Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਸੰਗਤ ਨੂੰ ਲੈ ਕੇ ਡੇਰਾ ਬਿਆਸ ਜਾ ਰਹੀ ਸੀ ਬੱਸ, ਓਵਰਟੇਕ ਕਰਦਿਆਂ ਡਿਵਾਈਡਰ ਨਾਲ ਟਕਰਾ ਕੇ ਪਲਟੀ; ਟਰੱਕ ਵੀ ਪਲਟਿਆ

ਬਟਾਲਾ : ਬਟਾਲਾ ਨੇੜੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਗਿੱਲਾਂਵਾਲੀ ਨੇੜੇ ਓਵਰਟੇਕ ਕਰਦੇ ਸਮੇਂ ਬੱਸ ਨੂੰ ਹਾਦਸਾ ਵਾਪਰ ਗਿਆ। ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਰੇਤ ਨਾਲ ਭਰਿਆ ਟਰੱਕ ਸੜਕ ਕਿਨਾਰੇ ਖੇਤਾਂ ‘ਚ ਪਲਟ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਬੱਸ ਵਿਚ ਡੇਰਾ ਬਿਆਸ ਦੀ ਸੰਗਤ ਸੀ ਜੋ ਕਿ ਵਾਲ-ਵਾਲ ਬਚ ਗਈ। ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਟਰੱਕ ‘ਚ ਰੇਤ ਲੈ ਕੇ ਆ ਰਿਹਾ ਸੀ। ਜਦੋਂ ਉਹ ਬਟਾਲਾ ਨੇੜੇ ਪਿੰਡ ਗਿੱਲਾਂਵਾਲੀ ਕੋਲ ਪਹੁੰਚੇ ਤਾਂ ਪਿੱਛਿਓਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਅੱਗੇ ਜਾ ਰਹੇ ਇਕ ਵਾਹਨ ਨੂੰ ਬਚਾਉਂਦਿਆਂ ਬੱਸ ਡਰਾਈਵਰ ਨੇ ਇਕਦਮ ਸਟੇਅਰਿੰਗ ਮੋੜ ਦਿੱਤਾ ਜਿਸ ਨਾਲ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਈਵੇ ਪੈਟਰੋਲਿੰਗ ਟੀਮ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨਿਚਰਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਗਿੱਲਾਂਵਾਲੀ ਨੇੜੇ ਬੱਸ ਤੇ ਟਰੱਕ ਦੀ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ ਹੈ, ਜਿਸ ‘ਤੇ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ।

Vinkmag ad
Share Our Daily Posts

News Desk

Read Previous

ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ ‘ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

Read Next

ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ