Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਫਰਿੱਜ ਵੇਚਣ ਪਿੱਛੇ ਭਰਾ ਨੇ ਹੀ ਕਰ’ਤਾ ਭਰਾ ਦਾ ਕਤਲ, ਬੈੱਡ ‘ਚ ਲਾਸ਼ ਲੁਕਾ ਖ਼ੁਦ ਫ਼ੋਨ ਕਰ ਕਿਹਾ, ‘ਆ ਕੇ ਸਾਂਭ ਲਵੋ’

ਨਡਾਲਾ – ਥਾਣਾ ਸੁਭਾਨਪੁਰ ਦੇ ਪਿੰਡ ਨਡਾਲਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੀ ਹਿੰਮਤ ਸਿੰਘ ਕਾਲੋਨੀ ਵਿਖੇ ਫਰਿੱਜ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਭਰਾ ਨੇ ਹੀ ਭਰਾ ਦਾ ਕਤਲ ਕਰ ਦਿੱਤਾ। ਇਸ ਦੌਰਾਨ ਡੀ.ਐੱਸ.ਪੀ. ਸੁਰਿੰਦਰ ਪਾਲ ਧੋਗੜੀ ਪੁਲਸ ਪਾਰਟੀ ਸਣੇ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਅਜੀਤ ਸਿੰਘ ਦੇ ਬਿਆਨ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ।

ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਅਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਹਿੰਮਤ ਸਿੰਘ ਕਾਲੋਨੀ ਨਡਾਲਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਹ ਪਿਛਲੇ 2 ਸਾਲਾਂ ਤੋਂ ਜ਼ੀਰਕਪੁਰ ਫੋਕਲ ਪੁਆਇੰਟ ’ਚ ਬੀ-3 ਫੈਕਟਰੀ ’ਚ ਸਕਿਓਰਟੀ ਗਾਰਡ ਲੱਗਾ ਹੋਇਆ ਹੈ, ਉਹ ਫੈਕਟਰੀ ਨੇੜੇ ਹੀ ਕਮਰਾ ਕਿਰਾਏ ’ਤੇ ਲੈ ਕੇ ਉੱਥੇ ਹੀ ਰਹਿੰਦਾ ਹੈ। ਉਹ ਕਦੀ-ਕਦਾਈ ਆਪਣੇ ਘਰ ਪਿੰਡ ਨਡਾਲਾ ਆਉਂਦਾ ਹੈ।

ਅਜੀਤ ਸਿੰਘ ਨੇ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਸ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਹੋ ਚੁੱਕੀ ਹੈ। ਉਸਦੇ 2 ਲੜਕੇ ਹਨ, ਜੋ ਦੋਵੇ ਹੀ ਨਸ਼ੇ ਕਰਦੇ ਹਨ। ਵੱਡਾ ਲੜਕਾ ਕੁਲਵਿੰਦਰ ਸਿੰਘ ਉਰਫ ਮੰਗਾ ਜਿਸ ਦੀ ਉਮਰ ਕਰੀਬ 26 ਸਾਲ ਹੈ, ਜੋ ਪ੍ਰਾਈਵੇਟ ਤੌਰ ’ਤੇ ਡਰਾਈਵਰੀ ਕਰਦਾ ਹੈ, ਜੋ ਜ਼ਿਆਦਾਤਰ ਘਰ ਤੋਂ ਬਾਹਰ ਹੀ ਰਹਿੰਦਾ ਹੈ ਅਤੇ ਕਦੀ-ਕਦਾਈਂ ਘਰ ਆਉਂਦਾ ਹੈ।

ਉਸ ਨੇ ਕਿਹਾ ਕਿ ਉਸ ਦਾ ਛੋਟਾ ਲੜਕਾ ਸੁਖਵਿੰਦਰ ਸਿੰਘ ਉਰਫ ਨਿੱਕਾ ਉਰਫ ਗੁਰਜੰਟ ਸਿੰਘ (22), ਜੋ ਕਈ ਵਾਰ ਮੇਰੇ ਕੋਲ ਜੀਰਕਪੁਰ ਚਲੇ ਜਾਂਦਾ ਸੀ ਅਤੇ ਕੁੱਝ ਦਿਨ ਰਹਿਣ ਤੋਂ ਬਾਅਦ ਵਾਪਸ ਘਰ ਆ ਜਾਂਦਾ ਸੀ। 2 ਮਹੀਨੇ ਤੋਂ ਸੁਖਵਿੰਦਰ ਸਿੰਘ ਉਰਫ ਨਿੱਕਾ ਉਰਫ ਗੁਰਜੰਟ ਸਿੰਘ ਹਿੰਮਤ ਸਿੰਘ ਕਾਲੋਨੀ ਨਡਾਲਾ ਵਿਖੇ ਮੇਰੇ ਘਰ ਵਿਚ ਹੀ ਰਹਿ ਰਿਹਾ ਸੀ ਅਤੇ ਕੁੱਝ ਦਿਨਾਂ ਤੋਂ ਵੱਡਾ ਲੜਕਾ ਕੁਲਵਿੰਦਰ ਸਿੰਘ ਉਰਫ ਮੰਗਾ ਵੀ ਘਰ ਆਇਆ ਸੀ ਅਤੇ ਛੋਟੇ ਬੇਟੇ ਨਾਲ ਘਰ ਵਿਚ ਰਹਿ ਰਿਹਾ ਸੀ।

ਅਜੀਤ ਸਿੰਘ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਉਸ ਨੂੰ ਮੇਰੇ ਛੋਟੇ ਲੜਕੇ ਨੇ ਦੱਸਿਆ ਸੀ ਕਿ ਕੁਲਵਿੰਦਰ ਸਿੰਘ ਉਰਫ ਮੰਗਾ ਨੇ ਘਰ ਵਿਚ ਪਈ ਫਰਿੱਜ ਬਿਨਾਂ ਕਿਸੇ ਨੂੰ ਦੱਸੇ ਪੁੱਛੇ ਵੇਚ ਦਿੱਤੀ ਹੈ, ਜਿਸ ਕਰ ਕੇ ਸਾਡੇ ਦੋਨਾਂ ਭਰਾਵਾਂ ਵਿਚ ਝਗੜਾ ਚੱਲ ਰਿਹਾ ਹੈ।

ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਬੀਤੀ 8 ਮਈ ਨੂੰ ਵਕਤ ਕਰੀਬ 10 ਵਜੇ ਉਹ ਆਪਣੀ ਡਿਊਟੀ ’ਤੇ ਸੀ ਕਿ ਕੁਲਵਿੰਦਰ ਸਿੰਘ ਉਰਫ ਮੰਗਾ ਨੇ ਉਸਨੂੰ ਫੋਨ ਕਰ ਕੇ ਦੱਸਿਆ ਕਿ ਸਾਡੇ ਦੋਵਾਂ ਭਰਾਵਾਂ ਵਿਚ ਫਰਿੱਜ ਵੇਚਣ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਗੁੱਸੇ ਵਿਚ ਆ ਕੇ ਮੈਂ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਹੈ ਅਤੇ ਜਿਸਦੀ ਲਾਸ਼ ਬਾਕਸ ਬੈੱਡ ਵਿਚ ਬੰਦ ਕਰ ਦਿੱਤੀ ਹੈ, ਤੁਸੀਂ ਆ ਕੇ ਉਸ ਨੂੰ ਸਾਂਭ ਲਵੋ।

ਇਸ ਦੌਰਾਨ ਉਹ ਉਸੇ ਦਿਨ ਸ਼ਾਮ ਨੂੰ ਆਪਣੇ ਪਿੰਡ ਨਡਾਲਾ ਪੁੱਜ ਕੇ ਆਪਣੇ ਪਿੰਡ ਦੇ ਮਨਜੀਤ ਸਿੰਘ ਪੁੱਤਰ ਹਰਦੇਵ ਸਿੰਘ ਨੂੰ ਨਾਲ ਲੈ ਕੇ ਆਪਣੇ ਘਰ ਪੁੱਜਾ, ਜਿੱਥੇ ਦੇਖਿਆ ਕਿ ਸਾਡੇ ਘਰ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਉਸ ਨੇ ਮਨਜੀਤ ਸਿੰਘ ਅਤੇ ਹੋਰ ਮੁਹੱਲੇ ਵਾਲਿਆਂ ਦੀ ਹਾਜ਼ਰੀ ’ਚ ਆਪਣੇ ਘਰ ਦਾ ਤਾਲਾ ਤੋੜ ਕੇ ਘਰ ਅੰਦਰ ਜਾ ਕੇ ਦੇਖਿਆ ਤਾਂ ਕਮਰੇ ਅੰਦਰ ਪਏ ਬਾਕਸ ਬੈੱਡ ਜਿਸ ਵਿਚੋਂ ਬਦਬੂ ਆ ਰਹੀ ਸੀ, ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਛੋਟੇ ਲੜਕੇ ਸੁਖਵਿੰਦਰ ਸਿੰਘ ਉਰਫ ਨਿੱਕਾ ਉਰਫ ਗੁਰਜੰਟ ਸਿੰਘ ਦੀ ਲਾਸ਼ ਪਈ ਸੀ, ਜਿਸ ਦੀ ਲਾਸ਼ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ।

ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਉਰਫ ਮੰਗੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

Vinkmag ad
Share Our Daily Posts

News Desk

Read Previous

ਕਿਸਾਨੀ ਧਰਨੇ ’ਚ ਜਾ ਰਹੀ ਇਕ ਹੋਰ ਕਿਸਾਨ ਬੀਬੀ ਦੀ ਮੌਤ, ਰੇਲ ਸਟੇਸ਼ਨ ’ਤੇ ਉਤਰਦੇ ਸਮੇਂ ਵਾਪਰਿਆ ਹਾਦਸਾ

Read Next

ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ