Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਆਸਟ੍ਰੇਲੀਆ ਤੋਂ ਮੰਦਭਾਗੀ ਖ਼ਬਰ, ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬ੍ਰਿਸਬੇਨ – ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਉਸ ਸਮੇ ਸੋਗ ਦੀ ਲਹਿਰ ਦੌੜ ਗਈ ਜਦੋਂ ਸੂਬਾ ਕੂਈਨਜ਼ਲੈਂਡ ਦੇ ਬ੍ਰਿਸਬੇਨ ਸ਼ਹਿਰ ਦੇ ਇਲਾਕੇ ਡਿਊਰੈਕ ਵਿਖੇ ਇੱਕ ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਵਿਦਿਆਰਥੀ ਸਹਿਜਪ੍ਰੀਤ ਸਿੰਘ (19) ਦੀ ਮੌਤ ਹੋ ਜਾਣ ਦਾ ਬਹੁਤ ਹੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਦੁਪਹਿਰ 1:30 ਵਜੇ ਇੱਕ ਟਰੱਕ ਅਤੇ ਕਾਰ ਇਨਾਲਾ ਐਵੇਨਿਊ ਨੇੜੇ ਕਿੰਗ ਐਵੇਨਿਊ ਵਿਖੇ ਟੱਕਰ ਹੋ ਗਈ। ਦੋਵੇਂ ਵਾਹਨਾਂ ਦੀ ਆਪਸੀ ਟੱਕਰ ‘ਚ ਕਾਰ ਪਲਟ ਗਈ, ਜਿਸ ਨੂੰ ਸਹਿਜਪ੍ਰੀਤ ਚਲਾ ਰਿਹਾ ਸੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਜਿਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਟਰੱਕ ਦੇ ਡਰਾਈਵਰ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫੋਰੈਂਸਿਕ ਕਰੈਸ਼ ਯੂਨਿਟ ਵੱਲੋਂ ਕਿਸੇ ਵੀ ਗਵਾਹ ਜਾਂ ਡੈਸ਼ਕੈਮ ਫੁਟੇਜ ਦੀ ਭਾਲ ਲਗਾਤਾਰ ਜਾਰੀ ਹੈ।

ਦੱਸਣਯੋਗ ਹੈ ਕਿ ਸਹਿਜਪ੍ਰੀਤ ਸਿੰਘ ਫਰਵਰੀ 2024 ਤੋਂ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ‘ਚ ਕਿਊ ਯੂ ਟੀ ਕੈਲਵਿਨ ਗਰੋਵ ਕੈਂਪਸ ‘ਚ ਬੀਐੱਸਸੀ ਨਰਸਿੰਗ ਦੀ ਪੜ੍ਹਾਈ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਅੰਮ੍ਰਿਤਸਰ ਨੇ ਦੱਸਿਆ ਕਿ ਸਹਿਜਪ੍ਰੀਤ ਸ਼ੁਰੂ ਤੋਂ ਹੀ ਪੜ੍ਹਾਈ ‘ਚ ਚੰਗਾ ਸੀ, ਉਸਦੇ ਚੰਗੇ ਭਵਿੱਖ ਲਈ ਕਰਜਾ ਲੈ ਕੇ ਵਿਦੇਸ਼ ਪੜ੍ਹਨ ਭੇਜਿਆ ਸੀ। ਪਰਿਵਾਰ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਸੰਸਕਾਰ ਲਈ ਪੰਜਾਬ ਜਲਦ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਬ੍ਰਿਸਬੇਨ ਤੋਂ ਸਮਾਜ ਸੇਵੀ ਮਨਜੀਤ ਬੋਪਾਰਾਏ ਨੇ ਦੱਸਿਆ ਕਿ ਉਹ ਪੀੜ੍ਹਤ ਪਰਿਵਾਰ ਨਾਲ ਰਾਬਤੇ ‘ਚ ਹਨ ਅਤੇ ਸਮੁੱਚਾ ਭਾਈਚਾਰਾ ਹਰ ਸੰਭਵ ਮਦਦ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ: ਜੂਨ ਤੋਂ ਮਹਿੰਗਾ ਹੋ ਰਿਹਾ ‘ਸ਼ੈਂਨੇਗਨ ਵੀਜ਼ਾ’

Read Next

ਅਯੁੱਧਿਆ ਤੋਂ ਮਿਲੀਆਂ ਪੰਜਾਬ ਦੇ 2 ਬੱਚਿਆਂ ਦੀ ਲਾਸ਼ਾਂ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ