੋਂ ਤਲਾਕ ਦੀ ਮੰਗ ਕਰਨ ਲੱਗੀ।

ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?
ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ.ਐੱਸ.ਆਈ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਹਿਲਾ ਮੁਲਜ਼ਮ ਖਿਲਾਫ਼ ਧੋਖਾਧੜੀ ਦੀਆ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ ‘ਚ ਸੁੱਟੀ ਲਾਸ਼

Read Next

ਜਲੰਧਰ ਦੇ ਮਸ਼ਹੂਰ ਬਿੱਟੂ ਪ੍ਰਦੇਸੀ ਦੀ ਚਾਟ ‘ਚੋਂ ਨਿਕਲੀ ਕਿਰਲੀ, ਗ੍ਰਾਹਕ ਨੇ ਦੁਕਾਨ ‘ਤੇ ਆ ਕੇ ਕੀਤਾ ਹੰਗਾਮਾ