Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ ‘ਚ ਸ਼ਰਮਨਾਕ ਘਟਨਾ: ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ

ਜਲੰਧਰ – ਜਲੰਧਰ ਵਿਖੇ ਇਕ ਅਧਿਆਪਕ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੋਂ ਦੇ ਇਕ ਇਲਾਕੇ ਵਿਚ ਸਕੂਲ ਵਿਚ ਪੜ੍ਹਦੀ 5ਵੀਂ ਜਮਾਤ ਦੀ ਬੱਚੀ ਨਾਲ ਅਧਿਆਪਕ ਆਪਣੀ ਹਵਸ ਮਿਟਾਉਣ ਖਾਤਿਰ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਰਿਹਾ। ਇਸ ਗੱਲ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਬੱਚੀ ਨੇ ਸਾਰੀ ਗੱਲ ਆਪਣੀ ਚਾਚੀ ਨੂੰ ਦੱਸੀ।

ਬੱਚੀ ਦੀ ਮਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਪੁਲਸ ਨੇ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮਾਂ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਕਿਹਾ ਕਿ ਉਹ ਲੋਕਾਂ ਦੇ ਘਰਾਂ ਦਾ ਕੰਮ ਕਰਦੀ ਹੈ। ਉਸ ਦੀ ਬੱਚੀ ਹੁਣ ਛੁੱਟੀਆਂ ਹੋਣ ਕਰਕੇ ਨੇੜੇ ਰਹਿੰਦੀ ਚਾਚੀ ਦੇ ਕੋਲ ਰਹਿ ਰਹੀ ਸੀ। ਉਸ ਬੱਚੀ ਨੇ ਆਪਣੀ ਚਾਚੀ ਨੂੰ ਦੱਸਿਆ ਕਿ ਉਸ ਦੇ ਸਕੂਲ ਵਿਚ ਪੜ੍ਹਾਉਂਦਾ ਇਕ ਅਧਿਆਪਕ ਪਿਛਲੇ ਇਕ ਸਾਲ ਤੋਂ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਆ ਰਿਹਾ ਹੈ।

ਉਕਤ ਅਧਿਆਪਕ ਬੱਚੀ ਨੂੰ ਰੋਜ਼ਾਨਾ ਪੁਰਾਣੀ ਕੰਟੀਨ ਵਿਚ ਬੁਲਾ ਕੇ ਅੰਦਰੋਂ ਦਰਵਾਜ਼ਾ ਬੰਦ ਕਰਨ ਉਪਰੰਤ ਉਸ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹ ਕੇ ਉਸ ਨਾਲ ਗਲਤ ਹਰਕਤਾਂ ਕਰਦਾ ਰਿਹਾ ਹੈ। ਇਸ ਦੇ ਨਾਲ ਹੀ ਅਧਿਆਪਕ ਵੱਲੋਂ ਬੱਚੀ ਨੂੰ ਘਰ ਵਿਚ ਦੱਸਣ ਨੂੰ  ਲੈ ਕੇ ਧਮਕੀਆਂ ਦਿੰਦਾ ਸੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਘਰ ਵਿਚ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਮਾਂ ਮੁਤਾਬਰ ਜਦੋਂ ਬੱਚੀ ਸਕੂਲ ਜਾਂਦੀ ਸੀ ਤਾਂ ਬੇਹੱਦ ਡਰੀ ਹੋਈ ਅਤੇ ਸਹਿਮੀ-ਸਹਿਮੀ ਵਿਖਾਈ ਦਿੰਦੀ ਸੀ। ਪਰਿਵਾਰ ਵੱਲੋਂ ਜਦੋਂ ਪਿਆਰ ਨਾਲ ਉਸ ਨੂੰ ਪੁੱਛਿਆ ਗਿਆ ਤਾਂ ਸਾਰੀ ਘਟਨਾ ਬਾਰੇ ਪਤਾ ਲੱਗਾ। ਪੁਲਸ ਨੇ ਮਾਂ ਦੇ ਬਿਆਨ ਦਰਜ ਕਰਨ ਮਗਰੋਂ ਧਾਰਾ 376 (ਏ) (ਬੀ), 506 ਆਈ ਪੀ ਸੀ, ਸੈਕਸ਼ਨ 4, ਸੈਕਸ਼ਨ 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ: ਸ਼ਮਸ਼ਾਨਘਾਟ ਪਹੁੰਚ ਪੁਲਸ ਨੇ ਰੁਕਵਾ ਦਿੱਤਾ ਕੁੜੀ ਦਾ ਅੰਤਿਮ ਸੰਸਕਾਰ, ਹੈਰਾਨ ਕਰੇਗਾ ਪੂਰਾ ਮਾਮਲਾ

Read Next

ਖਡੂਰ ਸਾਹਿਬ ਸੀਟ ‘ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਜਾਬ ‘ਚੋਂ ਸਭ ਤੋਂ ਵੱਡੀ ਜਿੱਤ, 197120 ਵੋਟਾਂ ਦੇ ਫਰਕ ਨਾਲ ਦਿੱਤੀ ਮਾਤ