Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਵਿਆਹ ਦੇ 4 ਦਿਨ ਬਾਅਦ ਲਾੜੀ ਦੀ ਮੌਤ, ਬਾਥਰੂਮ ‘ਚ ਮਿਲੀ ਲਾਸ਼

ਪਟਿਆਲਾ – ਇਕ ਠੱਗ ਕੁੜੀ ਵੱਲੋਂ ਇਕ ਨਹੀਂ, ਦੋ ਨਹੀਂ ਸਗੋਂ 12 ਨੌਜਵਾਨਾਂ ਨੂੰ ਵਿਆਹ ਕਰਵਾ ਕੇ ਠੱਗੀਆਂ ਮਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਿਮਰਨ ਨਾਂ ਦੀ ਇਹ ਕੁੜੀ 12 ਨੌਜਵਾਨਾਂ ਨਾਲ ਵਿਆਹ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਚੁੱਕੀ ਹੈ। ਇਸ ਦੌਰਾਨ ਇਸ ਠੱਗ ਲਾੜੀ ਹੱਥੋਂ ਠੱਗੇ ਗਏ ਮੁਕੇਸ਼ ਨਾਮਕ ਨੌਜਵਾਨ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਮਾਮਲਾ ਪਟਿਆਲਾ ਦਾ ਹੈ ਜਿੱਥੇ ਸਿਮਰਨ ਨਾਮਕ ਲੜਕੀ ਨੇ 12 ਵਾਰ ਵਿਆਹ ਕਰਵਾ ਕੇ ਨੌਜਵਾਨਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ। ਸਿਮਰਨ ਖ਼ਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਦੇ ਚੱਲਦੇ ਇਹ ਜੇਲ੍ਹ ਵੀ ਜਾ ਚੁੱਕੀ ਹੈ ਪਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਮੁੜ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੰਦੀ ਹੈ।

ਮੁਕੇਸ਼ ਨਾਮਕ ਵਿਅਕਤੀ ਜੋ ਕਿ ਹਿਸਾਰ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਸਿਮਰਨ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 4.5 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਮੁਕੇਸ਼ ਨੇ ਪਟਿਆਲਾ ਦੇ ਲਾਹੌਰੀ ਗੇਟ ਥਾਣਾ ਡਿਵੀਜ਼ਨ ਨੰਬਰ 4 ਵਿਚ ਉਸ ਖ਼ਿਲਾਫ਼ ਕੇਸ ਦਰਜ ਕਰਵਾਇਆ ਪਰ ਪੁਲਸ ਉਸ ਦੀ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਰਿਹਾ ਹੈ। ਹੁਣ ਮੁਕੇਸ਼ ਨੇ ਸਿਮਰ ਅਤੇ ਉਸ ਦਾ ਵਿਆਹ ਕਰਵਾਉਣ ਵਾਲੇ ਵਿਚੋਲੇ ਖ਼ਿਲਾਫ ਵੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਮੁਕੇਸ਼ ਨੇ ਦੱਸਿਆ ਕਿ ਸਿਮਰਨ ਨੇ ਉਸ ‘ਤੇ ਝੂਠਾ ਕੇਸ ਦਰਜ ਕਰਵਾਇਆ ਹੋਇਆ ਹੈ, ਜਿਸ ਕਾਰਣ ਉਹ ਪਿਛਲੇ ਢਾਈ ਸਾਲ ਤੋਂ ਪਟਿਆਲਾ ਦੇ ਚੱਕਰ ਕੱਢ ਰਿਹਾ ਹੈ। ਇਸ ਠੱਗ ਕੁੜੀ ਕਾਰਣ ਉਹ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਅਤੇ ਪ੍ਰੇਸ਼ਾਨੀ ਕਾਰਣ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਹੁਣ ਉਸ ਨੂੰ ਪਤਾ ਲੱਗਾ ਕਿ ਸਿਮਰਨ ਨੇ ਪਹਿਲਾਂ ਵੀ 10-12 ਵਿਆਹ ਕਰਵਾਏ ਹਨ। ਉਸ ਨੇ ਕਿਹਾ ਕਿ ਉਕਤ ਲੜਕੀ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਸ ਨੂੰ ਇਨਸਾਫ ਦਿਵਾਇਆ ਜਾਵੇ।

Vinkmag ad
Share Our Daily Posts

News Desk

Read Previous

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

Read Next

ਕੈਨੇਡਾ ਪੁਲਸ ਨੇ ਨਿੱਝਰ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਕੀਤੇ ਵੱਡੇ ਖ਼ੁਲਾਸੇ, ਭਾਰਤ ’ਤੇ ਦਿੱਤਾ ਇਹ ਬਿਆਨ