Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੰਜਾਬ ‘ਚ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ, ਲੋਕਾਂ ‘ਚ ਦਹਿਸ਼ਤ

ਗੁਰੂਹਰਸਹਾਏ, ਫਿਰੋਜ਼ਪੁਰ – ਗੁਰੂਹਰਸਹਾਏ ਦੇ ਥਾਣਾ ਮੁਖੀ ਉਪਕਾਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ‘ਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਮੁਕਤਸਰ ਰੋਡ ‘ਤੇ ਸਥਿਤ ਗੁਰਦੁਆਰਾ ਬੇਰ ਸਾਹਿਬ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੁੱਝ ਨੌਜਵਾਨਾਂ ਦੇ ਕੋਲ ਨਾਜਾਇਜ਼ ਅਸਲਾ ਹੈ, ਜੋ ਗੁਰੂਹਰਸਹਾਏ ਸ਼ਰੀਹ ਵਾਲਾ ਰੋਡ ‘ਤੇ ਮੋਟਰਸਾਈਕਲ ਲੈ ਕੇ ਖੜ੍ਹੇ ਹੋਏ ਹਨ ਅਤੇ ਕਿਸੇ ਲੁੱਟ-ਖੋਹ ਦੀ ਵਾਰਦਾਤ ਕਰਨ ਦੀ ਤਾਕ ‘ਚ ਹਨ।

ਇਸ ‘ਤੇ ਥਾਣਾ ਮੁਖੀ ਉਪਕਾਰ ਸਿੰਘ ਪੁਲਸ ਪਾਰਟੀ ਸਮੇਤ ਸ਼ਰੀਹ ਵਾਲਾ ਰੋਡ ‘ਤੇ ਪੈਂਦੇ ਮੋੜ ਪਿੰਡ ਲਖਮੀਰਪੁਰਾ ਪਹੁੰਚੇ ਤਾਂ ਇੱਕ ਮੋਟਰਸਾਈਕਲ ‘ਤੇ 3 ਨੌਜਵਾਨ ਆਉਂਦੇ ਦਿਖਾਈ ਦਿੱਤੇ। ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤਾਨ ਦੋਸ਼ੀਆਨ ਨੇ ਪੁਲਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ‘ਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਵੀ ਹਵਾਈ ਫਾਇਰ ਕੀਤੇ ਅਤੇ ਸਿਪਾਹੀ ਦੇਵਪ੍ਰੀਤ ਸਿੰਘ ਨੇ ਸਰਕਾਰੀ ਅਸਾਲਟ ਨਾਲ ਇੱਕ ਫਾਇਰ ਕੀਤਾ ਤਾਂ 2 ਨੌਜਵਾਨ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜ ਗਏ, ਜਦੋਂ ਕਿ ਇੱਕ ਨੌਜਵਾਨ  ਰਾਹੁਲ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 1 ਮੋਟਰਸਾਈਕਲ ਬਰਾਮਦ ਕੀਤਾ ਗਿਆ। ਫਿਲਹਾਲ ਫੜ੍ਹੇ ਗਏ ਲੁਟੇਰੇ ਕੋਲੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਦਿਖਾਈ ਦੇ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਮਸ਼ਹੂਰ ਬਿੱਟੂ ਪ੍ਰਦੇਸੀ ਦੀ ਚਾਟ ‘ਚੋਂ ਨਿਕਲੀ ਕਿਰਲੀ, ਗ੍ਰਾਹਕ ਨੇ ਦੁਕਾਨ ‘ਤੇ ਆ ਕੇ ਕੀਤਾ ਹੰਗਾਮਾ

Read Next

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ